ਮੂਸੇਵਾਲਾ ਦੇ ਮਾਪਿਆਂ ਨੂੰ ਇਨਸਾਫ਼ ਦੇਣ 'ਚ ਜਾਣਬੁੱਝ ਕੇ ਅੜਿੱਕਾ ਪਾ ਰਹੇ CM ਮਾਨ: ਸੁਖਪਾਲ ਖਹਿਰਾ

Thursday, Feb 12, 2026 - 01:44 PM (IST)

ਮੂਸੇਵਾਲਾ ਦੇ ਮਾਪਿਆਂ ਨੂੰ ਇਨਸਾਫ਼ ਦੇਣ 'ਚ ਜਾਣਬੁੱਝ ਕੇ ਅੜਿੱਕਾ ਪਾ ਰਹੇ CM ਮਾਨ: ਸੁਖਪਾਲ ਖਹਿਰਾ

ਜਲੰਧਰ/ਕਪੂਰਥਲਾ (ਵੈੱਬ ਡੈਸਕ)- ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਭਗਵੰਤ ਮਾਨ ਸਰਕਾਰ ਅਤੇ ਪੰਜਾਬ ਪੁਲਸ 'ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਸੁਖਪਾਲ ਖਹਿਰਾ ਨੇ ਦੋਸ਼ ਲਾਇਆ ਕਿ ਜਿੱਥੇ ਪਹਿਲਾਂ ਸਿੱਧੂ ਮੂਸੇਵਾਲਾ ਦੇ ਬੇਰਹਿਮੀ ਨਾਲ ਕੀਤੇ ਗਏ ਕਤਲ ਦੇ ਮਾਮਲੇ 'ਚ ਇਨਸਾਫ਼ ਦੀ ਕਮੀ ਰਹੀ ਹੈ, ਉੱਥੇ ਹੀ ਹੁਣ ਉਨ੍ਹਾਂ ਦੇ ਪਿਤਾ ਬਲਕੌਰ ਸਿੰਘ ਨੂੰ ਬੰਟੀ ਬੈਂਸ ਅਤੇ ਹੋਰਾਂ ਵਿਰੁੱਧ ਦਿੱਤੀ ਗਈ ਧੋਖਾਧੜੀ ਦੀ ਸ਼ਿਕਾਇਤ ਦੇ ਮਾਮਲੇ 'ਚ ਵੀ ਇਨਸਾਫ਼ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ: ਗੁਰੂਘਰਾਂ 'ਚ ਅਚਾਨਕ ਹੋ ਗਈ ਅਨਾਊਂਸਮੈਂਟ! ਧਿਆਨ ਦੇਣ ਪੰਜਾਬੀ, ਅਗਲੇ 10 ਦਿਨਾਂ ਤੱਕ...

PunjabKesari
ਸੁਖਪਾਲ ਖਹਿਰਾ ਨੇ ਸਿੱਧੇ ਤੌਰ 'ਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀ. ਜੀ. ਪੀ. ਪੰਜਾਬ ਪੁਲਸ 'ਤੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਉਹ ਜਾਣਬੁੱਝ ਕੇ ਇਨਸਾਫ਼ ਦੇਣ ਵਿੱਚ ਅੜਿੱਕਾ ਪਾ ਰਹੇ ਹਨ। ਉਨ੍ਹਾਂ ਮੁਤਾਬਕ ਇਸ ਦਾ ਮੁੱਖ ਕਾਰਨ ਇਹ ਹੈ ਕਿ ਬਲਕੌਰ ਸਿੰਘ ਆਮ ਆਦਮੀ ਪਾਰਟੀ ਅਤੇ ਇਸ ਦੀਆਂ ਕਿਸਾਨ ਵਿਰੋਧੀ ਤੇ ਪੰਜਾਬ ਵਿਰੋਧੀ ਨੀਤੀਆਂ ਦੇ ਸਖ਼ਤ ਖ਼ਿਲਾਫ਼ ਹਨ। ਪੰਜਾਬ ਦੀ ਵਿਗੜੀ ਕਾਨੂੰਨ ਵਿਵਸਥਾ ਨੂੰ ਲੈ ਕੇ ਬੋਲਦੇ ਹੋਏ ਸੁਖਪਾਲ ਖਹਿਰਾ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਦਾ ਕੋਈ ਸ਼ਾਸਨ ਨਹੀਂ ਰਿਹਾ ਅਤੇ ਅਰਵਿੰਦ ਕੇਜਰੀਵਾਲ ਐਂਡ ਕੰਪਨੀ ਨੇ ਸੂਬੇ ਨੂੰ ਇਕ 'ਪੁਲਸ ਸਟੇਟ' ਵਿੱਚ ਤਬਦੀਲ ਕਰ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਪਿਆਂ ਵੱਲੋਂ ਇਨਸਾਫ਼ ਦੀ ਮੰਗ ਨੂੰ ਲੈ ਕੇ ਇਕ ਵਾਰ ਫਿਰ ਸੰਘਰਸ਼ ਦਾ ਰਾਹ ਚੁਣਿਆ ਗਿਆ ਹੈ। ਬੁੱਧਵਾਰ ਨੂੰ ਮਾਨਸਾ ਦੇ ਸੀਨੀਅਰ ਪੁਲਸ ਸੁਪਰਡੈਂਟ (SSP) ਦਫ਼ਤਰ ਦੇ ਬਾਹਰ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਆਪਣੇ ਛੋਟੇ ਪੁੱਤਰ ਸਮੇਤ ਜ਼ਮੀਨ 'ਤੇ ਬੈਠ ਗਏ ਸਨ। ਉਨ੍ਹਾਂ ਦਾ ਦੋਸ਼ ਹੈ ਕਿ ਮਿਊਜ਼ਿਕ ਪ੍ਰੋਡਿਊਸਰ ਬੰਟੀ ਬੈਂਸ ਅਤੇ ਦੋ ਹੋਰਾਂ ਵਿਰੁੱਧ ਵਿੱਤੀ ਬੇਨਿਯਮੀਆਂ ਦੀ ਸ਼ਿਕਾਇਤ ਦੇਣ ਦੇ ਬਾਵਜੂਦ ਪੁਲਸ ਵੱਲੋਂ FIR ਦਰਜ ਨਹੀਂ ਕੀਤੀ ਜਾ ਰਹੀ।
ਇਹ ਵੀ ਪੜ੍ਹੋ: ਜਲੰਧਰ 'ਚ ਗੋਲ਼ੀਆਂ ਮਾਰ ਕਤਲ ਕੀਤੇ ਲੱਕੀ ਓਬਰਾਏ ਦੇ ਮਾਮਲੇ 'ਚ ਵੱਡੀ ਅਪਡੇਟ! ਹੁਣ ਪਰਿਵਾਰ ਨੂੰ...

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News