ਲੋਕ ਚੋਣਾਂ 'ਚ ਲੈਣਗੇ ਮਾਨ ਸਰਕਾਰ ਦੇ ਅੱਤਿਆਚਾਰਾਂ ਦਾ ਬਦਲਾ! ਬੇਸਬਰੀ ਨਾਲ ਕਰ ਰਹੇ ਇੰਤਜ਼ਾਰ: ਖਹਿਰਾ

Sunday, Feb 22, 2026 - 01:49 PM (IST)

ਲੋਕ ਚੋਣਾਂ 'ਚ ਲੈਣਗੇ ਮਾਨ ਸਰਕਾਰ ਦੇ ਅੱਤਿਆਚਾਰਾਂ ਦਾ ਬਦਲਾ! ਬੇਸਬਰੀ ਨਾਲ ਕਰ ਰਹੇ ਇੰਤਜ਼ਾਰ: ਖਹਿਰਾ

ਜਲੰਧਰ/ਕਪੂਰਥਲਾ (ਵੈੱਬ ਡੈਸਕ)- ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਆਮ ਆਦਮੀ ਪਾਰਟੀ 'ਤੇ ਤਿੱਖਾ ਹਮਲਾ ਬੋਲਿਆ ਹੈ। ਸੁਖਪਾਲ ਖਹਿਰਾ ਨੇ ਕਿਹਾ ਕਿ ਪੰਜਾਬ ਦੇ ਲੋਕ ਸੂਬਾ ਸਰਕਾਰ ਵੱਲੋਂ ਕੀਤੇ ਗਏ ਕਥਿਤ ਅੱਤਿਆਚਾਰਾਂ ਦਾ ਬਦਲਾ ਲੈਣ ਲਈ ਚੋਣਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।
ਖਹਿਰਾ ਨੇ ਟਵੀਟ ਕਰਦੇ ਕਿਹਾ ਕਿ ਪੰਜਾਬ ਦੇ ਲੋਕ ਉਸ ਦਿਨ ਦੀ ਉਡੀਕ ਵਿੱਚ ਹਨ ਜਦੋਂ 'ਆਪ' ਆਗੂ ਉਨ੍ਹਾਂ ਕੋਲ ਵੋਟਾਂ ਮੰਗਣ ਆਉਣਗੇ। 

ਇਹ ਵੀ ਪੜ੍ਹੋ: ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!

PunjabKesari

ਸੁਖਪਾਲ ਖਹਿਰਾ ਨੇ ਇਕ ਵੀਡੀਓ ਵੀ ਸਾਂਝੀ ਕੀਤੀ ਹੈ, ਜਿਸ ਵਿਚ ਲੋਕ ਕਹਿ ਰਹੇ ਹਨ ਕਿ ਉਹ ਉਂਗਲਾਂ 'ਤੇ ਦਿਨ ਘੱਟ ਰਹੇ ਹਨ ਅਤੇ ਉਡੀਕ ਕਰ ਰਹੇ ਕਿ ਕਦੋ ਆਮ ਆਦਮੀ ਪਾਰਟੀ ਵਾਲੇ ਉਨ੍ਹਾਂ ਦੇ ਘਰਾਂ 'ਚ ਆਉਣਗੇ ਅਤੇ ਵੋਟਾਂ ਮੰਗਣਗੇ। ਫਿਰ ਇਨ੍ਹਾਂ ਨੂੰ ਟਕਾ-ਟਕਾ ਕੇ ਪੁੱਛਾਂਗੇ। ਲੋਕ ਕਹਿ ਰਹੇ ਹਨ ਕਿ ਭਗਵੰਤ ਮਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਚਾਕਰ ਬਣ ਕੇ ਰਿਹਾ ਹੈ। 

ਇਹ ਵੀ ਪੜ੍ਹੋ: ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ

ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਨੇ ਪੰਜਾਬ ਨੂੰ ਇਕ 'ਪੁਲਿਸ ਸਟੇਟ' 'ਚ ਤਬਦੀਲ ਕਰ ਦਿੱਤਾ ਹੈ, ਜਿੱਥੇ ਕਿਸਾਨਾਂ ਅਤੇ ਆਮ ਲੋਕਾਂ 'ਤੇ ਲਗਾਤਾਰ ਤਸ਼ੱਦਦ ਕੀਤੇ ਜਾ ਰਹੇ ਹਨ। ਸੁਖਪਾਲ ਖਹਿਰਾ ਨੇ ਕਿਹਾ ਕਿ ਜਨਤਾ ਇਨ੍ਹਾਂ ਸਾਰੇ ਅੱਤਿਆਚਾਰਾਂ ਦਾ ਹਿਸਾਬ ਵੋਟ ਦੀ ਚੋਟ ਰਾਹੀਂ ਕਰੇਗੀ। ਜ਼ਿਕਰਯੋਗ ਹੈ ਕਿ ਖਹਿਰਾ ਲਗਾਤਾਰ ਵੱਖ-ਵੱਖ ਮੁੱਦਿਆਂ 'ਤੇ ਸੱਤਾਧਾਰੀ ਪਾਰਟੀ ਨੂੰ ਘੇਰਦੇ ਆ ਰਹੇ ਹਨ ਅਤੇ ਇਸ ਵਾਰ ਉਨ੍ਹਾਂ ਨੇ ਸਿੱਧੇ ਤੌਰ 'ਤੇ ਲੋਕਾਂ ਦੀ ਕਚਹਿਰੀ ਵਿੱਚ 'ਆਪ' ਨੂੰ ਸਬਕ ਸਿਖਾਉਣ ਦੀ ਗੱਲ ਕੀਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News