ਆਮ ਆਦਮੀ ਪਾਰਟੀ ਦੀ ਸਰਕਾਰ ਦੇ 'ਜ਼ੀਰੋ ਟਾਲਰੈਂਸ' ਦੇ ਦਾਅਵੇ ਕਿੱਥੇ ਗਏ?: ਸੁਖਪਾਲ ਖਹਿਰਾ

Wednesday, Mar 25, 2026 - 06:05 PM (IST)

ਆਮ ਆਦਮੀ ਪਾਰਟੀ ਦੀ ਸਰਕਾਰ ਦੇ 'ਜ਼ੀਰੋ ਟਾਲਰੈਂਸ' ਦੇ ਦਾਅਵੇ ਕਿੱਥੇ ਗਏ?: ਸੁਖਪਾਲ ਖਹਿਰਾ

ਜਲੰਧਰ/ਕਪੂਰਥਲਾ (ਵੈੱਬ ਡੈਸਕ)- ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੇ ਭ੍ਰਿਸ਼ਟਾਚਾਰ ਵਿਰੁੱਧ 'ਜ਼ੀਰੋ ਟਾਲਰੈਂਸ' ਦੇ ਦਾਅਵਿਆਂ ਨੂੰ ਕਟਹਿਰੇ 'ਚ ਖੜ੍ਹਾ ਕਰ ਦਿੱਤਾ ਹੈ। ਖਹਿਰਾ ਨੇ ਦੋਸ਼ ਲਗਾਉਂਦੇ ਕਿਹਾ ਕਿ ਜਿਸ ਅਧਿਕਾਰੀ ਵਿਰੁੱਧ ਖ਼ੁਦ 'ਆਪ' ਵਿਧਾਇਕਾਂ ਨੇ ਭ੍ਰਿਸ਼ਟਾਚਾਰ ਦੇ ਗੰਭੀਰ ਇਲਜ਼ਾਮ ਲਾਏ ਸਨ, ਉਸ ਨੂੰ ਹੁਣ ਸਰਕਾਰ ਵੱਲੋਂ ਨਾ ਸਿਰਫ਼ ਬਹਾਲ ਕੀਤਾ ਗਿਆ ਹੈ, ਸਗੋਂ ਅਹਿਮ ਤਾਇਨਾਤੀ ਵੀ ਦਿੱਤੀ ਗਈ ਹੈ। ਸੁਖਪਾਲ ਖਹਿਰਾ ਨੇ ਸਰਕਾਰ ਨੂੰ ਸਵਾਲ ਕੀਤਾ ਕਿ ਭ੍ਰਿਸ਼ਟਾਚਾਰ ਵਿਰੁੱਧ ‘ਜ਼ੀਰੋ ਟਾਲਰੈਂਸ’ ਦੇ ਦਾਅਵੇ ਕਿੱਥੇ ਗਏ?

ਇਹ ਵੀ ਪੜ੍ਹੋ: ਪੰਜਾਬ 'ਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸੁਖਪਾਲ ਖਹਿਰਾ ਨੇ ਸੋਸ਼ਲ ਮੀਡੀਆ ਰਾਹੀਂ 2023 ਦੀ ਇਕ ਵੀਡੀਓ ਸਾਂਝੀ ਕੀਤੀ ਹੈ, ਜਿਸ 'ਚ ਮੌਜੂਦਾ ਪੇਂਡੂ ਵਿਕਾਸ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ (ਉਸ ਵੇਲੇ ਦੇ ਵਿਧਾਇਕ) ਬੀ. ਡੀ. ਪੀ. ਓ. ਕੁਲਵਿੰਦਰ ਰੰਧਾਵਾ 'ਤੇ ਖੰਨਾ ਬਲਾਕ ਸੰਮਤੀ ਵਿੱਚ 60 ਲੱਖ ਰੁਪਏ ਦੀ ਧੋਖਾਧੜੀ ਦੇ ਦੋਸ਼ ਲਾਉਂਦੇ ਨਜ਼ਰ ਆ ਰਹੇ ਹਨ। ਖਹਿਰਾ ਮੁਤਾਬਕ ਇਸੇ ਭ੍ਰਿਸ਼ਟ ਬੀ. ਡੀ. ਪੀ. ਓ. ਨੂੰ ਵਿਜੀਲੈਂਸ ਬਿਊਰੋ ਪਟਿਆਲਾ ਵੱਲੋਂ 2023 'ਚ ਐੱਫ਼. ਆਈ. ਆਰ. ਨੰਬਰ 37 ਤਹਿਤ 40 ਲੱਖ ਰੁਪਏ ਦੇ ਘੁਟਾਲੇ 'ਚ ਵਿਧਾਇਕ ਗੈਰੀ ਵੜਿੰਗ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਵੀ ਕੀਤਾ ਗਿਆ ਸੀ।

PunjabKesari

ਇਹ ਵੀ ਪੜ੍ਹੋ: Punjab: ਗੈਸ ਤੋਂ ਬਾਅਦ ਹੁਣ ਤੇਲ ਦੀ ਕਿੱਲਤ ਸ਼ੁਰੂ! ਪੈਟਰੋਲ ਪੰਪ ਹੋਏ ਡਰਾਈ, ਵਿਕਰੀ ਬੰਦ

ਨਡਾਲਾ ਵਿਖੇ ਹੋਈ ਮੁੜ ਤਾਇਨਾਤੀ 
ਸੁਖਪਾਲ ਖਹਿਰਾ ਨੇ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ 2025 ਵਿੱਚ ਪੇਂਡੂ ਵਿਕਾਸ ਮੰਤਰੀ ਬਣਨ ਤੋਂ ਬਾਅਦ, ਤਰੁਣਪ੍ਰੀਤ ਸੌਂਧ ਨੇ ਉਸੇ 'ਭ੍ਰਿਸ਼ਟ' ਅਧਿਕਾਰੀ ਨੂੰ ਮੁੜ ਬਹਾਲ ਕਰ ਦਿੱਤਾ ਅਤੇ ਉਸ ਦੀ ਤਾਇਨਾਤੀ ਨਡਾਲਾ ਵਿਖੇ ਕਰ ਦਿੱਤੀ ਗਈ ਹੈ। ਖਹਿਰਾ ਨੇ ਸਵਾਲ ਕੀਤਾ ਕਿ ਕੀ ਇਹ ਹੀ ਮੁੱਖ ਮੰਤਰੀ ਭਗਵੰਤ ਮਾਨ ਦਾ ਭ੍ਰਿਸ਼ਟਾਚਾਰ ਵਿਰੁੱਧ ਲੜਨ ਦਾ ਅਸਲ ਮਾਡਲ ਹੈ? ਖਹਿਰਾ ਨੇ ਖ਼ੁਲਾਸਾ ਕੀਤਾ ਕਿ ਉਨ੍ਹਾਂ ਨੇ 4 ਮਾਰਚ 2026 ਨੂੰ ਇਸੇ ਬੀ. ਡੀ. ਪੀ. ਓ. ਵਿਰੁੱਧ 20 ਲੱਖ ਰੁਪਏ ਦੇ ਇਕ ਹੋਰ ਨਵੇਂ ਘੁਟਾਲੇ ਸਬੰਧੀ ਵਿਜੀਲੈਂਸ ਬਿਊਰੋ ਨੂੰ ਨਵੀਂ ਸ਼ਿਕਾਇਤ ਦਿੱਤੀ ਹੈ। ਉਨ੍ਹਾਂ ਅਫ਼ਸੋਸ ਜਤਾਇਆ ਕਿ ਇਸ ਸ਼ਿਕਾਇਤ 'ਤੇ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। 

ਇਹ ਵੀ ਪੜ੍ਹੋ: ਪੰਜਾਬ ਦੇ ਪੈਸੇ ਨਾਲ ਕੇਜਰੀਵਾਲ ਲਈ ਪ੍ਰਾਈਵੇਟ ਜੈੱਟ ਦਾ ਪ੍ਰਬੰਧ, ਮਜੀਠੀਆ ਨੇ CM ਮਾਨ ਨੂੰ ਕਿਹਾ ਦਿੱਲੀ ਦਾ ‘ਪਾਇਲਟ’

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News