ਸੁਖਪਾਲ ਖਹਿਰਾ ਦੇ ਨਿਸ਼ਾਨੇ 'ਤੇ 'ਆਪ', ਪੰਚਾਇਤ ਮੰਤਰੀ ਧਾਲੀਵਾਲ 'ਤੇ ਲਾਇਆ ਵੱਡਾ ਇਲਜ਼ਾਮ
Saturday, Apr 30, 2022 - 06:12 PM (IST)
ਜਲੰਧਰ (ਰਾਹੁਲ ਕਾਲਾ)- ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਆਮ ਆਦਮੀ ਪਾਰਟੀ 'ਤੇ ਵੱਡੇ ਸ਼ਬਦੀ ਹਮਲੇ ਬੋਲੇ ਹਨ। ਉਨ੍ਹਾਂ ਕਿਹਾ ਕਿ ਜਿਸ ਵਾਅਦੇ ਨਾਲ ਆਮ ਆਦਮੀ ਪਾਰਟੀ ਸੱਤਾ ਵਿਚ ਆਈ, ਹੁਣ ਉਸ ਦੇ ਉਲਟ ਚੱਲ ਰਹੀ ਹੈ। ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ 'ਤੇ ਵੱਡਾ ਇਲਜ਼ਾਮ ਲਾਉਂਦੇ ਹੋਏ ਕਿਹਾ ਕਿ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਧੱਕੇਸ਼ਾਹੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਧਾਲੀਵਾਲ ਪਿੰਡ ਰਾਏਪੁਰ ਅਰਾਈਆਂ ਦੇ ਅਧਿਕਾਰਤ ਪੰਚ ਦੀ ਚੋਣ ਨਾ ਕਰਵਾਏ ਜਾਣ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਕਪੂਰਥਲਾ ਉੱਪਰ ਦਬਾਅ ਬਣਾ ਰਹੇ ਹਨ। ਜਦ ਕਿ ਪੰਚ ਦੀ ਚੋਣ ਕਰਵਾਏ ਜਾਣ ਨੂੰ ਲੈ ਕੇ ਬਕਾਇਦਾ ਤੌਰ 'ਤੇ ਉੱਪਰ ਨੋਟਿਸ ਵੀ ਜਾਰੀ ਕਰ ਦਿੱਤੀ ਹੈ ਕਿ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਰੂਪਨਗਰ ਦੀ ਜੇਲ੍ਹ 'ਚ ਬੰਦ ਹਵਾਲਾਤੀ ਦੀ ਸ਼ੱਕੀ ਹਾਲਾਤ 'ਚ ਮੌਤ, ਮਾਪਿਆਂ ਦਾ ਰੋ-ਰੋ ਹੋਇਆ ਬੁਰਾ ਹਾਲ
ਪਿੰਡ ਰਾਏਪੁਰ ਅਰਾਈਆਂ ਦੇ ਸਰਪੰਚ ਭੁਪਿੰਦਰ ਸਿੰਘ ਦੀ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਚੋਣ ਕਰਵਾਈ ਹੈ। ਪਿੰਡ ਵਿੱਚ ਕੁੱਲ ਨੌ ਪੰਚ ਹਨ, ਜਿਨ੍ਹਾਂ ਵਿੱਚੋਂ 6 ਕਾਂਗਰਸ ਦੇ ਅਤੇ ਤਿੰਨ ਅਕਾਲੀ ਦਲ ਨਾਲ ਸਬੰਧਤ ਹਨ ਪਰ ਆਮ ਆਦਮੀ ਪਾਰਟੀ ਦਾ ਇਕ ਵੀ ਪੰਚ ਨਹੀਂ ਹੈ। ਸਰਪੰਚ ਦੀ ਮੌਤ ਤੋਂ ਬਾਅਦ ਅਧਿਕਾਰਤ ਪੰਚ ਦੀ ਚੋਣ ਹੋਣੀ ਹੈ ਤਾਂ ਜੋ ਪਿੰਡ ਦੇ ਬਾਕੀ ਰਹਿੰਦੇ ਵਿਕਾਸ ਕਾਰਜ ਉਸ ਮੋਹਤਬਰ ਵਿਅਕਤੀ ਕਰਵਾਉਣ ਯੋਗ ਬਣੇ। ਸੁਖਪਾਲ ਸਿੰਘ ਖਹਿਰਾ ਨੇ ਇਲਜ਼ਾਮ ਲਗਾਏ ਕਿ ਡੀ. ਡੀ. ਪੀ. ਓ. ਅਤੇ ਬੀ. ਡੀ. ਪੀ. ਓ. ਸਮੇਤ ਪੂਰੇ ਜ਼ਿਲ੍ਹਾ ਪ੍ਰਸ਼ਾਸਨ ਨੇ ਉਨ੍ਹਾਂ ਕੋਲ ਕਬੂਲ ਕੀਤਾ ਕਿ ਚੋਣ ਨਾ ਕਰਵਾਉਣ ਲਈ ਪੰਚਾਇਤ ਮੰਤਰੀ ਕੁਲਦੀਪ ਉਨ੍ਹਾਂ ਉੱਪਰ ਦਬਾਅ ਬਣਾ ਰਹੇ ਹਨ।
ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਸਰਕਾਰੀ ਨੋਟੀਫ਼ਿਕੇਸ਼ਨ ਮੁਤਾਬਕ ਹਾਈਕੋਰਟ ਨੇ ਸੂਬਾ ਸਰਕਾਰ ਨੂੰ ਸੂਬੇ ਅੰਦਰ ਸਰਪੰਚਾਂ-ਪੰਚਾਂ ਦੀਆਂ ਖਾਲੀ ਸੀਟਾਂ ਤੁਰੰਤ ਭਰਨ ਲਈ ਨਿਰਦੇਸ਼ ਵੀ ਜਾਰੀ ਕੀਤੇ ਹੋਏ ਹਨ ਪਰ ਪੰਚਾਇਤ ਮੰਤਰੀ ਹਾਈਕੋਰਟ ਦੇ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰ ਰਹੇ ਹਨ।
ਇਹ ਵੀ ਪੜ੍ਹੋ: ਐਕਸ਼ਨ ’ਚ ਮਾਨ ਸਰਕਾਰ, ਸੜਕਾਂ ਕੰਢੇ ਲੱਗਣ ਵਾਲੀਆਂ ਰੇਹੜੀਆਂ ਨੂੰ ਲੈ ਕੇ ਜਾਰੀ ਕੀਤੇ ਹੁਕਮ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ