''''ਜੇ ਮੈਨੂੰ ਅੱਧੀ ਰਾਤੀਂ ਫੜ ਸਕਦੇ ਹੋ ਤਾਂ ਲਾਲਜੀਤ ਭੁੱਲਰ ਖ਼ਿਲਾਫ਼ ਕਾਰਵਾਈ ਕਿਉਂ ਨਹੀਂ?'''': ਸੁਖਪਾਲ ਖਹਿਰਾ

Sunday, Mar 22, 2026 - 12:28 PM (IST)

''''ਜੇ ਮੈਨੂੰ ਅੱਧੀ ਰਾਤੀਂ ਫੜ ਸਕਦੇ ਹੋ ਤਾਂ ਲਾਲਜੀਤ ਭੁੱਲਰ ਖ਼ਿਲਾਫ਼ ਕਾਰਵਾਈ ਕਿਉਂ ਨਹੀਂ?'''': ਸੁਖਪਾਲ ਖਹਿਰਾ

ਜਲੰਧਰ/ਕਪੂਰਥਲਾ (ਵੈੱਬ ਡੈਸਕ)- ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਅਤੇ ਪੰਜਾਬ ਪੁਲਸ 'ਤੇ ਸਿਆਸੀ ਪੱਖਪਾਤ ਦੇ ਗੰਭੀਰ ਇਲਜ਼ਾਮ ਲਗਾਏ ਹਨ। ਸੁਖਪਾਲ ਖਹਿਰਾ ਨੇ ਟਵੀਟ ਕਰਦਿਆਂ ਸਵਾਲ ਚੁੱਕਿਆ ਕਿ ਜੇਕਰ ਪੁਲਸ ਉਨ੍ਹਾਂ ਨੂੰ ਜਾਂ ਬਿਕਰਮ ਸਿੰਘ ਮਜੀਠੀਆ ਨੂੰ ਬਿਨਾਂ ਕਿਸੇ ਨੋਟਿਸ ਦੇ ਅੱਧੀ ਰਾਤ ਨੂੰ ਕੰਧਾਂ ਟੱਪ ਕੇ ਚੋਰਾਂ ਵਾਂਗ ਗ੍ਰਿਫ਼ਤਾਰ ਕਰ ਸਕਦੀ ਹੈ ਤਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀ. ਜੀ. ਪੀ.  ਪੰਜਾਬ ਨੂੰ ਸਾਬਕਾ ਮੰਤਰੀ ਲਾਲਜੀਤ ਭੁੱਲਰ ਨੂੰ ਗ੍ਰਿਫ਼ਤਾਰ ਕਰਨ ਤੋਂ ਕਿਹੜੀ ਚੀਜ਼ ਰੋਕ ਰਹੀ ਹੈ? ਉਨ੍ਹਾਂ ਦਾਅਵਾ ਕੀਤਾ ਕਿ ਭੁੱਲਰ ਦਾ ਗੁਨਾਹ ਕਿਤੇ ਜ਼ਿਆਦਾ ਸੰਗੀਨ ਹੈ।

PunjabKesari

ਇਹ ਵੀ ਪੜ੍ਹੋ: DM ਗਗਨਦੀਪ ਦੇ ਮਾਮਲੇ 'ਚ ਬਾਜਵਾ ਨੇ ਘੇਰੀ 'ਆਪ' ਸਰਕਾਰ! CM ਮਾਨ ਸਣੇ ਅਧਿਕਾਰੀਆਂ 'ਤੇ ਕਾਰਵਾਈ ਦੀ ਕੀਤੀ ਮੰਗ

PunjabKesari

ਇਸ ਦੇ ਨਾਲ ਹੀ ਸੁਖਪਾਲ ਖਹਿਰਾ ਨੇ ਪੰਜਾਬ ਦੇ ਲੋਕਾਂ ਨੂੰ 'ਵਿਕਾਊ ਮੀਡੀਆ' ਤੋਂ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਦੇ ਹੱਕ 'ਚ ਇਕ ਝੂਠਾ ਨੈਰੇਟਿਵ ਤਿਆਰ ਕੀਤਾ ਜਾ ਰਿਹਾ ਹੈ ਅਤੇ ਸਰਕਾਰ ਵਿਰੋਧੀ ਹਰ ਜਾਣਕਾਰੀ ਨੂੰ ਬਲੌਕ ਕੀਤਾ ਜਾ ਰਿਹਾ ਹੈ। ਖਹਿਰਾ ਮੁਤਾਬਕ ਇਹ ਸਭ ਕੁਝ ਜਨਤਾ ਦੇ ਖਰਚੇ 'ਤੇ ਹੀ ਕੀਤਾ ਜਾ ਰਿਹਾ ਹੈ ਤਾਂ ਜੋ ਸੱਚਾਈ ਨੂੰ ਦਬਾਇਆ ਜਾ ਸਕੇ।

ਇਹ ਵੀ ਪੜ੍ਹੋ:  Pinkoo Tv ਨੇ ਬਣਾਈ ਬੱਚਿਆਂ ਲਈ ਖ਼ਾਸ ਵੀਡੀਓ 'ਮੇਰੀ ਪਿਆਰੀ ਕਿਸ਼ਤੀ', ਵੇਖ ਤੁਹਾਨੂੰ ਵੀ ਯਾਦ ਆਵੇਗਾ ਬਚਪਨ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News