ਸੁਮੇਧ ਸੈਣੀ ਨੂੰ ਮਿਲੀ ਹਾਈ ਕੋਰਟ ਤੋਂ ਰਾਹਤ ਮਗਰੋਂ ਸੁਖਪਾਲ ਖਹਿਰਾ ਨੇ ਘੇਰੀ ‘ਆਪ’ ਸਰਕਾਰ
Saturday, Apr 09, 2022 - 03:58 PM (IST)
ਜਲੰਧਰ (ਵੈੱਬ ਡੈਸਕ)— ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਮਿਲੀ ਜ਼ਮਾਨਤ ਨੂੰ ਲੈ ਕੇ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਆਮ ਆਦਮੀ ਪਾਰਟੀ ਨੂੰ ਘੇਰਦਿਆਂ ਸੁਖਪਾਲ ਖਹਿਰਾ ਨੇ ਕਿਹਾ ਕਿ ਬਹਿਬਲ ਕਲਾਂ ਗੋਲ਼ੀਕਾਂਡ ਅਤੇ ਬੇਅਦਬੀ ਦੇ ਮਾਮਲਿਆਂ ਵਿਚ ਆਪਣੀ ਨਾਪਾਕ ਭੂਮਿਕਾ ਦੇ ਬਾਵਜੂਦ ਸਰਕਾਰ ਨੇ ਸੁਮੇਧ ਸੈਣੀ ਦੇ ਕੇਸ ਨੂੰ ਹਾਈ ਕੋਰਟ ਵਿਚ ਨਰਮੀ ਨਾਲ ਪੇਸ਼ ਕੀਤਾ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਉਥੇ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਸੈਣੀ ਨੂੰ ਲੈ ਕੇ ਨਰਮ ਵਿਖਾਈ ਦੇ ਰਹੀ ਹੈ, ਜਿਸ ਵੱਲੋਂ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਨੇ ਸੁਣਵਾਈ ਦੌਰਾਨ ਕੋਰਟ ਨੂੰ ਕਿਹਾ ਕਿ ਉਨ੍ਹਾਂ ਨੂੰ ਕਿਸੇ ਵੀ ਮਾਮਲੇ ਵਿਚ ਸੈਣੀ ਨੂੰ ਗ੍ਰਿਫ਼ਤਾਰ ਕਰਨ ਦੀ ਲੋੜ ਨਹੀਂ ਹੈ।
ਇਹ ਵੀ ਪੜ੍ਹੋ: ਬਠਿੰਡਾ ਪੁੱਜੇ CM ਭਗਵੰਤ ਮਾਨ ਨੇ ਕਿਹਾ- ਅਜਿਹੀ ਪਲਾਨਿੰਗ ਕਰਾਂਗੇ ਕਿ ਅੰਗਰੇਜ਼ ਵੀ ਇਥੇ ਨੌਕਰੀਆਂ ਮੰਗਣ ਆਉਣਗੇ
ਹਾਈ ਕੋਰਟ ਨੇ ਸੈਣੀ ਦੀ ਅਪੀਲ ਸਵੀਕਾਰ ਕਰਦੇ ਹੋਏ ਉਨ੍ਹਾਂ ’ਤੇ ਮੋਹਾਲੀ ਵਿਜੀਲੈਂਸ ਵੱਲੋਂ 17 ਸਤੰਬਰ 2020 ਨੂੰ ਧਾਰਾ 409, 420, 467, 471, 120ਬੀ ਅਤੇ ਭ੍ਰਿਸ਼ਟਾਚਾਰ ਐਕਟ ਤਹਿਤ ਦਰਜ ਮਾਮਲੇ ਵਿਚ ਅਤੇ 2 ਅਗਸਤ 2021 ਨੂੰ ਧਾਰਾ 109, 20ਬੀ ਤੇ ਭ੍ਰਿਸ਼ਟਚਾਰ ਐਕਟ ਦੀਆਂ ਧਾਰਾਵਾਂ ਤਹਿਤ ਦਰਜ ਮਾਮਲੇ ਵਿਚ ਜਾਂਚ ਵਿਜੀਲੈਂਸ ਤੋਂ ਲੈ ਕੇ ਨਵੀਂ ਗਠਿਤ ਐੱਸ. ਆਈ. ਟੀ. ਨੂੰ ਸੌਂਪ ਦਿੱਤੀ ਹੈ। ਨਵੀਂ ਐੱਸ. ਆਈ. ਟੀ. ਦੀ ਕਮਾਨ ਏ. ਡੀ. ਜੀ. ਪੀ. ਐੱਸ. ਐੱਸ. ਸ਼੍ਰੀਵਾਸਤਵ ਨੂੰ ਸੌਂਪੀ ਗਈ ਹੈ।
ਇਹ ਵੀ ਪੜ੍ਹੋ: ਜਪਾਨ ਤੋਂ ਪਰਤੀ ਇਕਲੌਤੇ ਪੁੱਤ ਦੀ ਲਾਸ਼ ਵੇਖ ਧਾਹਾਂ ਮਾਰ ਰੋਇਆ ਪਰਿਵਾਰ, ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ