ਸੁਰੱਖਿਆ ਕਰਮਚਾਰੀਆਂ ਦੀ ਰਿਪੋਰਟ ਪਾਜ਼ੇਟਿਵ ਆਉਣ ’ਤੇ ਖਹਿਰਾ ਨੇ ਭੇਜਿਆ ਈ. ਡੀ. ਨੂੰ ਪੱਤਰ

Friday, Mar 19, 2021 - 10:18 AM (IST)

ਚੰਡੀਗੜ੍ਹ (ਰਮਨਜੀਤ) : ਆਮ ਆਦਮੀ ਪਾਰਟੀ ਤੋਂ ਬਾਗੀ ਹੋ ਕੇ ਪੰਜਾਬੀ ਏਕਤਾ ਪਾਰਟੀ ਬਣਾਉਣ ਵਾਲੇ ਸਾਬਕਾ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਇਨਫੋਰਸਮੈਂਟ ਡਿਪਾਰਟਮੈਂਟ (ਈ. ਡੀ.) ਦੇ ਉੱਚ ਅਧਿਕਾਰੀਆਂ ਨੂੰ ਪੱਤਰ ਭੇਜ ਕੇ ਛਾਪੇਮਾਰੀ ਦੌਰਾਨ ਈ. ਡੀ. ਟੀਮ ਵੱਲੋਂ ਕੋਵਿਡ ਪ੍ਰੋਟੋਕਾਲ ਨੂੰ ਫਾਲੋ ਨਾ ਕਰਨ ’ਤੇ ਚਿੰਤਾ ਜ਼ਾਹਿਰ ਕੀਤੀ ਹੈ।

ਇਹ ਵੀ ਪੜ੍ਹੋ : ਸ੍ਰੀ ਅਨੰਦਪੁਰ ਸਾਹਿਬ ’ਚ ਹੋਲੇ-ਮਹੱਲੇ ਮੌਕੇ ਆਉਣ ਵਾਲੀ ਸੰਗਤ ਲਈ ਅਹਿਮ ਖ਼ਬਰ, ਡੀ. ਸੀ. ਨੇ ਜਾਰੀ ਕੀਤੇ ਇਹ ਹੁਕਮ

ਖਹਿਰਾ ਨੇ ਈ. ਡੀ. ਅਧਿਕਾਰੀ ਰਾਜਾ ਰਾਮ ਮੀਣਾ ਅਸਿਸਟੈਂਟ ਡਾਇਰੈਕਟਰ ਨੂੰ ਲਿਖੇ ਆਪਣੇ ਪੱਤਰ ਵਿਚ ਕਿਹਾ ਹੈ ਕਿ ਈ. ਡੀ. ਵੱਲੋਂ ਉਨ੍ਹਾਂ ਦੇ ਚੰਡੀਗੜ੍ਹ ਸਥਿਤ ਘਰ ਅਤੇ ਉਨ੍ਹਾਂ ਦੇ ਪਿੰਡ ਰਾਮਗੜ੍ਹ ਵਿਚ ਕੀਤੀ ਗਈ ਛਾਪੇਮਾਰੀ ਦੌਰਾਨ ਕੋਵਿਡ-19 ਨਾਲ ਸਬੰਧਤ ਸਾਵਧਾਨੀਆਂ, ਜਿਸ ਵਿਚ ਮਾਸਕ ਪਹਿਨਣ, ਹੱਥ ਧੋਣਾ ਅਤੇ ਉਚਿਤ ਦੂਰੀ ਬਣਾਏ ਰੱਖਣ ਆਦਿ ਦਾ ਪਾਲਣ ਨਹੀਂ ਕੀਤਾ ਗਿਆ, ਜਿਸ ਦਾ ਪ੍ਰਮਾਣ ਈ. ਡੀ. ਵੱਲੋਂ ਹੀ ਕੀਤੀ ਗਈ ਵੀਡੀਓਗ੍ਰਾਫ਼ੀ ਵਿਚ ਮੌਜੂਦ ਹੈ। ਉਨ੍ਹਾਂ ਕਿਹਾ ਕਿ ਈ. ਡੀ. ਦੀ ਛਾਪੇਮਾਰੀ ਤੋਂ ਬਾਅਦ ਜਾਂਚ ਕਰਵਾਉਣ ’ਤੇ ਉਨ੍ਹਾਂ ਦੇ ਸੁਰੱਖਿਆ ਕਰਮਚਾਰੀ ਹਰਜੀਤ ਸਿੰਘ ਅਤੇ ਓਂਕਾਰ ਸਿੰਘ ਕੋਰੋਨਾ ਤੋਂ ਗ੍ਰਸਤ ਪਾਏ ਗਏ ਹਨ। ਉਨ੍ਹਾਂ ਕਿਹਾ ਕਿ ਹਰਜੀਤ ਸਿੰਘ ਵੱਲੋਂ ਈ. ਡੀ. ਅਧਿਕਾਰੀ ਨੇਹਾ ਯਾਦਵ ਵੱਲੋਂ ਕਹੇ ਜਾਣ ’ਤੇ ਪੂਰੀ ਈ. ਡੀ. ਟੀਮ ਦੀ ਫ੍ਰਿਸਕਿੰਗ (ਉਪਰੀ ਜਾਂਚ) ਕੀਤੀ ਗਈ ਸੀ।

ਇਹ ਵੀ ਪੜ੍ਹੋ :ਅੰਧ ਵਿਸ਼ਵਾਸ ਨੇ ਟੱਪੀਆਂ ਹੱਦਾਂ, ਜਲੰਧਰ ’ਚ ਮੰਗਲੀਕ ਅਧਿਆਪਕਾ ਨੇ ਰਚਾਇਆ 13 ਸਾਲਾ ਮੁੰਡੇ ਨਾਲ ਵਿਆਹ

ਖਹਿਰਾ ਨੇ ਆਪਣੇ ਪੱਤਰ ਵਿਚ ਲਿਖਿਆ ਹੈ ਕਿ ਈ. ਡੀ. ਵਰਗੀ ਜ਼ਿੰਮੇਵਾਰ ਜਾਂਚ ਏਜੰਸੀ ਦੀ ਟੀਮ ਵੱਲੋਂ ਕੋਵਿਡ-19 ਦੇ ਪ੍ਰੋਟੋਕਾਲ ਨੂੰ ਫਾਲੋ ਨਾ ਕਰਨ ਕਰਕੇ ਨਾ ਸਿਰਫ਼ ਉਨ੍ਹਾਂ ਦੇ ਪਰਿਵਾਰ, ਸਟਾਫ਼ ਅਤੇ ਹੋਰਨਾਂ ਦੀ ਜਾਨ ਨੂੰ ਖਤਰੇ ਵਿਚ ਪਾਇਆ ਗਿਆ, ਸਗੋਂ ਛਾਪੇਮਾਰ ਟੀਮ ਵਿਚ ਸ਼ਾਮਲ ਅਧਿਕਾਰੀਆਂ ਨੇ ਖੁਦ ਨੂੰ ਵੀ ਖਤਰੇ ਵਿਚ ਪਾਇਆ ਹੈ। ਖਹਿਰਾ ਨੇ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਘਰ ਛਾਪਾ ਮਾਰਨ ਪਹੁੰਚੀ ਪੂਰੀ ਟੀਮ ਦੀ ਕੋਰੋਨਾ ਜਾਂਚ ਕਰਵਾਈ ਜਾਵੇ ਤਾਂ ਕਿ ਉਨ੍ਹਾਂ ਦੀ ਸੁਰੱਖਿਆ ਯਕੀਨੀ ਕੀਤੀ ਜਾ ਸਕੇ।

ਇਹ ਵੀ ਪੜ੍ਹੋ :  ਕੈਪਟਨ ਵੱਲੋਂ ਖੇਤਰੀਕਰਨ ਦੀ ਨੀਤੀ ਦਾ ਸਖ਼ਤ ਵਿਰੋਧ, ਕਿਹਾ-‘ਅਮਰਿੰਦਰ ਭਾਰਤੀਆਂ ਦੇ ਹੱਕ ’ਚ ਖੜ੍ਹਾ’

ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


shivani attri

Content Editor

Related News