ਪਾਕਿਸਤਾਨ ਦੀ ਜੇਲ੍ਹ ’ਚ ਸ਼ਹੀਦ ਹੋਏ ਸਰਬਜੀਤ ਸਿੰਘ ਦੀ ਪਤਨੀ ਦੀ ਸੜਕ ਹਾਦਸੇ ’ਚ ਮੌਤ

Tuesday, Sep 13, 2022 - 04:50 AM (IST)

ਪਾਕਿਸਤਾਨ ਦੀ ਜੇਲ੍ਹ ’ਚ ਸ਼ਹੀਦ ਹੋਏ ਸਰਬਜੀਤ ਸਿੰਘ ਦੀ ਪਤਨੀ ਦੀ ਸੜਕ ਹਾਦਸੇ ’ਚ ਮੌਤ

ਭਿੱਖੀਵਿਡ (ਭਾਟੀਆ)-ਪਾਕਿਸਤਾਨ ਦੀ ਕੋਟ ਲੱਖਪਤ ਜੇਲ੍ਹ ’ਚ ਸ਼ਹੀਦ ਹੋਏ ਸਰਬਜੀਤ ਸਿੰਘ ਦੀ ਪਤਨੀ ਸੁਖਪ੍ਰੀਤ ਕੌਰ ਦੀ ਸੜਕ ਹਾਦਸੇ ’ਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਇਕੱਤਰ ਜਾਣਕਾਰੀ ਅਨੁਸਾਰ ਬੀਤੇ ਕੱਲ੍ਹ ਸੁਖਪ੍ਰੀਤ ਕੌਰ ਆਪਣੀ ਲੜਕੀ ਸਵਪਨਦੀਪ ਨੂੰ ਮਿਲਣ ਲਈ ਆਪਣੇ ਗੁਆਂਢੀ ਮੁੱਖਾ ਸਿੰਘ ਨਾਲ ਮੋਟਰਸਾਈਕਲ ’ਤੇ ਅੰਮ੍ਰਿਤਸਰ ਤੋਂ ਜਲੰਧਰ ਜਾ ਰਹੀ ਸੀ । ਜਦੋਂ ਉਹ ਅੰਮ੍ਰਿਤਸਰ ਦੇ ਖਜ਼ਾਨਾ ਗੇਟ ਕੋਲ ਪੁੱਜੇ ਤਾਂ ਸੜਕ ’ਤੇ ਟੋਏ ਜ਼ਿਆਦਾ ਹੋਣ ਕਾਰਨ ਮੋਟਰਸਾਈਕਲ ਦੇ ਪਿੱਛਿਓਂ ਸੁਖਪ੍ਰੀਤ ਕੌਰ ਹੇਠਾਂ ਡਿੱਗ ਪਈ ਅਤੇ ਸਿਰ ’ਚ ਗੰਭੀਰ ਸੱਟ ਲੱਗ ਗਈ, ਜਿਸ ਨੂੰ ਅੰਮ੍ਰਿਤਸਰ ਦੇ ਮਹਾਜਨ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ । ਜਿਥੇ ਉਨ੍ਹਾਂ ਦੀ ਅੱਜ ਸਵੇਰੇ ਇਲਾਜ ਦੌਰਾਨ ਮੌਤ ਹੋ ਗਈ ।

ਇਹ ਵੀ ਪੜ੍ਹੋ : ਬਹਿਰਾਮ ਨੇੜੇ ਵਾਪਰਿਆ ਰੂਹ ਕੰਬਾਊ ਹਾਦਸਾ, ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਦਰਦਨਾਕ ਮੌਤ

ਸੁਖਪ੍ਰੀਤ ਕੌਰ ਦਾ ਅੰਤਿਮ ਸੰਸਕਾਰ ਮੰਗਲਵਾਰ ਦੁਪਹਿਰ 1 ਵਜੇ ਦੇ ਕਰੀਬ ਭਿੱਖੀਵਿੰਡ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ। ਦੱਸ ਦੇਈਏ ਕਿ ਭਾਰਤੀ ਸਰਬਜੀਤ ਸਿੰਘ ਨੂੰ ਪਾਕਿਸਤਾਨ ਦੀ ਇਕ ਅਦਾਲਤ ਨੇ ਅੱਤਵਾਦ ਅਤੇ ਜਾਸੂਸੀ ਲਈ ਦੋਸ਼ੀ ਠਹਿਰਾਇਆ ਸੀ ਅਤੇ 1991 ’ਚ ਮੌਤ ਦੀ ਸਜ਼ਾ ਸੁਣਾਈ ਸੀ । ਹਾਲਾਂਕਿ ਸਰਕਾਰ ਨੇ 2008 ’ਚ ਸਰਬਜੀਤ ਦੀ ਫਾਂਸੀ ’ਤੇ ਅਣਮਿੱਥੇ ਸਮੇਂ ਲਈ ਰੋਕ ਲਾ ਦਿੱਤੀ ਸੀ ਤਾਂ ਕਿ ਉਸ ਦੇ ਪਤੀ ਨੂੰ ਜੇਲ ’ਚੋਂ ਬਾਹਰ ਕੱਢਣ ਲਈ ਸੁਖਪ੍ਰੀਤ ਕੌਰ ਨੇ ਕਾਫੀ ਕੋਸ਼ਿਸ਼ਾਂ ਕੀਤੀਆਂ ਸਨ ਪਰ ਅਪ੍ਰੈਲ 2013 ’ਚ ਸਰਬਜੀਤ ਸਿੰਘ ਲਾਹੌਰ ’ਚ ਕੈਦੀਆਂ ਦੀ ਲੜਾਈ ਤੋਂ ਬਾਅਦ ਮਾਰਿਆ ਗਿਆ ਸੀ। ਜ਼ਿਕਰਯੋਗ ਹੈ ਕਿ ਕੁਝ ਸਮਾਂ ਪਹਿਲਾਂ ਸਰਬਜੀਤ ਦੀ ਭੈਣ ਦਲਬੀਰ ਕੌਰ ਦੀ ਵੀ ਮੌਤ ਹੋ ਗਈ ਸੀ।

ਇਹ ਖ਼ਬਰ ਵੀ ਪੜ੍ਹੋ : ਅਹਿਮ ਖ਼ਬਰ : ਇਕ ਲੱਖ ਖੇਤੀ ਟਿਊਬਵੈੱਲਾਂ ਨੂੰ ਲੈ ਕੇ ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ


author

Manoj

Content Editor

Related News