ਨਿਸ਼ਾਂਤ ਸ਼ਰਮਾ ਨੂੰ ਧਮਕੀਆਂ ਦੇਣ ਦੇ ਮਾਮਲੇ 'ਚ ਬਦਮਾਸ਼ ਸੁਖਪ੍ਰੀਤ ਸਿੰਘ ਬੁੱਢਾ ਪੁਲਸ ਰਿਮਾਂਡ 'ਤੇ

12/24/2019 5:27:41 PM

ਖਰੜ (ਅਮਰਦੀਪ) : ਥਾਣਾ ਸਿਟੀ ਪੁਲਸ ਨੇ ਬਦਮਾਸ਼ ਸੁਖਪ੍ਰੀਤ ਸਿੰਘ ਬੁਢਾ ਨੂੰ ਸ਼ਿਵ ਸੈਨਾ ਹਿੰਦ ਦੇ ਰਾਸ਼ਟਰੀ ਪ੍ਰਧਾਨ ਨਿਸ਼ਾਂਤ ਕੁਮਾਰ ਸ਼ਰਮਾ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ 'ਚ  ਗ੍ਰਿਫਤਾਰ ਕੀਤਾ ਗਿਆ ਸੀ। ਦੱਸ ਦਈਏ ਕਿ ਨਿਆਂ ਗਰਾਓ ਪੁਲਸ ਵਲੋਂ ਬਦਮਾਸ਼ ਸੁਖਪ੍ਰੀਤ ਸਿੰਘ ਬੁੱਢਾ ਦੇ ਖਿਲਾਫ ਧਾਰਾ 307, 336, 427 ਆਰਮਜ਼ ਐਕਟ ਦਾ ਮਾਮਲਾ ਦਰਜ ਕੀਤਾ ਹੋਇਆ ਸੀ। ਇਸੇ ਮਾਮਲੇ 'ਚ ਉਸ ਨੂੰ ਗ੍ਰਿਫਤਾਰ ਕਰਕੇ 6 ਦਿਨਾਂ ਦਾ ਪੁਲਸ ਰਿਮਾਂਡ ਲਿਆ ਗਿਆ ਸੀ। ਪੁਲਸ ਵਲੋਂ ਰਿਮਾਂਡ ਖਤਮ ਹੋਣ ਤੋਂ ਬਾਅਦ ਬਦਮਾਸ਼ ਨੂੰ ਦੁਬਾਰਾ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ ਅਤੇ ਅੱਜ ਮਾਣਯੋਗ ਜੱਜ ਨੇ ਉਸ ਨੂੰ ਪੰਜ ਦਿਨਾਂ ਦੇ ਪੁਲਸ ਰਿਮਾਂਡ 'ਤੇ ਭੇਜਣ ਦੇ ਹੁਕਮ ਸੁਣਾਏ ਹਨ।

ਅਦਾਲਤ ਦੇ ਹੁਕਮ ਤੋਂ ਬਾਅਦ ਸਿਟੀ ਪੁਲਸ ਨੇ ਕੀਤਾ ਗ੍ਰਿਫਤਾਰ
ਥਾਣਾ ਸਿਟੀ ਖਰੜ ਦੇ ਐੱਸ. ਐੱਚ. ਓ. ਇੰਸਪੈਕਟਰ ਭਗਵੰਤ ਸਿੰਘ ਨੇ ਦੱਸਿਆ ਕਿ 20 ਜੁਲਾਈ 2019 ਨੂੰ ਸ਼ਿਵ ਸੈਨਾ ਹਿੰਦ ਦੇ ਰਾਸ਼ਟਰੀ ਪ੍ਰਧਾਨ ਨਿਸ਼ਾਂਤ ਕੁਮਾਰ ਸ਼ਰਮਾ ਨੂੰ ਸੁਖਪ੍ਰੀਤ ਸਿੰਘ ਬੁੱਢਾ ਨੇ ਟੈਲੀਫੋਨ 'ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਸਨ। ਇਸੇ ਅਧੀਨ ਬੁੱਢਾ ਦੇ ਖਿਲਾਫ ਧਾਰਾ 307, 116, 506, 341 ਆਈ. ਪੀ. ਸੀ. ਅਧੀਨ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ 'ਚ ਪਹਿਲਾਂ ਹੀ ਪੁਲਸ ਨੇ ਮਾਣਯੋਗ ਅਦਾਲਤ ਤੋਂ ਬਦਮਾਸ਼ ਸੁਖਪ੍ਰੀਤ ਸਿੰਘ ਬੁੱਢਾ ਦੇ ਗ੍ਰਿਫਾਤਾਰੀ ਵਾਰੰਟ ਲਏ ਹੋਏ ਸਨ। ਗੈਂਗਸਟਰ ਨੂੰ ਸਿਟੀ ਪੁਲਸ ਨੇ ਇਸੇ ਮਾਮਲੇ 'ਚ ਅੱਜ ਦੁਬਾਰਾ ਖਰੜ ਦੀ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ, ਜਿਥੇ ਉਸ ਨੂੰ ਪੁਲਸ ਰਿਮਾਂਡ 'ਤੇ ਭੇਜਣ ਦੇ ਹੁਕਮ ਸੁਣਾਏ ਹਨ।


Anuradha

Content Editor

Related News