ਬਰਨਾਲਾ ਦੇ ਸੁਖਪ੍ਰੀਤ ਸਿੰਘ ਨੇ ਚਮਕਾਇਆ ਪੰਜਾਬ ਦਾ ਨਾਂ, ਤੀਹਰੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ

Monday, May 01, 2023 - 03:34 PM (IST)

ਬਰਨਾਲਾ ਦੇ ਸੁਖਪ੍ਰੀਤ ਸਿੰਘ ਨੇ ਚਮਕਾਇਆ ਪੰਜਾਬ ਦਾ ਨਾਂ, ਤੀਹਰੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ

ਚੰਡੀਗੜ੍ਹ (ਬਿਊਰੋ) - ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜੂਨੀਅਰ ਫੈਡਰੇਸ਼ਨ ਕੱਪ ਵਿੱਚ ਮੁੰਡਿਆਂ ਦੇ ਤੀਹਰੀ ਛਾਲ ਮੁਕਾਬਲੇ ਵਿੱਚ ਸੋਨ ਤਮਗ਼ਾ ਜਿੱਤਣ ਵਾਲੇ ਸੁਖਪ੍ਰੀਤ ਸਿੰਘ ਨੂੰ ਮੁਬਾਰਕਬਾਦ ਦਿੱਤੀ ਹੈ। ਬਰਨਾਲੇ ਜ਼ਿਲ੍ਹੇ ਦੇ ਪਿੰਡ ਪੰਧੇਰ ਦੇ ਸੁਖਪ੍ਰੀਤ ਸਿੰਘ ਨੇ ਥਿਰੂਵਨਾਮਲਾਈ (ਤਾਮਿਲਨਾਡੂ) ਵਿਖੇ ਜੂਨੀਅਰ ਫੈਡਰੇਸ਼ਨ ਕੱਪ 15.76 ਮੀਟਰ ਤੀਹਰੀ ਛਾਲ ਲਗਾ ਕੇ ਸੋਨ ਤਮਗ਼ਾ ਜਿੱਤਿਆ। ਜੂਨੀਅਰ ਨੈਸ਼ਨਲ ਚੈਂਪੀਅਨ ਬਣਨ ਤੋਂ ਇਲਾਵਾ ਸੁਖਪ੍ਰੀਤ ਸਿੰਘ ਨੇ ਅਗਲੇ ਮਹੀਨੇ ਦੱਖਣੀ ਕੋਰੀਆ ਵਿਖੇ ਹੋਣ ਵਾਲੀ ਜੂਨੀਅਰ ਏਸ਼ੀਅਨ ਅਥਲੈਟਿਕਸ ਚੈਪੀਅਨਸ਼ਿਪ ਲਈ ਕੁਆਲੀਫਾਈ ਵੀ ਕਰ ਲਿਆ।

ਇਹ ਵੀ ਪੜ੍ਹੋ: ਜੰਤਰ ਮੰਤਰ ਵਿਖੇ ਪਹਿਲਵਾਨਾਂ ਦੇ ਵਿਰੋਧ ਪ੍ਰਦਰਸ਼ਨ 'ਚ ਸ਼ਾਮਲ ਹੋਏ ਨਵਜੋਤ ਸਿੱਧੂ

ਮੀਤ ਹੇਅਰ ਨੇ ਸੁਖਪ੍ਰੀਤ ਸਿੰਘ ਦੀ ਇਸ ਪ੍ਰਾਪਤੀ ਉਤੇ ਮੁਬਾਰਕਬਾਦ ਦਿੰਦਿਆਂ ਭਵਿੱਖ ਦੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਇਸ ਮਾਣਮੱਤੀ ਪ੍ਰਾਪਤੀ ਦਾ ਸਿਹਰਾ ਅਥਲੀਟ ਦੀ ਸਖ਼ਤ ਮਿਹਨਤ ਅਤੇ ਉਸ ਦੇ ਕੋਚਾਂ ਤੇ ਮਾਪਿਆਂ ਸਿਰ ਬੰਨ੍ਹਿਆ। ਖੇਡ ਮੰਤਰੀ ਨੇ ਅੱਗੇ ਕਿਹਾ ਕਿ ਬਰਨਾਲਾ ਜ਼ਿਲ੍ਹੇ ਲਈ ਵੀ ਮਾਣ ਵਾਲੀ ਗੱਲ ਹੈ ਕਿ ਅਥਲੈਟਿਕਸ ਵਿੱਚ ਥੋੜ੍ਹੇ ਜਿਹੇ ਅਰਸੇ ਦੌਰਾਨ ਅਕਸ਼ਦੀਪ ਸਿੰਘ ਤੇ ਦਮਨੀਤ ਸਿੰਘ ਦੀ ਪ੍ਰਾਪਤੀ ਤੋਂ ਬਾਅਦ ਸੁਖਪ੍ਰੀਤ ਸਿੰਘ ਚਮਕਿਆ ਹੈ। ਤਿੰਨੋਂ ਉਭਰਦੇ ਅਥਲੀਟਾਂ ਦੇ ਈਵੈਂਟ ਵੀ ਪੈਦਲ ਤੋਰ, ਥਰੋਅਰ ਤੇ ਜੰਪਰ ਵੱਖੋ-ਵੱਖਰੇ ਹਨ। 

ਇਹ ਵੀ ਪੜ੍ਹੋ: Wrestlers Protest: ਦਿੱਲੀ ਪੁਲਸ ਨੇ 7 ਮਹਿਲਾ ਪਹਿਲਵਾਨਾਂ ਨੂੰ ਕਰਾਈ ਸੁਰੱਖਿਆ ਮੁਹੱਈਆ


author

cherry

Content Editor

Related News