ਸੁਖਰਾਜ ਸਿੰਘ ਗੋਰਾ ਫ਼ਿਰੋਜ਼ਸਾਹ ਨੇ 'ਆਪ' ਤੋਂ ਦਿੱਤਾ ਅਸਤੀਫ਼ਾ
Wednesday, Apr 17, 2019 - 03:49 PM (IST)
ਤਲਵੰਡੀ ਭਾਈ (ਗੁਲਾਟੀ) - ਆਮ ਆਦਮੀ ਪਾਰਟੀ ਮਾਲਵਾ ਜੋਨ ਦੇ ਪ੍ਰਧਾਨ ਯੂਥ ਵਿੰਗ, ਸੰਗਠਨ ਇੰਚਾਰਜ ਲੋਕ ਸਭਾ ਫ਼ਿਰੋਜ਼ਪੁਰ-ਸ੍ਰੀ ਅੰਮ੍ਰਿਤਸਰ ਅਤੇ ਪੰਜਾਬ ਕੰਪੇਨ ਵਿੰਗ ਕਮੇਟੀ ਦੇ ਮੈਂਬਰ ਸੁਖਰਾਜ ਸਿੰਘ ਗੋਰਾ ਫ਼ਿਰੋਜ਼ਸਾਹ ਨੇ ਆਪਣੇ ਅਹੁਦੇ ਤੋਂ ਅੱਜ ਅਸਤੀਫਾ ਦੇ ਦਿੱਤਾ ਹੈ। ਦੱਸ ਦੇਈਏ ਕਿ ਉਨ੍ਹਾਂ ਵਲੋਂ ਇਹ ਅਸਤੀਫਾ ਪਾਰਟੀ ਦੀਆਂ ਗਲਤ ਨੀਤੀਆਂ ਤੋਂ ਦੁਖੀ ਹੋ ਕੇ ਦਿੱਤਾ ਗਿਆ ਹੈ। 'ਜਗਬਾਣੀ' ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਦੁਖੀ ਹਿਰਦੇ ਨਾਲ ਕਿਹਾ ਕਿ ਇਸ ਪਾਰਟੀ 'ਚ ਮਿਹਨਤੀ ਲੋਕਾਂ ਲਈ ਕੋਈ ਥਾਂ ਨਹੀਂ ਹੈ। ਇਸ ਤੋਂ ਇਲਾਵਾ ਵਿਧਾਨ ਸਭਾ ਚੋਣਾਂ ਦੌਰਾਨ ਫ਼ਿਰੋਜ਼ਪੁਰ ਛਾਉਣੀ ਤੋਂ ਪਾਰਟੀ ਨੇ ਗਲਤ ਉਮੀਦਵਾਰ ਦੀ ਚੋਣ ਕੀਤੀ ਸੀ, ਜੋ ਹੁਣ ਪਾਰਟੀ ਨੂੰ ਅਲਵਿਦਾ ਕਹਿ ਗਏ ਹਨ। ਉਨ੍ਹਾਂ ਕਿਹਾ ਕਿ ਪਾਰਟੀ ਨੇ ਇਸ ਵਾਰ ਵੀ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਸਹੀ ਉਮੀਦਵਾਰ ਦੀ ਚੋਣ ਨਹੀਂ ਕੀਤੀ, ਜਿਸ ਕਰਕੇ ਉਹ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਰਹੇ ਹਨ।