ਸੁਖਵੀਰ ਗਰੇਵਾਲ ਨੇ ਮੈਲਬੌਰਨ ''ਚ ਚਮਕਾਇਆ ਪੰਜਾਬੀਆਂ ਦਾ ਨਾਂ

Saturday, Jul 06, 2019 - 12:59 PM (IST)

ਸੁਖਵੀਰ ਗਰੇਵਾਲ ਨੇ ਮੈਲਬੌਰਨ ''ਚ ਚਮਕਾਇਆ ਪੰਜਾਬੀਆਂ ਦਾ ਨਾਂ

ਨਾਭਾ (ਪੁਰੀ)—ਪੰਜਾਬੀਆਂ ਨੇ ਵਿਦੇਸ਼ਾਂ 'ਚ ਜਾ ਕੇ ਭਾਰਤ ਅਤੇ ਪੰਜਾਬ ਦਾ ਨਾਂ ਚਮਕਾਇਆ ਹੈ। ਰਿਆਸਤੀ ਸ਼ਹਿਰ ਨਾਭਾ ਦੇ ਜੰਮੇ ਸੁਖਵੀਰ ਸਿੰਘ ਗਰੇਵਾਲ ਨੇ ਵੀ ਆਸਟਰੇਲੀਆ ਦੇ ਮੈਲਬੌਰਨ ਸ਼ਹਿਰ 'ਚ ਅੰਤਰਰਾਸ਼ਟਰੀ ਬਾਡੀ ਬਿਲਡਿੰਗ ਕੈਂਪ 'ਚ ਹਿੱਸਾ ਲੈ ਕੇ ਓਵਰ ਆਲ ਟਰਾਫੀ ਜਿੱਤ ਕੇ ਪੰਜਾਬੀਆਂ ਦਾ ਸਿਰ ਗੌਰਵ ਨਾਲ ਇਕ ਵਾਰ ਫਿਰ ਉੱਚਾ ਕਰ ਦਿੱਤਾ ਹੈ। ਸੁਖਵੀਰ ਸਿੰਘ ਗਰੇਵਾਲ ਨੇ 'ਮਿਸਟਰ ਮੈਲਬੌਰਨ' ਦਾ ਖਿਤਾਬ ਵੀ ਜਿੱਤਿਆ ਹੈ। ਪੰਜਾਬੀਆਂ ਲਈ ਇਕ ਹੋਰ ਮਾਣ ਵਾਲੀ ਗੱਲ ਇਹ ਵੀ ਹੈ ਕਿ ਸੁਖਵੀਰ ਨੂੰ 'ਮਿਸਟਰ ਯੂਨੀਵਰਸ' ਦੇ ਹੋਣ ਵਾਲੇ ਮੁਕਾਬਲਿਆਂ ਲਈ ਮੈਲਬੌਰਨ ਵੱਲੋਂ ਕੋਚ ਵੀ ਨਿਯੁਕਤ ਕੀਤਾ ਗਿਆ ਹੈ। ਉਸ ਦੇ ਨਜ਼ਦੀਕੀ ਮਿੱਤਰ ਅਤੇ ਪੰਜਾਬ ਦੇ ਨਾਮਵਰ ਗਾਇਕ ਹਰਜੀਤ ਹਰਮਨ ਨੇ ਵੀ ਸੁਖਵੀਰ ਸਿੰਘ ਗਰੇਵਾਲ ਨੂੰ ਵਧਾਈਆਂ ਦਿੱਤੀਆਂ।

ਉਧਰ ਸੁਖਵੀਰ ਸਿੰਘ ਨੇ ਫੋਨ 'ਤੇ 'ਜਗ ਬਾਣੀ' ਨਾਲ ਗੱਲਬਾਤ ਕਰਦਿਆਂ ਆਖਿਆ ਕਿ ਉਹ ਪਿਛਲੇ ਕਈ ਸਾਲਾਂ ਤੋਂ ਮੈਲਬੌਰਨ 'ਚ ਪੜ੍ਹਾਈ ਕਰ ਰਿਹਾ ਹੈ। ਕਰੀਬ 12 ਸਾਲ ਤੋਂ ਉਸ ਨੂੰ ਬਾਡੀ ਬਿਲਡਿੰਗ ਦਾ ਵੀ ਸ਼ੌਕ ਹੈ, ਜੋ ਕਿ ਉਸ ਨੇ ਆਸਟਰੇਲੀਆ 'ਚ ਵੀ ਜਾਰੀ ਰੱਖਿਆ। ਗਾਇਕ ਹਰਜੀਤ ਹਰਮਨ ਨੇ ਕਿਹਾ ਕਿ ਸੁਖਵੀਰ ਗਰੇਵਾਲ ਨੇ ਆਪਣੇ ਮਾਪਿਆਂ ਦੇ ਨਾਲ-ਨਾਲ ਪੰਜਾਬ ਦਾ ਮਾਣ ਵੀ ਵਧਾਇਆ ਹੈ ।


author

Shyna

Content Editor

Related News