ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ HP ਦੇ CM ਸੁੱਖੂ ਤੇ ਪੰਜਾਬ ਦੇ ਰਾਜਪਾਲ ਪੁਰੋਹਿਤ

Tuesday, Sep 26, 2023 - 02:49 PM (IST)

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ HP ਦੇ CM ਸੁੱਖੂ ਤੇ ਪੰਜਾਬ ਦੇ ਰਾਜਪਾਲ ਪੁਰੋਹਿਤ

ਅੰਮ੍ਰਿਤਸਰ (ਸਰਬਜੀਤ) : ਸੱਚਖੰਡ ਸ੍ਰੀ ਦਰਬਾਰ ਸਾਹਿਬ ਜਿੱਥੇ ਲੱਖਾਂ ਸੀਸ ਰੋਜ਼ਾਨਾ ਝੁਕਦੇ ਹਨ ਉੱਥੇ ਹੀ ਅੱਜ ਸਵੇਰ ਤੋਂ ਹੀ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਨੇਤਾ ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚ ਰਹੇ ਹਨ। ਇਸ ਦੇ ਚਲਦੇ ਹਿਮਾਚਲ ਤੋਂ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ। ਉਹਨਾਂ ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਗੁਰਬਾਣੀ ਕੀਰਤਨ ਸਰਵਣ ਕੀਤਾ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਜਿਸ ਤੋਂ ਬਾਅਦ ਐੱਸ. ਜੀ. ਪੀ. ਸੀ. ਸਕੱਤਰ ਪ੍ਰਤਾਪ ਸਿੰਘ ਵੱਲੋਂ ਉਨ੍ਹਾਂ ਨੂੰ ਸੂਚਨਾ ਕੇਂਦਰ ਵਿਖੇ ਸਨਮਾਨਿਤ ਵੀ ਕੀਤਾ ਗਿਆ। 

 ਇਹ ਵੀ ਪੜ੍ਹੋ : ਨਗਰ ਨਿਗਮ ਚੋਣ : ਆਖਿਰ ਫਾਈਨਲ ਹੋਈ ਨਵੀਂ ਵਾਰਡਬੰਦੀ, ਜਲਦ ਜਾਰੀ ਹੋਵੇਗਾ ਨੋਟੀਫਿਕੇਸ਼ਨ

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋ ਕੇ ਉਨ੍ਹਾਂ ਦੇ ਮਨ ਨੂੰ ਬੜਾ ਹੀ ਸਕੂਨ ਮਿਲਿਆ ਹੈ। ਉਨ੍ਹਾਂ ਕਿਹਾ ਕਿ ਜੋ ਹਿਮਾਚਲ ਦੇ ਵਿੱਚ ਤਬਾਹੀ ਹੋਈ ਹੈ ਉਨ੍ਹਾਂ ਆਪਣੀ ਜ਼ਿੰਦਗੀ ਚ ਪਹਿਲੀ ਵਾਰ ਅਜਿਹੀ ਤਬਾਹੀ ਦੇਖੀ ਹੈ ਅਤੇ ਹੁਣ ਸਰਕਾਰ ਉਸ ਤਬਾਹੀ ਚੋਂ ਨਿਕਲਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਹਿਮਾਚਲ ਵਿੱਚ ਆਏ ਹੜ੍ਹਾਂ ਕਾਰਨ 450 ਲੋਕਾਂ ਦੀ ਜਾਣਕਾਰੀ ਹੈ, ਜਦਕਿ 12000 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਹਿਮਾਚਲ ਚ ਤਬਾਹੀ ਕਾਰਨ ਟੁੱਟੀਆਂ ਸੜਕਾਂ ਵਿੱਚੋਂ ਬਹੁਤ ਜਿਆਦਾ ਸੜਕਾਂ ਉਨ੍ਹਾਂ ਵੱਲੋਂ ਬਣਵਾ ਦਿੱਤੀਆਂ ਗਈਆਂ ਹਨ ਅਤੇ ਕੁਝ ਦਾ ਕੰਮ ਅਜੇ ਜਾਰੀ ਹੈ। ਉਨ੍ਹਾਂ ਦੱਸਿਆ ਕੀ ਜ਼ਿਆਦਾ ਨੁਕਸਾਨ ਡੈਮ ਦਾ ਪਾਣੀ ਖੋਲਣ ਕਰਕੇ ਹੋਇਆ।

PunjabKesari

ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਜਦੋਂ ਹੋਲੇ-ਮੁਹੱਲੇ ਦੇ ਤਿਉਹਾਰ 'ਤੇ ਬਹੁਤ ਸਾਰੇ ਸਿੱਖ ਨੌਜਵਾਨ ਆਪਣੇ ਧਰਮ ਝੰਡੇ ਲਗਾ ਕੇ ਹਿਮਾਚਲ ਆਉਂਦੇ ਹਨ ਤੇ ਪਿਛਲੀਆਂ ਸਰਕਾਰਾਂ ਵੱਲੋਂ ਬੇਸ਼ੱਕ ਉਨ੍ਹਾਂ ਨੂੰ ਰੋਕਿਆ ਜਾਂਦਾ ਰਿਹਾ ਹੋਵੇ ਪਰ ਇਸ ਵਾਰ ਅਸੀਂ ਹਦਾਇਤ ਕੀਤੀ ਹੈ ਕਿਸੇ ਨੂੰ ਵੀ ਰੋਕਿਆ ਨਹੀਂ ਜਾਏਗਾ ਕਿਉਂਕਿ ਹਰ ਇੱਕ ਵਿਅਕਤੀ ਨੂੰ ਆਪਣਾ ਧਰਮ ਦੀ ਪੂਜਾ-ਪਾਠ ਕਰਨ ਦਾ ਪੂਰਾ ਹੱਕ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਾਡਾ ਵੱਡਾ ਭਰਾ ਹੈ ਅਤੇ ਅਸੀਂ ਆਪਣੇ ਵੱਡੇ ਭਰਾ ਦੇ ਨਾਲ ਹਮੇਸ਼ਾ ਖੜੇ ਹਾਂ। ਅੱਗੇ ਬੋਲਦੇ ਉਨ੍ਹਾਂ ਨੇ ਕਿਹਾ ਕਿ ਹਿਮਾਚਲ ਵਿੱਚ ਵੀ ਨਸ਼ਾ ਵੱਧਦਾ ਜਾ ਰਿਹਾ ਹੈ ਅਤੇ ਉਹ ਪੰਜਾਬ ਦੇ ਮੁੱਖ ਮੰਤਰੀ ਨਾਲ ਮਿਲ ਕੇ ਨਸ਼ਾ ਖ਼ਤਮ ਕਰਨ ਵਿੱਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਅੱਜ ਦੀ ਮੀਟਿੰਗ ਦੇ ਵਿੱਚ ਉਹ ਆਪਣੀ ਗੱਲ ਜ਼ਰੂਰ ਰੱਖਣਗੇ ਕਿਉਂਕਿ ਹਿਮਾਚਲ ਨੂੰ ਰਾਅ ਮਟੀਰੀਅਲ ਤੋਂ ਅਤੇ ਟੂਰਿਜ਼ਮ ਤੋ ਹੀ ਕਮਾਈ ਹੁੰਦੀ ਹੈ ਜਿਸ ਨੂੰ ਲੈ ਕੇ ਉਹ ਆਪਣੀ ਗੱਲ ਜਰੂਰ ਰੱਖਣਗੇ।

 ਇਹ ਵੀ ਪੜ੍ਹੋ : ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਪਰਾਲੀ ਦਾ ਸਹੀ ਉਪਚਾਰ ਕਰਨ ਵਾਲੇ ਕਿਸਾਨਾਂ ਨੂੰ ਕੀਤਾ ਸਨਮਾਨਿਤ, ਕੀਤੀ ਇਹ ਅਪੀਲ

ਇਸ ਤੋਂ ਇਲਾਵਾ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਵੀ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਰਾਜਪਾਲ ਭਾਰੀ ਸੁਰੱਖਿਆ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਬਹੁਤ ਸ਼ਾਂਤੀ ਮਿਲੀ ਹੈ। ਉਨ੍ਹਾਂ ਨੇ ਹਰਿਮੰਦਰ ਸਾਹਿਬ ਪਹੁੰਚ ਕੇ ਦੇਸ਼ ਅਤੇ ਪੰਜਾਬ ਦੇ ਲੋਕਾਂ ਦੀ ਖੁਸ਼ਹਾਲੀ ਦੀ ਅਰਦਾਸ ਕੀਤੀ ।

PunjabKesari

ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਵਿਖੇ ਉੱਤਰੀ ਖੇਤਰੀ ਪਰਿਸ਼ਦ ਦੀ ਬੈਠਕ ਰੱਖੀ ਗਈ ਹੈ, ਜਿਸ ਦੀ ਪ੍ਰਧਾਨਗੀ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਕਰਨਗੇ। ਇਸ ਬੈਠਕ 'ਚ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀ ਤੇ ਪ੍ਰਤੀਨਿਧੀ ਅਤੇ ਗਵਰਨਰ ਸ਼ਾਮਲ ਹੋਣਗੇ, ਜਿਸਦੇ ਚਲਦੇ ਸੁਖਵਿੰਦਰ ਸਿੰਘ ਸੁੱਖੂ ਵੀ ਅੱਜ ਅੰਮ੍ਰਿਤਸਰ ਪਹੁੰਚੇ ਹਨ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Anuradha

Content Editor

Related News