''ਆੜ੍ਹਤੀ ਐਸੋਸੀਏਸ਼ਨ'' ਪੰਜਾਬ ਦੇ ਉਪ ਪ੍ਰਧਾਨ ਸੁਖਵਿੰਦਰ ਗਿੱਲ ਦਾ ਦਿਹਾਂਤ

Tuesday, Sep 01, 2020 - 12:29 PM (IST)

''ਆੜ੍ਹਤੀ ਐਸੋਸੀਏਸ਼ਨ'' ਪੰਜਾਬ ਦੇ ਉਪ ਪ੍ਰਧਾਨ ਸੁਖਵਿੰਦਰ ਗਿੱਲ ਦਾ ਦਿਹਾਂਤ

ਮਾਛੀਵਾੜਾ (ਟੱਕਰ) : ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਸੂਬਾ ਉਪ ਪ੍ਰਧਾਨ ਸੁਖਵਿੰਦਰ ਸਿੰਘ ਗਿੱਲ ਦਾ ਦੇਰ ਰਾਤ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਉਹ 48 ਵਰ੍ਹਿਆਂ ਦੇ ਸਨ। ਸੁਖਵਿੰਦਰ ਸਿੰਘ ਗਿੱਲ ਮਾਛੀਵਾੜਾ ਅਨਾਜ ਮੰਡੀ ਦੇ ਆੜ੍ਹਤੀ ਸਨ ਅਤੇ ਪਿਛਲੇ ਕਈ ਸਾਲਾਂ ਤੋਂ ਉਹ ਆੜ੍ਹਤੀ ਐਸੋਸੀਏਸ਼ਨ ਨਾਲ ਜੁੜੇ ਹੋਏ ਸਨ। ਜਾਣਕਾਰੀ ਮੁਤਾਬਕ ਰਾਤ 10 ਵਜੇ ਤੋਂ ਬਾਅਦ ਉਨਾਂ ਨੂੰ ਸਾਹ ਲੈਣ ’ਚ ਤਕਲੀਫ਼ ਹੋਈ, ਜਿਸ ’ਤੇ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਪਰ ਇਸ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।

ਸੁਖਵਿੰਦਰ ਸਿੰਘ ਗਿੱਲ ਦੀ ਅਚਨਚੇਤ ਮੌਤ ਨਾਲ ਪਰਿਵਾਰ ਨੂੰ ਡੂੰਘਾ ਸਦਮਾ ਲੱਗਿਆ। ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਰਵਿੰਦਰ ਸਿੰਘ ਚੀਮਾ ਨੇ ਆਪਣੇ ਸਾਥੀ ਗਿੱਲ ਦੇ ਦਿਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਤੋਂ ਇਲਾਵਾ ਮਾਛੀਵਾੜਾ ਦੇ ਆੜ੍ਹਤੀਆਂ 'ਚ ਵੀ ਉਨ੍ਹਾਂ ਦੀ ਮੌਤ ਕਾਰਨ ਸੋਗ ਦੀ ਲਹਿਰ ਦੌੜ ਗਈ ਹੈ। ਆੜ੍ਹਤੀ ਐਸੋਸੀਏਸ਼ਨ ਦੇ ਆਗੂ ਤੇਜਿੰਦਰ ਸਿੰਘ ਕੂੰਨਰ, ਹਰਜਿੰਦਰ ਸਿੰਘ ਖੇੜਾ, ਰੁਪਿੰਦਰ ਸਿੰਘ ਬੈਨੀਪਾਲ, ਸ਼ਕਤੀ ਆਨੰਦ, ਕਸਤੂਰੀ ਲਾਲ ਮਿੰਟੂ, ਸੋਹਣ ਲਾਲ ਸ਼ੇਰਪੁਰੀ, ਦਰਸ਼ਨ ਕੁੰਦਰਾ, ਮੋਹਿਤ ਕੁੰਦਰਾ, ਸਤੀਸ਼ ਮਿੱਤਲ, ਅਰਵਿੰਦਰ ਪਾਲ ਸਿੰਘ ਵਿੱਕੀ, ਪਰਮਿੰਦਰ ਸਿੰਘ ਗਲਿਆਣੀ, ਕਪਿਲ ਆਨੰਦ, ਨਿਤਿਨ ਜੈਨ, ਤੇਜਿੰਦਰਪਾਲ ਸਿੰਘ ਰਹੀਮਾਬਾਦ, ਜੈਦੀਪ ਸਿੰਘ ਕਾਹਲੋਂ, ਸ਼ਸ਼ੀ ਭਾਟੀਆ, ਅਮਿਤ ਭਾਟੀਆ ਆਦਿ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।

ਇਸ ਤੋਂ ਇਲਾਵਾ ਵਿਧਾਇਕ ਅਮਰੀਕ ਸਿੰਘ ਢਿੱਲੋਂ, ਅਕਾਲੀ ਦਲ ਦੇ ਹਲਕਾ ਮੁੱਖ ਸੇਵਾਦਾਰ ਸੰਤਾ ਸਿੰਘ ਉਮੈਦਪੁਰੀ ਅਤੇ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਸੁਖਵਿੰਦਰ ਸਿੰਘ ਗਿੱਲ ਦਾ ਮਾਛੀਵਾੜਾ ਸਾਹਿਬ ਸਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ।
 


author

Babita

Content Editor

Related News