ਬਦਲੇਗੀ ਸੁਲਤਾਨਪੁਰ ਲੋਧੀ ਰੇਲਵੇ ਸਟੇਸ਼ਨ ਦੀ ਨੁਹਾਰ, ਕੇਂਦਰ ਸਰਕਾਰ ਵੱਲੋਂ 40 ਕਰੋੜ ਮਨਜ਼ੂਰ

03/19/2021 5:51:32 PM

ਸੁਲਤਾਨਪੁਰ ਲੋਧੀ (ਸੋਢੀ)- ਹਲਕਾ ਸੁਲਤਾਨਪੁਰ ਲੋਧੀ ਦੇ ਵਿਧਾਇਕ ਸ. ਨਵਤੇਜ ਸਿੰਘ ਚੀਮਾ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਦੇ ਰੇਲਵੇ ਮੰਤਰਾਲੇ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਵੱਲੋਂ ਲਗਾਤਾਰ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਸਦਕਾ ਗੁਰੂ ਕੀ ਨਗਰੀ ਸੁਲਤਾਨਪੁਰ ਲੋਧੀ ਵਿਖੇ ਰੇਲਵੇ ਸਟੇਸ਼ਨ ਨੂੰ ‘ਮਾਡਲ ਰੇਲਵੇ ਸਟੇਸ਼ਨ’ ਵਜੋਂ ਵਿਕਸਤ ਕਰਨ ਲਈ 40 ਕਰੋੜ ਰੁਪਏ ਜਾਰੀ ਕੀਤੇ ਹਨ।

ਇਹ ਵੀ ਪੜ੍ਹੋ : ਜਲੰਧਰ ਆਉਣ ਵਾਲੇ ਸੈਲਾਨੀ ਜ਼ਰੂਰ ਘੁੰਮਣ ਇਹ ਮਸ਼ਹੂਰ ਸਥਾਨ, ਜੋ ਰੱਖਦੇ ਨੇ ਆਪਣੀ ਵਿਸ਼ੇਸ਼ ਮਹੱਤਤਾ

ਇਸ ਤਹਿਤ ਰੇਲਵੇ ਸਟੇਸ਼ਨ ਦਾ ਪਸਾਰ, ਬੁਨਿਆਦੀ ਢਾਂਚੇ ਦੇ ਵਿਕਾਸ, ਆਧੁਨਿਕ ਤਕਨਾਲੌਜੀ ਦੀ ਸਥਾਪਨਾ ਨਾਲ ਸਿਗਨਲ ਵਿਵਸਥਾ ਸੁਧਾਰਨ, ਯਾਤਰੀਆਂ ਲਈ ਹੋਰ ਸਹੂਲਤਾਂ ਦਾ ਵਿਕਾਸ ਕੀਤਾ ਜਾਵੇਗਾ। ਇਸ ਤੋਂ ਇਲਾਵਾ ਅੰਮਿ੍ਰਤਸਰ ਦੇ ਰੇਲਵੇ ਸਟੇਸ਼ਨ ਲਈ ਵੀ 230 ਕਰੋੜ ਰੁਪਏ ਜਾਰੀ ਕੀਤੇ ਗਏ ਹਨ। 

PunjabKesari

ਇਹ ਵੀ ਪੜ੍ਹੋ : ਕੋਰੋਨਾ ਦੇ ਮੱਦੇਨਜ਼ਰ ਡੇਰਾ ਬਿਆਸ ਨੇ ਸਾਰੇ ਸਤਿਸੰਗ ਪ੍ਰੋਗਰਾਮ ਇੰਨੀ ਤਾਰੀਖ਼ ਤੱਕ ਕੀਤੇ ਰੱਦ

ਉਨ੍ਹਾਂ ਸੰਸਦ ਮੈਂਬਰ ਡਿੰਪਾ ਵੱਲੋਂ ਪਵਿੱਤਰ ਨਗਰੀ ਦੇ ਵਿਕਾਸ ਵਿਚ ਪਾਏ ਯੋਗਦਾਨ ਅਤੇ ਹੁਣ ਰੇਲਵੇ ਸਟੇਸ਼ਨ ਲਈ ਨਿੱਜੀ ਦਿਲਚਸਪੀ ਲੈ ਕੇ 40 ਕਰੋੜ ਰੁਪਏ ਮਨਜ਼ੂਰ ਕਰਵਾਉਣ ’ਤੇ ਉਨ੍ਹਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਯਾਦਗਾਰ ਤਰੀਕੇ ਨਾਲ ਮਨਾਉਣ ’ਤੇ ਸੁਲਤਾਨਪੁਰ ਲੋਧੀ ਅੰਤਰਰਾਸ਼ਟਰੀ ਸੈਰ ਸਪਾਟੇ ਦੇ ਨਕਸ਼ੇ ’ਤੇ ਉਭਰਿਆ ਹੈ, ਜਿਸ ਕਰਕੇ ਦੇਸ਼-ਵਿਦੇਸ਼ ਤੋਂ ਆਉਣ ਵਾਲੀ ਸੰਗਤ ਦੀ ਆਮਦ ਵਿਚ ਅਥਾਹ ਵਾਧਾ ਹੋਇਆ ਹੈ।

ਇਹ ਵੀ ਪੜ੍ਹੋ : ਸੁਰੱਖਿਆ ਕਰਮਚਾਰੀਆਂ ਦੀ ਰਿਪੋਰਟ ਪਾਜ਼ੇਟਿਵ ਆਉਣ ’ਤੇ ਖਹਿਰਾ ਨੇ ਭੇਜਿਆ ਈ. ਡੀ. ਨੂੰ ਪੱਤਰ

ਉਨ੍ਹਾਂ ਕਿਹਾ ਕਿ ਸੁਲਤਾਨਪੁਰ ਲੋਧੀ ਦਾ ਬਾਕੀ ਸ਼ਹਿਰਾਂ ਨਾਲ ਸੜਕੀ, ਰੇਲਵੇ ਸੰਪਰਕ ਬਿਹਤਰੀਨ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਨਿਰੰਦਰ ਯਤਨ ਜਾਰੀ ਹਨ, ਤਾਂ ਜੋ ਸੰਗਤ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਸੜਕੀ ਸੰਪਰਕ ਲਈ ਪੰਜਾਬ ਸਰਕਾਰ ਵਲੋਂ ਗੁਰਪੁਰਬ ਮੌਕੇ 5.89 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਬੱਸ ਅੱਡਾ ਉਸਾਰਿਆ ਗਿਆ ਸੀ।  ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ 550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਨੂੰ ‘ਸਮਾਰਟ ਸਿਟੀ’ ਪ੍ਰਾਜੈਕਟ ਵਿਚ ਸ਼ਾਮਿਲ ਕੀਤਾ ਗਿਆ ਸੀ, ਜਿਸ ਤਹਿਤ 271 ਕਰੋੜ ਰੁਪੈ ਦੇ ਪ੍ਰਾਜੈਕਟ ਸ਼ੁਰੂ ਕੀਤੇ ਗਏ ਹਨ। ਇਨ੍ਹਾਂ ਵਿਚੋਂ ਪਿਛਲੇ ਦਿਨੀਂ ਹੀ ਮੁੱਖ ਮੰਤਰੀ , ਪੰਜਾਬ ਵੱਲੋਂ 134 ਕਰੋੜ ਰੁਪਏ ਦੇ ਵਿਕਾਸ ਕੰਮ ਸ਼ੁਰੂ ਕੀਤੇ ਗਏ ਹਨ।

ਇਹ ਵੀ ਪੜ੍ਹੋ : ਹੋਲੇ-ਮਹੱਲੇ ਮੌਕੇ ਹੁਣ ਸਿਰਫ਼ ਇਨ੍ਹਾਂ ਸ਼ਰਧਾਲੂਆਂ ਲਈ ਲਾਜ਼ਮੀ ਹੋਵੇਗੀ ਕੋਰੋਨਾ ਨੈਗੇਟਿਵ ਰਿਪੋਰਟ


shivani attri

Content Editor

Related News