ਸੁਲਤਾਨਪੁਰ ਲੋਧੀ ''ਚ ਜਥੇਬੰਦੀਆਂ ਵਲੋਂ ਰੋਸ ਮਾਰਚ ਕੱਢਿਆ

08/13/2019 1:39:25 PM

ਸੁਲਤਾਨਪੁਰ ਲੋਧੀ (ਸੋਢੀ) : ਦਿੱਲੀ ਦੇ ਤੁਗਲਕਾਬਾਦ 'ਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਮੰਦਰ ਤੋੜੇ ਜਾਣ ਦੇ ਵਿਰੋਧ 'ਚ ਪੰਜਾਬ 'ਚ ਕੀਤੇ ਗਏ ਬੰਦ ਦੇ ਐਲਾਨ ਤੋਂ ਬਾਅਦ ਵੱਖ-ਵੱਖ ਜਥੇਬੰਦੀਆਂ ਵਲੋਂ ਸ਼ਹਿਰ ਦੇ ਸਦਰ ਬਾਜ਼ਾਰ 'ਚ ਰੋਸ ਮਾਰਚ ਕੱਢਿਆ ਗਿਆ ਹੈ। ਤਲਵੰਡੀ ਪੁਲ ਚੌਕ ਸੁਲਤਾਨਪੁਰ ਲੋਧੀ ਵਿਖੇ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਸਾੜਿਆ ਗਿਆ। ਰੋਸ ਮਾਰਚ ਦੌਰਾਨ ਪ੍ਰਦਰਸ਼ਨਕਾਰੀਆਂ ਵਲੋਂ ਸ਼ਹਿਰ ਦੇ ਸਾਰੇ ਬਾਜ਼ਾਰ ਬੰਦ ਕਰਵਾਏ ਗਏ। ਮੌਕੇ 'ਤੇ ਭਾਰੀ ਗਿਣਤੀ 'ਚ ਪੁਲਸ ਫੋਰਸ ਲਗਾਉਣ ਕਰਕੇ ਦੁਕਾਨਦਾਰਾਂ ਨੇ ਕੁਝ ਸਮੇਂ ਬਾਅਦ ਹੀ ਬਾਜ਼ਾਰ ਖੋਲ੍ਹ ਲਏ। 

ਦੱਸਣਯੋਗ ਹੈ ਕਿ ਬੰਦ ਦੇ ਐਲਾਨ ਤੋਂ ਬਾਅਦ ਸੂਬਾ ਸਰਕਾਰ ਨੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਹੋਏ ਹਨ ਅਤੇ ਸਾਰੇ ਜ਼ਿਲਿਆਂ 'ਚ ਹਾਈ ਅਲਰਟ ਕਰ ਦਿੱਤਾ ਗਿਆ ਹੈ। ਖਾਸ ਕਰਕੇ ਦੋਆਬਾ ਦੇ ਇਲਾਕਿਆਂ 'ਚ ਖਾਸ ਪੁਲਸ ਫੋਰਸ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮਾਝਾ ਅਤੇ ਮਾਲਵਾ 'ਚ ਵੀ ਪੁਲਸ ਫੋਰਸ ਵਧਾਈ ਗਈ ਹੈ। ਇਸ ਦੇ ਨਾਲ ਹੀ 'ਗੁਰੂ ਰਵਿਦਾਸ ਜੈਅੰਤੀ ਸਮਾਰੋਹ ਕਮੇਟੀ' ਨੇ 15 ਅਗਸਤ ਨੂੰ ਕਾਲਾ ਦਿਵਸ ਦੇ ਰੂਪ 'ਚ ਮਨਾਉਣ ਦੀ ਅਪੀਲ ਵੀ ਕੀਤੀ ਹੈ। 

Anuradha

This news is Content Editor Anuradha