ਗੁ. ਸੁਲਤਾਨਪੁਰ ਲੋਧੀ ਨੇੜੇ ਨਿਰਮਾਣ ਅਧੀਨ ਮੂਲ ਮੰਤਰ ਅਸਥਾਨ ''ਤੇ ਵਾਪਰਿਆ ਵੱਡਾ ਹਾਦਸਾ, ਨੌਜਵਾਨ ਦੀ ਮੌਤ

Tuesday, Sep 10, 2024 - 06:34 PM (IST)

ਸੁਲਤਾਨਪੁਰ ਲੋਧੀ (ਸੋਢੀ) : ਇਤਿਹਾਸਕ ਗੁਰਦੁਆਰਾ ਸ੍ਰੀ ਸੰਤਘਾਟ ਸਾਹਿਬ ਸੁਲਤਾਨਪੁਰ ਲੋਧੀ ਨੇੜੇ ਨਿਰਮਾਣ ਕੀਤੇ ਜਾ ਰਹੇ ਮੂਲ ਮੰਤਰ ਅਸਥਾਨ ਦੀ ਇਮਾਰਤ ਦੇ ਗੁੰਬਦ ਤੋਂ ਅਚਾਨਕ ਪੈਰ ਤਿਲਕ ਕੇ ਡਿੱਗਣ ਨਾਲ ਨੌਜਵਾਨ ਪੇਂਟਰ ਸੁਖਵਿੰਦਰ ਸਿੰਘ ਪੁੱਤਰ ਅਜੀਤ ਸਿੰਘ ਨਿਵਾਸੀ ਮੁਹੱਲਾ ਕਾਜ ਬਾਗ, ਸੁਲਤਾਨਪੁਰ ਲੋਧੀ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਕਮੇਟੀ ਦੇ ਸੇਵਾ ਮੁਕਤ ਵਧੀਕ ਸਕੱਤਰ ਭਾਈ ਚਾਨਣ ਸਿੰਘ ਦੀਪੇਵਾਲ ਨੇ ਦੱਸਿਆ ਕਿ ਗੁਰਦੁਆਰਾ ਸੰਤਘਾਟ ਸਾਹਿਬ ਸੁਲਤਾਨਪੁਰ ਲੋਧੀ ਨੇੜੇ ਪਵਿੱਤਰ ਵੇਂਈ ਕਿਨਾਰੇ ਪਾਵਨ ਮੂਲ ਮੰਤਰ ਅਸਥਾਨ ਦੀ ਬਹੁ ਮੰਜ਼ਿਲਾ ਇਮਾਰਤ ਨਿਰਮਾਣ ਕੀਤੀ ਜਾ ਰਹੀ ਹੈ ਜਿਸਦੀ ਕਾਰ ਸੇਵਾ ਸ੍ਰੀ ਗੁਰੂ ਨਾਨਕ ਦੇਵ ਜੀ ਸੇਵਕ ਜਥਾ ਬਰਮਿੰਘਮ ਵੱਲੋਂ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਸੰਤਾਂ ਵੱਲੋਂ ਕਰਵਾਈ ਜਾ ਰਹੀ ਹੈ। 

ਇਹ ਵੀ ਪੜ੍ਹੋ : ਪੰਜਾਬ ਵਿਚ ਵੱਡਾ ਬੱਸ ਹਾਦਸਾ, ਇਕ ਦੀ ਮੌਤ, ਜਾਮ ਹੋਇਆ ਇਹ ਨੈਸ਼ਨਲ ਹਾਈਵੇਅ

ਉਨ੍ਹਾਂ ਦੱਸਿਆ ਕਿ ਇਸ ਅਸਥਾਨ ਵਿਖੇ ਰੰਗ ਰੋਗਨ ਦੀ ਸੇਵਾ ਦਾ ਠੇਕਾ ਇਕ ਠੇਕੇਦਾਰ ਕੋਲ ਹੈ ਜਿਸਨੇ ਉਕਤ ਨੌਜਵਾਨ ਸੁਖਵਿੰਦਰ ਸਿੰਘ ਨੂੰ ਵੀ ਦਿਹਾੜੀ 'ਤੇ ਪੇਂਟ ਕਰਨ ਲਈ ਨਾਲ ਰੱਖਿਆ ਹੋਇਆ ਸੀ। ਉਨ੍ਹਾਂ ਦੱਸਿਆ ਕਿ ਅੱਜ ਗੁੰਬਦ ਦੇ ਨੇੜੇ ਕੋਈ ਕੰਮ ਵੀ ਨਹੀ ਸੀ ਚੱਲ ਰਿਹਾ ਪਰ ਪਤਾ ਨਹੀ ਕਿਵੇਂ ਇਹ 25 ਸਾਲਾ ਨੌਜਵਾਨ ਉਪਰਲੇ ਹਿੱਸੇ ਦੇ ਵਾਧਰੇ 'ਤੇ ਚੜ੍ਹਿਆ ਅਤੇ ਕਿਵੇਂ ਉੱਪਰੋਂ ਹੇਠਾਂ ਡਿੱਗ ਗਿਆ। 

ਇਹ ਵੀ ਪੜ੍ਹੋ : ਸ੍ਰੀ ਦਰਬਾਰ ਸਾਹਿਬ ਨੇੜੇ ਅੱਧੀ ਰਾਤ ਨੂੰ ਪਿਆ ਭੜਥੂ, ਹਾਲਾਤ ਦੇਖ ਸਹਿਮ ਗਏ ਲੋਕ

ਗੁਰਦੁਆਰਾ ਸੰਤਘਾਟ ਸਾਹਿਬ ਵਿਖੇ ਮਹਾਂਪੁਰਸ਼ਾਂ ਦੀ ਚੱਲ ਰਹੀ ਕਾਰ ਸੇਵਾ ਕਾਰਜਾਂ ਦੀ ਦੇਖ-ਰੇਖ ਕਰ ਰਹੇ ਭਾਈ ਚਾਨਣ ਸਿੰਘ ਦੀਪੇਵਾਲ ਨੇ ਦੱਸਿਆ ਕਿ ਨੌਜਵਾਨ ਸੁਖਵਿੰਦਰ ਸਿੰਘ ਦੀ ਹੇਠਾਂ ਡਿੱਗਦੇ ਹੀ ਮੌਤ ਹੋ ਗਈ ਜਿਸ ਦਾ ਕਾਰਨ ਕਿਸੇ ਨੂੰ ਪਤਾ ਨਹੀਂ ਚੱਲ ਸਕਿਆ ਹੈ। ਇਸ ਸਬੰਧੀ ਥਾਣਾ ਸੁਲਤਾਨਪੁਰ ਲੋਧੀ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਤੇ ਮ੍ਰਿਤਕ ਦੀ ਲਾਸ਼ ਸਿਵਲ ਹਸਪਤਾਲ ਵਿਖੇ ਮੁਰਦਾਘਰ ਵਿਚ ਰਖਵਾ ਕੇ ਵਾਰਿਸਾਂ ਨੂੰ ਖਬਰ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਪਟਿਆਲਾ : ਲੋਕ ਰਾਤ ਨੂੰ ਘਰਾਂ 'ਚੋਂ ਨਾ ਨਿਕਲਣ ਬਾਹਰ, ਸਕੂਲੀ ਬੱਚਿਆਂ ਲਈ ਵੀ ਜਾਰੀ ਹੋਇਆ ਅਲਰਟ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Gurminder Singh

Content Editor

Related News