ਸੁਲਤਾਨਪੁਰ ਲੋਧੀ ''ਚ ਸ਼ਰਧਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ

Tuesday, Aug 25, 2020 - 06:09 PM (IST)

ਸੁਲਤਾਨਪੁਰ ਲੋਧੀ ''ਚ ਸ਼ਰਧਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ

ਸੁਲਤਾਨਪੁਰ ਲੋਧੀ (ਸੁਰਿੰਦਰ ਸਿੰਘ ਸੋਢੀ): ਮਨੁੱਖਤਾ ਦੇ ਰਹਿਬਰ ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਤੇ ਜਗਤ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਇਲਾਕੇ ਦੀਆਂ ਸੰਗਤਾਂ ਸਤਿਗੁਰੂ ਪਾਤਸ਼ਾਹ ਜੀ ਦੇ ਪੁਰਾਤਨ ਘਰ ਅਸਥਾਨ ਇਤਿਹਾਸਕ ਗੁਰਦੁਆਰਾ ਸ੍ਰੀ ਗੁਰੂ ਬਾਗ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਤੇ ਸੰਤ ਬਾਬਾ ਸ਼ਬੇਗ ਸਿੰਘ ਕਾਰ ਸੇਵਾ ਵਾਲਿਆਂ ਦੀ ਅਗਵਾਈ 'ਚ ਤੇ ਬਾਬਾ ਜੀਤ ਸਿੰਘ ਦੀ ਦੇਖ-ਰੇਖ 'ਚ ਸੰਗਤਾਂ ਵਲੋਂ ਪੂਰਾ ਦਿਨ ਗੁਰੂ ਕੇ ਅਤੁੱਟ ਲੰਗਰ ਲਗਾਏ ਗਏ।

ਇਹ ਵੀ ਪੜ੍ਹੋ: ਅਫ਼ਸਰਸ਼ਾਹਾਂ ਦੀ ਮ੍ਰਿਤਕ ਮਾਂ ਦੀ ਸਾਂਭ-ਸੰਭਾਲ ਕਰਨ ਵਾਲਾ ਸ਼ਖ਼ਸ ਸਾਹਮਣੇ ਆਇਆ, ਕੀਤੇ ਵੱਡੇ ਖ਼ੁਲਾਸੇ

PunjabKesari

ਇਸ ਵਾਰ ਕੋਰੋਨਾ ਮਹਾਮਾਰੀ ਦੇ ਕਾਰਨ ਪ੍ਰਸ਼ਾਸਨ ਦੀਆਂ ਹਿਦਾਇਤਾਂ ਅਨੁਸਾਰ ਸ਼੍ਰੋਮਣੀ  ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਦੇ ਮੈਨੇਜਰ ਭਾਈ ਜਰਨੈਲ ਸਿੰਘ ਬੂਲੇ , ਐਡੀਸਨਲ ਮੈਨੇਜਰ ਭਾਈ ਸਰਬਜੀਤ ਸਿੰਘ ਧੂੰਦਾ ਦੀ ਦੇਖ-ਰੇਖ ਹੇਠ ਗੁਰਦੁਆਰਾ ਸ਼੍ਰੀ ਗੁਰੂ ਕਾ ਬਾਗ ਸਾਹਿਬ ਵਿਖੇ ਸੰਖੇਪ ਸਮਾਗਮ ਆਯੋਜਿਤ ਕੀਤਾ ਗਿਆ। ਜਿਸ 'ਚ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਕੰਵਲਜੀਤ ਸਿੰਘ ਹਜੂਰੀ ਰਾਗੀ ਜੱਥਾ ਗੁਰਦੁਆਰਾ ਬੇਰ ਸਾਹਿਬ ਵਾਲਿਆਂ ਨੇ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ ਤੇ ਗੁਰਦੁਆਰਾ ਬੇਰ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਗੁਰਪ੍ਰੀਤ ਸਿੰਘ ਨੇ ਗੁਰੂ ਇਤਿਹਾਸ ਦੀ ਕਥਾ ਸਰਵਣ ਕਰਵਾਈ ਤੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਜਗਤ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੀ ਵਧਾਈ ਦਿੱਤੀ।ਇਸ ਸਮੇਂ ਮੈਨੇਜਰ ਸਰਬਜੀਤ ਸਿੰਘ ਧੂੰਦਾ ਨੇ ਸਮਾਗਮ 'ਚ ਉਚੇਚੇ ਤੌਰ 'ਤੇ ਪੁੱਜੇ ਇਲਾਕੇ ਦੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ, ਸ਼੍ਰੋਮਣੀ ਅਕਾਲੀ ਦਲ ਪੀ.ਏ.ਸੀ.ਦੇ ਮੈਂਬਰ ਇੰਜੀਨੀਅਰ ਸਵਰਨ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਜਥੇ ਬਲਦੇਵ ਸਿੰਘ ਕਲਿਆਣ, ਸਾਬਕਾ ਚੇਅਰਮੈਨ ਦਲਜੀਤ ਸਿੰਘ ਕਾਹਲੋਂ ਮਹਿਤਪੁਰ, ਗੁਰਦੁਆਰਾ ਮੌ ਸਾਹਿਬ ਦੇ ਮੈਨੇਜਰ ਤਰਸੇਮ ਸਿੰਘ, ਜਥੇ ਗੁਰਦਿਆਲ ਸਿੰਘ ਖਾਲਸਾ, ਬਾਬਾ ਜੀਤ ਸਿੰਘ ਕਾਰ ਸੇਵਾ ਗੁਰੂ ਕਾ ਬਾਗ ਤੇ ਭਾਈ ਲਖਬੀਰ ਸਿੰਘ ਦਾ ਸਨਮਾਨ ਸਿਰੋਪਾਓ ਦੇ ਕੇ ਕੀਤਾ। ਇਸ ਸਮੇ ਪ੍ਰਸ਼ਾਸਨ ਦੀਆਂ ਹਿਦਾਇਤਾਂ ਨੂੰ ਮੰਨਦੇ ਹੋਏ ਸੰਗਤਾਂ ਨੇ ਹਾਜ਼ਰੀ ਭਰੀ ਤੇ ਲੰਗਰ-ਪਾਣੀ ਦੀ ਸੇਵਾ ਨਿਭਾਈ।

ਇਹ ਵੀ ਪੜ੍ਹੋ: ਹਲਕਾ ਸਨੌਰ ਦੇ ਵਿਧਾਇਕ ਹਰਿੰਦਰ ਪਾਲ ਸਿੰਘ ਚੰਦੂਮਾਜਰਾ ਕੋਰੋਨਾ ਪਾਜ਼ੇਟਿਵ

PunjabKesari

ਇਸ ਵਾਰ ਨਗਰ ਕੀਰਤਨ ਨਹੀਂ ਸਜਾਇਆ ਗਿਆ: ਕੋਰੋਨਾ ਮਹਾਮਾਰੀ ਦੇ ਵੱਧ ਰਹੇ ਪ੍ਰਕੋਪ ਕਾਰਨ ਇਸ ਵਾਰ ਪ੍ਰਸ਼ਾਸਨ ਦੀਆਂ ਹਿਦਾਇਤਾਂ ਨੂੰ ਮੰਨਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹਰ ਸਾਲ ਸੁਲਤਾਨਪੁਰ ਲੋਧੀ ਤੋਂ ਬਟਾਲਾ ਤੱਕ ਸਜਾਇਆ ਜਾਂਦਾ ਵਿਸ਼ਾਲ ਨਗਰ ਕੀਰਤਨ ਇਸ ਵਾਰ ਨਹੀਂ ਸਜਾਇਆ ਗਿਆ ਤੇ ਨਾ ਹੀ ਇਲਾਕੇ ਦੀਆਂ ਸੰਗਤਾਂ ਵਲੋਂ ਸੜਕਾਂ 'ਤੇ ਕੋਈ ਲੰਗਰ ਲਗਾਏ ਗਏ।

PunjabKesari


author

Shyna

Content Editor

Related News