ਮੰਡੀ ਗੋਬਿੰਦਗੜ੍ਹ ਤੋਂ ਖਾਲਸਈ ਸ਼ਾਨੋ-ਸ਼ੋਕਤ ਨਾਲ ਸਜਾਇਆ ਗਿਆ ਨਗਰ ਕੀਰਤਨ (ਤਸਵੀਰਾਂ)

09/01/2019 1:35:06 PM

ਸੁਲਤਾਨਪੁਰ ਲੋਧੀ (ਜਗਦੇਵ)- ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੰਡੀ ਗੋਬਿੰਦਗੜ੍ਹ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਮੁਹੱਲਾ ਗੁਰੂ ਕੀ ਨਗਰੀ ਤੋਂ ਅੱਜ ਖ਼ਾਲਸਾਈ ਨਗਰ ਕੀਰਤਨ ਕੱਢਿਆ ਗਿਆ। ਮੰਡੀ ਗੋਬਿੰਦਗੜ੍ਹ ਤੋਂ ਸ਼ੁਰੂ ਹੋਇਆ ਇਹ ਅਲੌਕਿਕ ਨਗਰ ਕੀਰਤਨ ਵੱਖ-ਵੱਖ ਥਾਵਾਂ ਤੋਂ ਹੁੰਦਾ ਹੋਇਆ ਸੁਲਤਾਨਪੁਰ ਲੋਧੀ ਪੁੱਜਾ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਫੁੱਲਾਂ ਨਾਲ ਸ਼ਿੰਗਾਰੀ ਹੋਈ ਪਾਲਕੀ ਸਾਹਿਬ ’ਚ ਸਸ਼ੋਭਿਤ ਕੀਤਾ ਗਿਆ। ਨਗਰ ਕੀਰਤਨ ਦੀ ਸਮੁੱਚੀ ਅਗਵਾਈ ਪੰਜ ਪਿਆਰਿਆਂ ਵਲੋਂ ਕੀਤੀ ਗਈ। 

ਨਗਰ ਕੀਰਤਨ ’ਚ ਮੌਜੂਦ ਸੰਗਤ ਬੱਸਾਂ, ਕਾਰਾਂ ਅਤੇ ਹੋਰ ਵਹੀਕਲਾਂ ’ਚੇ ਸਵਾਰ ਹੋ ਕੇ ਸਤਨਾਮ-ਵਾਹਿਗੁਰੂ ਦਾ ਜਾਪ ਕਰਦੀ ਹੋਈ ਨਾਲ-ਨਾਲ ਚੱਲ ਰਹੀ ਸੀ। ਧੰਨ ਧੰਨ ਬਾਬਾ ਬੁਢਾ ਜੀ ਸੇਵਾ ਦਲ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸਜਾਏ ਇਸ ਨਗਰ ਕੀਰਤਨ ’ਚ ਸ੍ਰੀ ਹਰਗੋਬਿੰਦ ਸਾਹਿਬ ਗੱਤਕਾ ਅਖਾੜਾ ਦੇ ਸਿੰਘ ਗੱਤਕੇ ਦੇ ਜੌਹਰ ਵਿਖਾ ਕੇ ਨਗਰ ਕੀਰਤਨ ਦੀ ਸ਼ੋਭਾ ਨੂੰ ਚਾਰ ਚੰਦ ਲਗਾ ਰਹੇ ਹਨ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਲਕਾ ਅਮਲੋਹ ਦੇ ਮੈਂਬਰ ਭਾਈ ਰਵਿੰਦਰ ਸਿੰਘ ਖ਼ਾਲਸਾ ਨੇ ਸਮੁੱਚੇ ਪੰਥ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦੇ ਹੋਏ ਸਮਾਗਮਾਂ ’ਚ ਵੱਧ ਤੋਂ ਵੱਧ ਸ਼ਾਮਲ ਹੋਣ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਅਜਿਹੇ ਯਤਨਾਂ ਸਦਕਾ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਅਤੇ ਸਿਧਾਂਤ ਨੂੰ ਜਨ-ਜਨ ਤੱਕ ਪਹੁੰਚਾਇਆ ਜਾ ਸਕਦਾ ਹੈ 

rajwinder kaur

This news is Content Editor rajwinder kaur