ਪੰਜਾਬ ''ਚ ਹੜ੍ਹ ਦਾ ਕਹਿਰ: ਸਤਲੁਜ ਦਾ ਟੁੱਟਿਆ 7ਵਾਂ ਬੰਨ੍ਹ (ਵੀਡੀਓ)

08/20/2019 7:16:02 PM

ਸੁਲਤਾਨਪੁਰ ਲੋਧੀ (ਬਿਊਰੋ) - ਸੁਲਤਾਨਪੁਰ ਲੋਧੀ ਦੇ ਇਲਾਕੇ 'ਚ ਸਤਲੁਜ ਦਾ ਕਹਿਰ ਅਜੇ ਵੀ ਜਾਰੀ ਹੈ, ਜਿਸ ਕਾਰਨ ਅੱਜ ਸਤਲੁਜ ਦਾ 7ਵਾਂ ਬੰਨ੍ਹ ਟੁੱਟ ਗਿਆ ਹੈ। ਪਾਣੀ ਦਾ ਤੇਜ਼ ਵਹਾਅ ਹੋਣ ਕਾਰਨ ਸਤੁਲਜ ਦਰਿਆ ਦਾ ਪਾਣੀ ਵੱਡੀ ਪੱਧਰ 'ਤੇ ਲੋਕਾਂ ਦੇ ਘਰਾਂ 'ਚ ਦਾਖਲ ਹੋ ਗਿਆ ਹੈ, ਜਿਸ ਕਾਰਨ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਤਲੁਜ ਦਰਿਆ ਦੇ ਟੁੱਟੇ ਹੋਏ 7ਵੇਂ ਬੰਨ੍ਹ ਦਾ ਜਾਇਜ਼ਾ ਲੈਣ ਲਈ ਸੁਲਤਾਨਪੁਰ ਲੋਧੀ ਦੇ ਵਿਧਾਇਕ ਨਵਤੇਜ ਸਿੰਘ ਚੀਮਾ ਵਿਸ਼ੇਸ਼ ਤੌਰ 'ਤੇ ਪਹੁੰਚੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਹਲਕੇ ਦੀ ਸੁਰੱਖਿਆ ਨੂੰ ਬਣਾਏ ਰੱਖਣ ਲਈ ਬੰਨ੍ਹ ਬਣਾ ਕੇ ਰੱਖੇ ਹੋਏ ਹਨ, ਜਿਨ੍ਹਾਂ 'ਤੇ ਪਿਛਲੇ ਚਾਰ ਦਿਨ੍ਹਾਂ ਤੋਂ ਮਿੱਟੀ ਪਾਈ ਜਾ ਰਹੀ ਹੈ। ਇਸ ਬੰਨ੍ਹ ਨੂੰ ਬਚਾਉਣ ਲਈ ਅਸੀਂ ਜਲੰਧਰ ਵਾਲਿਆਂ ਨੂੰ ਵੀ 10 ਹਜ਼ਾਰ ਬੋਰੀਆਂ ਦਿੱਤੀਆਂ ਸਨ।

PunjabKesari

ਇਸ ਇਲਾਕੇ ਦੇ ਬੰਨ੍ਹਾਂ ਦੀ ਸੁਰੱਖਿਆਂ ਨੂੰ ਲੈ ਕੇ ਵੀ ਅਸੀਂ ਰਾਤ ਦੇ ਸਮੇਂ ਮਿੱਟੀ ਦੇ ਕਈ ਬੋਰੇ ਭੇਜੇ ਸਨ, ਜਿਸ ਦੇ ਬਾਵਜੂਦ ਪਾਣੀ ਦਾ ਪੱਧਰ ਜ਼ਿਆਦਾ ਹੋਣ ਕਾਰਨ ਬੰਨ੍ਹ ਟੁੱਟ ਗਿਆ।  ਉਨ੍ਹਾਂ ਕਿਹਾ ਕਿ ਅਸੀਂ ਲੋਕਾਂ ਨੂੰ ਪਹਿਲਾਂ ਹੀ ਸੁਚੇਤ ਕਰ ਦਿੱਤਾ ਸੀ ਕਿ ਇਸ ਵਾਰ ਪਾਣੀ ਦਾ ਪੱਧਰ ਵੱਧ ਸਕਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਦੇ ਲਈ ਉਨ੍ਹਾਂ ਵਲੋਂ ਭਰੋਣਾ ਪਿੰਡ 'ਚ ਕੈਂਪ ਲਗਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਰ ਤਰ੍ਹਾਂ ਦੀ ਸੁਰੱਖਿਆ ਦੀ ਮਦਦ ਕੀਤੀ ਜਾ ਰਹੀ ਹੈ। ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਦੇ ਠਹਿਰਣ, ਖਾਣ ਪੀਣ, ਪਸ਼ੂਆਂ ਨੂੰ ਰੱਖਣ ਅਤੇ ਸਰਕਾਰ ਵਲੋਂ ਮੁਕੰਮਲ ਪ੍ਰਬੰਧ ਕੀਤੇ ਗਏ ਹਨ। ਇਸ ਦੌਰਾਨ ਵੱਖ-ਵੱਖ ਅਧਿਕਾਰੀਆਂ ਦੀ ਅਗਵਾਈ ਹੇਠ ਟੀਮਾਂ ਦਾ ਗਠਨ ਕੀਤਾ ਗਿਆ ਹੈ।


Related News