550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਲੱਖਣ ਚਿਤਰਕਲਾ ਵਰਕਸ਼ਾਪ ਦਾ ਉਦਘਾਟਨ

08/16/2019 10:32:11 AM

ਸੁਲਤਾਨਪੁਰ ਲੋਧੀ ( ਸੁਰਿੰਦਰ ਸਿੰਘ ਸੋਢੀ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਧਰਮ ਪ੍ਰਚਾਰ ਕਮੇਟੀ) ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਨਿਵੇਕਲਾ ਉਪਰਾਲਾ ਕੀਤਾ ਗਿਆ। ਕਮੇਟੀ ਵਲੋਂ ਗੁਰੂ ਸਾਹਿਬ ਦੇ ਗੁਰਬਾਣੀ ਦੇ ਫਲਸਫੇ ਨਾਲ ਸਬੰਧਤ 5 ਰੋਜਾ ਚਿੱਤਰਕਲਾ ਵਰਕਸ਼ਾਪ ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਦੇ ਸ. ਆਤਮਾ ਸਿੰਘ ਆਡੀਟੋਰੀਅਮ ਵਿਖੇ ਲਗਾਈ ਗਈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ਅਨੁਸਾਰ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੇ ਕੇਂਦਰੀ ਅਸਥਾਨ ਸੁਲਤਾਨਪੁਰ ਲੋਧੀ ਵਿਖੇ 15 ਤੋਂ 19 ਅਗਸਤ ਤੱਕ ਲਾਈ ਇਸ ਚਿੱਤਰਕਲਾ ਵਰਕਸ਼ਾਪ ਦਾ ਉਦਘਾਟਨ ਤਖਤ ਸ੍ਰੀ ਕੇਸਗੜ੍ਹ ਸਾਹਿਬ (ਸ੍ਰੀ ਆਨੰਦਪੁਰ ਸਾਹਿਬ) ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵਲੋਂ ਕੀਤਾ ਗਿਆ ।

PunjabKesari

ਇਸ ਸਮੇਂ ਗੁਰਦੁਆਰਾ ਬੇਰ ਸਾਹਿਬ ਦੇ ਹੈਡ ਗ੍ਰੰਥੀ ਭਾਈ ਸੁਰਜੀਤ ਸਿੰਘ ਸਭਰਾਅ ਵਲੋਂ ਸ੍ਰੀ ਜਪੁਜੀ ਸਾਹਿਬ ਜੀ ਦਾ ਸੰਪੂਰਨ ਪਾਠ, ਸ੍ਰੀ ਆਨੰਦ ਸਾਹਿਬ ਦਾ 6 ਪੌੜੀਆਂ ਪਾਠ ਸਰਵਣ ਕਰਵਾਇਆ ਤੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਅਰਦਾਸੀਆ ਸਿੰਘ ਭਾਈ ਕੁਲਵਿੰਦਰ ਸਿੰਘ ਵਲੋਂ ਸਤਿਗੁਰੂ ਜੀ ਦੇ ਚਰਨਾਂ 'ਚ ਚਿੱਤਰਕਲਾ ਵਰਕਸ਼ਾਪ ਦੀ ਆਰੰਭਤਾ ਦੀ ਅਰਦਾਸ ਕੀਤੀ ਗਈ । ਉਪਰੰਤ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਦੇ 550 ਵੇਂ ਪ੍ਰਕਾਸ਼ ਪੁਰਬ ਮੌਕੇ ਲਾਈ ਗਈ ਵਿਲੱਖਣ ਚਿਤਰਕਲਾ ਵਰਕਸ਼ਾਪ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਇਸ 'ਚ ਭਾਗ ਲੈਣ ਵਾਲੇ ਚਿੱਤਰਕਾਰ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਆਧਾਰਿਤ ਸ਼ਬਦਾਂ ਅਨੁਸਾਰ ਚਿੱਤਰ ਬਣਾਉਣਗੇ। ਇਹ ਆਪਣੇ ਆਪ 'ਚ ਨਿਵੇਕਲੀ ਪੇਸ਼ਕਾਰੀ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਚਿੱਤਰਕਾਰੀ ਰਾਹੀਂ ਸਿੱਖ ਪੰਥ ਦਾ ਕੀਮਤੀ ਖਜ਼ਾਨਾ ਬਣਨਾ ਹੈ । ਸਿੰਘ ਸਾਹਿਬ ਨੇ ਕਿਹਾ ਕਿ ਸਿੱਖ ਧਰਮ ਦੇ ਬਾਨੀ ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਤਪਦੇ ਸੜਦੇ ਹਿਰਦਿਆਂ ਨੂੰ ਠਾਰਨ ਵਾਲੇ ਹਨ ਤੇ ਮਨੁੱਖਤਾ ਨੂੰ ਸਾਂਝੀਵਾਲਤਾ ਦਾ ਉਪਦੇਸ਼ ਬਖਸ਼ਿਸ਼ ਕਰਨ ਵਾਲੇ ਜਗਤ ਦੇ ਤਾਰਨਹਾਰ ਮਹਾਨ ਸਤਿਗੁਰੂ ਹਨ ।

ਉਨ੍ਹਾਂ ਕਿਹਾ ਕਿ ਸੁਲਤਾਨਪੁਰ ਲੋਧੀ ਉਹ ਪਾਵਨ ਪਵਿੱਤਰ ਧਰਤੀ ਹੈ, ਜਿਸ ਧਰਤੀ 'ਤੇ ਸਤਿਗੁਰੂ ਪਾਤਸ਼ਾਹ ਜੀ ਨੇ ਗਿਆਨ ਦਾ ਪ੍ਰਕਾਸ਼ ਵੰਡਣ ਵਾਸਤੇ ਤਕਰੀਬਨ 15 ਸਾਲ ਦਾ ਸਮਾਂ ਗੁਜਾਰਿਆ , ਇਸ ਧਰਤੀ 'ਤੇ ਸ੍ਰੀ ਮੂਲ ਮੰਤਰ ਸਾਹਿਬ ਦਾ ਉਚਾਰਨ ਕੀਤਾ, ਜੋ ਗੁਰਬਾਣੀ ਦਾ ਮੂਲ ਆਧਾਰ ਹੈ ।ਉਪਰੰਤ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦਾ ਸਨਮਾਨ ਕੀਤਾ ਗਿਆ । ਇਸ ਸਮੇ ਵਾਤਾਵਰਣ ਪ੍ਰੇਮੀ ਬਾਬਾ ਬਲਬੀਰ ਸਿੰਘ ਸੀਚੇਵਾਲ , ਬਾਬਾ ਦਇਆ ਸਿੰਘ ਟਾਹਲੀ ਸਾਹਿਬ , ਬਾਬਾ ਅਮਰੀਕ ਸਿੰਘ ਖੁਖਰੈਣ , ਡਾਕਟਰ ਉਪਿੰਦਰਜੀਤ ਕੌਰ ਸਾਬਕਾ ਵਿੱਤ ਮੰਤਰੀ ਪੰਜਾਬ , ਬੀਬੀ ਗੁਰਪ੍ਰੀਤ ਕੌਰ ਰੂਹੀ ਮੈਬਰ ਸ਼੍ਰੋਮਣੀ ਕਮੇਟੀ ਤੇ ਇੰਚਾਰਜ ਚਿੱਤਰਕਲਾ ਵਰਕਸ਼ਾਪ , ਜਥੇ ਸ਼ਿੰਗਾਰਾ ਸਿੰਘ ਲੋਹੀਆਂ ਐਤਰਿੰਗ ਕਮੇਟੀ ਮੈਬਰ ਸ਼੍ਰੋਮਣੀ ਕਮੇਟੀ ਆਦਿ ਨੇ ਵੀ ਸ਼ਿਰਕਤ ਕੀਤੀ ।


rajwinder kaur

Content Editor

Related News