ਸੁਲਤਾਨਪੁਰ ਲੋਧੀ 'ਚ ਵੱਡੀ ਵਾਰਦਾਤ: ਪ੍ਰੇਮ ਸੰਬੰਧਾਂ ਦੇ ਸ਼ੱਕ 'ਚ ਪਤੀ ਨੇ ਪਤਨੀ ਦਾ ਗਲਾ ਘੁੱਟ ਕੇ ਦਿੱਤੀ ਦਰਦਨਾਕ ਮੌਤ

Thursday, May 13, 2021 - 07:17 PM (IST)

ਸੁਲਤਾਨਪੁਰ ਲੋਧੀ 'ਚ ਵੱਡੀ ਵਾਰਦਾਤ: ਪ੍ਰੇਮ ਸੰਬੰਧਾਂ ਦੇ ਸ਼ੱਕ 'ਚ ਪਤੀ ਨੇ ਪਤਨੀ ਦਾ ਗਲਾ ਘੁੱਟ ਕੇ ਦਿੱਤੀ ਦਰਦਨਾਕ ਮੌਤ

ਸੁਲਤਾਨਪੁਰ ਲੋਧੀ (ਓਬਰਾਏ)- ਸੁਲਤਾਨਪੁਰ ਲੋਧੀ ਵਿੱਚ ਦਿਲ ਕੰਬਾਊ ਘਟਨਾ ਸਾਹਮਣੇ ਆਈ ਹੈ, ਜਿੱਥੇ ਪ੍ਰੇਮ ਸੰਬੰਧਾਂ ਦੇ ਸ਼ੱਕ ਵਿਚ ਪਤੀ ਨੇ ਆਪਣੀ ਪਤਨੀ ਦਾ ਕਤਲ ਕਰ ਦਿੱਤਾ। ਪਤੀ ਨੂੰ ਆਪਣੀ ਪਤਨੀ ਉਤੇ ਸ਼ੱਕ ਸੀ ਕਿ ਉਸ ਦੀ ਪਤਨੀ ਦੇ ਕਿਸੇ ਨਾਲ ਨਾਜਾਇਜ਼ ਸੰਬੰਧ ਹਨ।

PunjabKesari

ਮਿਲੀ ਜਾਣਕਾਰੀ ਮੁਤਾਬਕ ਸੁਲਤਾਨਪੁਰ ਲੋਧੀ ਦੇ ਪਿੰਡ ਸੇਚਾ ਵਿਚ ਪਤੀ ਨੇ ਗੱਲ ਘੁੱਟ ਕੇ ਆਪਣੀ ਪਤਨੀ ਮਨਜੀਤ ਕੌਰ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਮ੍ਰਿਤਕ ਮਨਜੀਤ ਕੌਰ ਦੇ ਭਰਾ ਦੇ ਬਿਆਨਾਂ ਉਤੇ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ: ਜਲੰਧਰ ’ਚ ਖ਼ਤਮ ਹੋਈ ਕੋਰੋਨਾ ਦੀ ਵੈਕਸੀਨ, ਬੰਦ ਹੋਏ ਕਈ ਵੈਕਸੀਨ ਸੈਂਟਰ

PunjabKesari

ਸੁਲਤਾਨਪੁਰ ਲੋਧੀ ਦੇ ਥਾਣਾ ਮੁਖੀ ਹਰਜੀਤ ਸਿੰਘ ਨੇ ਦੱਸਿਆ ਕਿ ਪਿੰਡ ਸੇਚਾ ਦੇ ਰਹਿਣ ਵਾਲੇ ਕੁਲਵੰਤ ਸਿੰਘ ਨੇ ਆਪਣੀ ਪਤਨੀ ਦਾ ਗਲਾ ਘੁੱਟ ਕੇ ਕਤਲ ਕਰਨ ਤੋਂ ਬਾਅਦ ਨੇੜਲੇ ਪਿੰਡ ਭੌਰ ਦੇ ਖੇਤਾਂ ਵਿਚ ਲਾਸ਼ ਨੂੰ ਸੁੱਟ ਦਿੱਤਾ। ਪੁਲਸ ਦੇ ਕਹਿਣ ਮੁਤਾਬਕ ਕੁਲਵੰਤ ਸਿੰਘ ਆਪਣੀ ਪਤਨੀ ਮ੍ਰਿਤਕ ਮਨਜੀਤ ਕੌਰ ਉਤੇ ਨਾਜਾਇਜ਼ ਸਬੰਧ ਹੋਣ ਦਾ ਸ਼ੱਕ ਕਰਦਾ ਸੀ ਅਤੇ ਇਸੇ ਨੂੰ ਲੈ ਕੇ ਕੁਲਵੰਤ ਸਿੰਘ ਨੇ ਆਪਣੀ ਪਤਨੀ ਨੂੰ ਬੇਰਹਿਮ ਮੌਤ ਦੇ ਦਿੱਤੀ। ਪੁਲਸ ਨੇ ਖੇਤਾਂ ਵਿੱਚੋਂ ਲਾਸ਼ ਨੂੰ ਬਰਾਮਦ ਕਰ ਲਿਆ ਹੈ ਅਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ। ਪੁਲਸ ਵੱਲੋਂ ਮੁਲਜ਼ਮ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ: ਕੈਨੇਡਾ ਗਏ ਨਡਾਲਾ ਦੇ ਨੌਜਵਾਨ ਦੇ ਘਰ ਵਿਛੇ ਸੱਥਰ, ਚੜ੍ਹਦੀ ਜਵਾਨੀ 'ਚ ਜਹਾਨੋਂ ਤੁਰ ਗਿਆ ਮਾਪਿਆਂ ਦਾ ਪੁੱਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

 


author

shivani attri

Content Editor

Related News