ਸੁਲਤਾਨਪੁਰ ਲੋਧੀ 'ਚ ਵੱਡੀ ਵਾਰਦਾਤ: ਪ੍ਰੇਮ ਸੰਬੰਧਾਂ ਦੇ ਸ਼ੱਕ 'ਚ ਪਤੀ ਨੇ ਪਤਨੀ ਦਾ ਗਲਾ ਘੁੱਟ ਕੇ ਦਿੱਤੀ ਦਰਦਨਾਕ ਮੌਤ
05/13/2021 7:17:18 PM
ਸੁਲਤਾਨਪੁਰ ਲੋਧੀ (ਓਬਰਾਏ)- ਸੁਲਤਾਨਪੁਰ ਲੋਧੀ ਵਿੱਚ ਦਿਲ ਕੰਬਾਊ ਘਟਨਾ ਸਾਹਮਣੇ ਆਈ ਹੈ, ਜਿੱਥੇ ਪ੍ਰੇਮ ਸੰਬੰਧਾਂ ਦੇ ਸ਼ੱਕ ਵਿਚ ਪਤੀ ਨੇ ਆਪਣੀ ਪਤਨੀ ਦਾ ਕਤਲ ਕਰ ਦਿੱਤਾ। ਪਤੀ ਨੂੰ ਆਪਣੀ ਪਤਨੀ ਉਤੇ ਸ਼ੱਕ ਸੀ ਕਿ ਉਸ ਦੀ ਪਤਨੀ ਦੇ ਕਿਸੇ ਨਾਲ ਨਾਜਾਇਜ਼ ਸੰਬੰਧ ਹਨ।
ਮਿਲੀ ਜਾਣਕਾਰੀ ਮੁਤਾਬਕ ਸੁਲਤਾਨਪੁਰ ਲੋਧੀ ਦੇ ਪਿੰਡ ਸੇਚਾ ਵਿਚ ਪਤੀ ਨੇ ਗੱਲ ਘੁੱਟ ਕੇ ਆਪਣੀ ਪਤਨੀ ਮਨਜੀਤ ਕੌਰ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਮ੍ਰਿਤਕ ਮਨਜੀਤ ਕੌਰ ਦੇ ਭਰਾ ਦੇ ਬਿਆਨਾਂ ਉਤੇ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ: ਜਲੰਧਰ ’ਚ ਖ਼ਤਮ ਹੋਈ ਕੋਰੋਨਾ ਦੀ ਵੈਕਸੀਨ, ਬੰਦ ਹੋਏ ਕਈ ਵੈਕਸੀਨ ਸੈਂਟਰ
ਸੁਲਤਾਨਪੁਰ ਲੋਧੀ ਦੇ ਥਾਣਾ ਮੁਖੀ ਹਰਜੀਤ ਸਿੰਘ ਨੇ ਦੱਸਿਆ ਕਿ ਪਿੰਡ ਸੇਚਾ ਦੇ ਰਹਿਣ ਵਾਲੇ ਕੁਲਵੰਤ ਸਿੰਘ ਨੇ ਆਪਣੀ ਪਤਨੀ ਦਾ ਗਲਾ ਘੁੱਟ ਕੇ ਕਤਲ ਕਰਨ ਤੋਂ ਬਾਅਦ ਨੇੜਲੇ ਪਿੰਡ ਭੌਰ ਦੇ ਖੇਤਾਂ ਵਿਚ ਲਾਸ਼ ਨੂੰ ਸੁੱਟ ਦਿੱਤਾ। ਪੁਲਸ ਦੇ ਕਹਿਣ ਮੁਤਾਬਕ ਕੁਲਵੰਤ ਸਿੰਘ ਆਪਣੀ ਪਤਨੀ ਮ੍ਰਿਤਕ ਮਨਜੀਤ ਕੌਰ ਉਤੇ ਨਾਜਾਇਜ਼ ਸਬੰਧ ਹੋਣ ਦਾ ਸ਼ੱਕ ਕਰਦਾ ਸੀ ਅਤੇ ਇਸੇ ਨੂੰ ਲੈ ਕੇ ਕੁਲਵੰਤ ਸਿੰਘ ਨੇ ਆਪਣੀ ਪਤਨੀ ਨੂੰ ਬੇਰਹਿਮ ਮੌਤ ਦੇ ਦਿੱਤੀ। ਪੁਲਸ ਨੇ ਖੇਤਾਂ ਵਿੱਚੋਂ ਲਾਸ਼ ਨੂੰ ਬਰਾਮਦ ਕਰ ਲਿਆ ਹੈ ਅਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ। ਪੁਲਸ ਵੱਲੋਂ ਮੁਲਜ਼ਮ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਕੈਨੇਡਾ ਗਏ ਨਡਾਲਾ ਦੇ ਨੌਜਵਾਨ ਦੇ ਘਰ ਵਿਛੇ ਸੱਥਰ, ਚੜ੍ਹਦੀ ਜਵਾਨੀ 'ਚ ਜਹਾਨੋਂ ਤੁਰ ਗਿਆ ਮਾਪਿਆਂ ਦਾ ਪੁੱਤ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?