ਲੁਧਿਆਣਾ: ਹਸਪਤਾਲ 'ਚ ਇਲੈਕਟ੍ਰੀਸ਼ੀਅਨ ਦੀ ਕਰੰਟ ਲੱਗਣ ਨਾਲ ਮੌਤ

Saturday, Jun 21, 2025 - 01:28 PM (IST)

ਲੁਧਿਆਣਾ: ਹਸਪਤਾਲ 'ਚ ਇਲੈਕਟ੍ਰੀਸ਼ੀਅਨ ਦੀ ਕਰੰਟ ਲੱਗਣ ਨਾਲ ਮੌਤ

ਲੁਧਿਆਣਾ (ਅਸ਼ੋਕ): ਲੁਧਿਆਣਾ ਦੇ ਮਾਡਲ ਟਾਊਨ ਇਲਾਕੇ ਦੇ ਸੁਮਨ ਹਸਪਤਾਲ ਵਿਚ ਬਿਜਲੀ ਦੇ ਝਟਕੇ ਕਾਰਨ ਇਕ ਬਿਜਲੀ ਕਰਮਚਾਰੀ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਵਿਅਕਤੀ ਦਾ ਨਾਂ ਪੰਕਜ ਰਾਏ ਹੈ ਜੋ ਪਿਛਲੇ ਕਈ ਸਾਲਾਂ ਤੋਂ ਇਸ ਹਸਪਤਾਲ ਵਿਚ ਕੰਮ ਕਰ ਰਿਹਾ ਸੀ ਅਤੇ ਆਜ਼ਮਗੜ੍ਹ ਦਾ ਰਹਿਣ ਵਾਲਾ ਸੀ। 

ਇਹ ਖ਼ਬਰ ਵੀ ਪੜ੍ਹੋ - Punjab: ਹੁਣ ਸੋਸ਼ਲ ਮੀਡੀਆ 'ਤੇ 'ਗੰਦੀਆਂ' ਵੀਡੀਓਜ਼ ਪਾਉਣ ਵਾਲਿਆਂ ਦੀ ਖ਼ੈਰ ਨਹੀਂ! ਹੋਵੇਗੀ ਸਿੱਧੀ ਕਾਰਵਾਈ

ਦੱਸਿਆ ਜਾ ਰਿਹਾ ਹੈ ਕਿ ਜਦੋਂ ਪੰਕਜ ਹਸਪਤਾਲ ਵਿਚ ਕੰਮ ਕਰ ਰਿਹਾ ਸੀ, ਤਾਂ ਉਸ ਨੂੰ ਕਰੰਟ ਪੈ ਗਿਆ ਅਤੇ ਮੌਕੇ 'ਤੇ ਹੀ ਉਸ ਦੀ ਮੌਤ ਹੋ ਗਈ। ਉੱਥੇ ਹੀ ਹਸਪਤਾਲ 'ਤੇ ਦੋਸ਼ ਲਗਾਇਆ ਜਾ ਰਿਹਾ ਹੈ ਕਿ ਬਿਜਲੀ ਦੇ ਝਟਕੇ ਤੋਂ ਲਗਭਗ ਦੋ ਘੰਟੇ ਬਾਅਦ ਪੰਕਜ ਨੂੰ ਕਿਸੇ ਹੋਰ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਹ ਸਵਾਲ ਉੱਠਣਾ ਸੁਭਾਵਿਕ ਹੈ ਕਿ ਹਸਪਤਾਲ ਵਿਚ ਕੰਮ ਕਰਨ ਵਾਲੇ ਵਿਅਕਤੀ ਨੂੰ ਇਲਾਜ ਲਈ ਕਿਸੇ ਹੋਰ ਹਸਪਤਾਲ ਵਿਚ ਕਿਉਂ ਦਾਖਲ ਕਰਵਾਇਆ ਗਿਆ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਇਕ ਹੋਰ ਜ਼ਿਮਨੀ ਚੋਣ ਦੀ ਤਿਆਰੀ! ਜਾਰੀ ਹੋ ਗਏ ਨਿਰਦੇਸ਼

ਜਾਣਕਾਰੀ ਮੁਤਾਬਕ ਸੁਮਨ ਹਸਪਤਾਲ ਦੇ ਤਿੰਨ ਡਾਕਟਰਾਂ ਵੱਲੋਂ ਪੰਕਜ ਦੇ ਪਰਿਵਾਰਕ ਮੈਂਬਰਾਂ ਨੂੰ ਕਾਰਵਾਈ ਨਾ ਕਰਵਾਉਣ ਲਈ ਧਮਕਾਇਆ ਜਾ ਰਿਹਾ ਹੈ ਕਿ ਜੇਕਰ ਪਰਿਵਾਰ ਨੇ ਕੋਈ ਕਾਰਵਾਈ ਕਰਵਾਈ ਤਾਂ ਉਨ੍ਹਾਂ ਨੂੰ ਕੋਈ ਮੁਆਵਜ਼ਾ ਨਹੀਂ ਮਿਲੇਗਾ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦੇ ਪਰਿਵਾਰ ਵਾਲੇ ਲਾਸ਼ ਨੂੰ ਹਸਪਤਾਲ ਅੱਗੇ ਰੱਖ ਕੇ ਰੋਸ ਪ੍ਰਦਰਸ਼ਨ ਦੀ ਤਿਆਰੀ ਕਰ ਰਹੇ ਹਨ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News