ਜਲਾਲਾਬਾਦ : ਸੁਮਨ ਮੁਟਨੇਜਾ ਕਤਲ ਕਾਂਡ ''ਚ ਪੁਲਸ ਹੱਥ ਲੱਗੀ ਵੱਡੀ ਸਫਲਤਾ
Monday, Apr 22, 2019 - 05:37 PM (IST)

ਜਲਾਲਾਬਾਦ (ਸੇਤੀਆ) : ਜਲਾਲਾਬਾਦ ਤੋਂ ਅਗਵਾ ਅਤੇ ਕਤਲ ਹੋਏ ਵਪਾਰੀ ਸੁਮਨ ਮੁਟਨੇਜਾ ਜਿਸ ਦੀ ਲਾਸ਼ ਬੀਤੀ ਰਾਤ ਫ਼ਾਜ਼ਿਲਕਾ ਅਬੋਹਰ ਸੜਕ 'ਤੇ ਪਿੰਡ ਘੱਲੂ ਨੇੜੇ ਨਹਿਰ ਤੋਂ ਬਰਾਮਦ ਕੀਤੀ ਗਈ ਸੀ, ਦੇ ਅਗਵਾਕਾਰ ਅਤੇ ਕਾਤਲ ਪੁਲਸ ਨੇ ਕਾਬੂ ਕਰ ਲਏ ਹਨ ਅਤੇ ਇਸ ਘਟਨਾ ਲਈ ਵਰਤੋਂ 'ਚ ਲਿਆਂਦੀ ਗਈ ਕਾਰ ਵੀ ਰਾਜਸਥਾਨ 'ਚੋਂ ਬਰਾਮਦ ਕਰ ਲਈ ਗਈ ਹੈ।
ਭਰੋਸੇਯੋਗ ਸੂਤਰਾਂ ਅਨੁਸਾਰ ਇਸ 'ਚ ਸੰਨ੍ਹੀ ਨਾਰੰਗ ਨਾਂ ਦੇ ਵਿਅਕਤੀ ਦਾ ਹੱਥ ਦੱਸਿਆ ਜਾ ਰਿਹਾ ਹੈ ਅਤੇ ਇਸ ਤੋਂ ਇਲਾਵਾ ਵੀ ਕਈ ਵਿਅਕਤੀ ਪੁਲਸ ਵੱਲੋਂ ਕਾਬੂ ਕੀਤੇ ਗਏ ਹਨ। ਬੀਤੀ ਦੇਰ ਰਾਤ ਪੁਲਸ ਵੱਲੋਂ ਇਨ੍ਹਾਂ ਨੂੰ ਕਾਬੂ ਕੀਤਾ ਗਿਆ ਹੈ। ਸਾਰੀ ਘਟਨਾ ਬਾਰੇ ਜਾਣਕਾਰੀ ਦੇਣ ਲਈ ਪੁਲਸ ਵੱਲੋਂ ਬਾਅਦ ਦੁਪਹਿਰ ਪ੍ਰੈੱਸ ਕਾਨਫ਼ਰੰਸ ਕੀਤੀ ਜਾ ਰਹੀ ਹੈ। ਉਧਰ ਇਸ ਘਟਨਾ ਦੇ ਰੋਸ ਵਜੋਂ ਸ਼ਹਿਰ ਵਿਚ ਬਾਜ਼ਾਰ ਬੰਦ ਰਹੇ ਅਤੇ ਦੁਕਾਨਾਦਾਰਾਂ ਨੇ ਇਸ ਘਟਨਾ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।