ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਨੂੰ ਅਦਾਲਤ ਵਲੋਂ ਝਟਕਾ
Friday, Feb 12, 2021 - 06:40 PM (IST)
.ਫਰੀਦਕੋਟ (ਜਗਦੀਸ਼) : ਸੈਸ਼ਨ ਜੱਜ ਸੁਮੀਤ ਮਲਹੋਤਰਾ ਦੀ ਅਦਾਲਤ ਵਿਚ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਨੇ ਕੋਟਕਪੂਰਾ ਗੋਲੀਕਾਂਡ ਵਿਚ ਗਿ੍ਰਫ਼ਤਾਰੀ ਦਾ ਖ਼ਦਸ਼ਾ ਪ੍ਰਗਟਾਉਂਦਿਆਂ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਹੈ ਜਿਸ ’ਤੇ ਸੈਸ਼ਨ ਜੱਜ ਸੁਮੀਤ ਮਲਹੋਤਰਾ ਨੇ ਜ਼ਮਾਨਤ ਦੀ ਅਰਜ਼ੀ ’ਤੇ ਪੰਜਾਬ ਸਰਕਾਰ ਅਤੇ ਵਿਸ਼ੇਸ਼ ਜਾਂਚ ਟੀਮ ਨੂੰ 16 ਫ਼ਰਵਰੀ ਲਈ ਨੋਟਿਸ ਜਾਰੀ ਕੀਤਾ ਹੈ। ਜਾਣਕਾਰੀ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਵਾਪਰੇ ਕੋਟਕਪੂਰਾ ਗੋਲੀ ਕਾਂਡ ਦੇ ਮਾਮਲੇ ਵਿਚ ਵਿਸ਼ੇਸ਼ ਜਾਂਚ ਟੀਮ (ਸਿਟ) ਨੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਖ਼ਿਲਾਫ਼ ਚਲਾਨ ਜੁਡੀਸ਼ੀਅਲ ਮੈਜਿਸਟਰੇਟ ਏਕਤਾ ਉਪਰ ਦੀ ਅਦਾਲਤ ਵਿਚ ਪੇਸ਼ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਪੰਜਾਬ ’ਚ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ, ਤਿੰਨ ਉਮੀਦਵਾਰਾਂ ਨੇ ਛੱਡਿਆ ਚੋਣ ਮੈਦਾਨ
ਜਾਂਚ ਟੀਮ ਨੇ ਤਤਕਾਲੀ ਡੀ.ਜੀ.ਪੀ. ਸੁਮੇਧ ਸੈਣੀ ਨੂੰ ਕੋਟਕਪੂਰਾ ਗੋਲੀ ਕਾਂਡ ਦੀ ਸਾਜ਼ਿਸ਼ ਰਚਣ ਦੇ ਦੋਸ਼ਾਂ ਤਹਿਤ ਮੁਲਜ਼ਮ ਵੱਜੋਂ ਨਾਮਜ਼ਦ ਕੀਤਾ ਹੈ। ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ 18 ਫ਼ਰਵਰੀ ਤੱਕ ਮੁਲਤਵੀ ਕਰਦਿਆਂ ਸਾਬਕਾ ਡੀ.ਜੀ.ਪੀ. ਨੂੰ ਹੁਕਮ ਦਿੱਤੇ ਹਨ ਕਿ ਉਹ ਅਦਾਲਤ ਸਾਹਮਣੇ ਪੇਸ਼ ਹੋਣ। ਇਸ ਤੋਂ ਪਹਿਲਾਂ ਜਾਂਚ ਟੀਮ ਨੇ ਕੋਟਕਪੂਰਾ ਗੋਲੀਕਾਂਡ ਵਿਚ ਮੁਅੱਤਲੀ ਅਧੀਨ ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਐਸ.ਐਸ.ਪੀ. ਚਰਨਜੀਤ ਸ਼ਰਮਾ, ਐਸ. ਪੀ. ਬਲਜੀਤ ਸਿੰਘ ਸਿੱਧੂ, ਡੀ.ਐਸ.ਪੀ. ਪਰਮਜੀਤ ਸਿੰਘ ਪੰਨੂ, ਸਿਟੀ ਕੋਟਕਪੂਰਾ ਦੇ ਸਾਬਕਾ ਐਸ.ਐਚ.ੳ. ਗੁਰਦੀਪ ਸਿੰਘ ਪੰਧੇਰ ਅਤੇ ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਖ਼ਿਲਾਫ਼ ਅਦਾਲਤ ਵਿਚ ਚਲਾਨ ਪੇਸ਼ ਕਰ ਕਰ ਚੁੱਕੀ ਹੈ।
ਇਹ ਵੀ ਪੜ੍ਹੋ : ਪੰਜਾਬ ਪੁਲਸ ਦਾ ਮੁਲਾਜ਼ਮ ਗਿ੍ਰਫ਼ਤਾਰ, ਏ. ਐੱਸ. ਆਈ. ਫਰਾਰ, ਜਾਣੋ ਕੀ ਹੈ ਪੂਰਾ ਮਾਮਲਾ
ਜਾਂਚ ਟੀਮ ਨੇ 15 ਜਨਵਰੀ ਨੂੰ ਬਹਿਬਲ ਗੋਲੀ ਕਾਂਡ ਵਿਚ ਸਾਬਕਾ ਡੀ.ਜੀ.ਪੀ. ਖ਼ਿਲਾਫ਼ ਚਲਾਨ ਪੇਸ਼ ਕਰ ਦਿੱਤਾ ਸੀ। ਚਲਾਨ ਪੇਸ਼ ਹੋਣ ਨਾਲ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਦੀਆਂ ਮੁਸ਼ਕਿਲਾਂ ਜ਼ਰੂਰ ਵੱਧ ਗਈਆਂ ਹਨ। ਹੁਕਮ ਮੁਤਾਬਕ ਸੈਣੀ ਦਾ ਅਦਾਲਤ ਵਿਚ ਪੇਸ਼ ਹੋਣਾ ਲਾਜ਼ਮੀ ਹੈ।
ਇਹ ਵੀ ਪੜ੍ਹੋ : ਨੌਦੀਪ ਕੌਰ ਮਾਮਲੇ ਵਿਚ ਪੰਜਾਬ ਮਹਿਲਾ ਕਮਿਸ਼ਨ ਦਾ ਵੱਡਾ ਫ਼ੈਸਲਾ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?