ਹੁਣ ਸਾਬਕਾ DGP ਸੁਮੇਧ ਸੈਣੀ ਦੇ ਜੱਦੀ ਘਰ 'ਚ ਐੱਸ.ਆਈ.ਟੀ. ਨੇ ਕੀਤੀ ਛਾਪੇਮਾਰੀ

Friday, Sep 11, 2020 - 04:44 PM (IST)

ਹੁਣ ਸਾਬਕਾ DGP ਸੁਮੇਧ ਸੈਣੀ ਦੇ ਜੱਦੀ ਘਰ 'ਚ ਐੱਸ.ਆਈ.ਟੀ. ਨੇ ਕੀਤੀ ਛਾਪੇਮਾਰੀ

ਦਸੂਹਾ/ਟਾਂਡਾ (ਝਾਵਰ,ਵਰਿੰਦਰ ਪੰਡਿਤ)— ਬਹੁ ਚਰਚਿਤ ਬਲਵੰਤ ਸਿੰਘ ਮੁਲਤਾਨੀ ਦੇ ਅਗਵਾ ਅਤੇ ਕਤਲ ਕੇਸ 'ਚ ਸਾਬਕਾ ਡੀ. ਜੀ. ਪੀ. ਦੀ ਗ੍ਰਿਫ਼ਤਾਰੀ ਨੂੰ ਲੈ ਕੇ ਐੱਸ. ਆਈ. ਟੀ. ਵੱਲੋਂ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਮੋਹਾਲੀ ਦੇ ਵਸਨੀਕ ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਸ਼ੱਕੀ ਹਾਲਤ 'ਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਦੀ ਭਾਲ ਕਰਦੀ ਹੋਈ ਐੱਸ. ਆਈ. ਟੀ. ਅਤੇ ਪੰਜਾਬ ਪੁਲਸ ਦੀ ਟੀਮ ਅੱਜ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਖੁੱਡਾ ਕੁਰਾਲਾ ਵਿਖੇ ਪਹੁੰਚੀ। ਇਨ੍ਹਾਂ ਟੀਮਾਂ ਵੱਲੋਂ ਪਿੰਡ ਖੁੱਡਾ ਕੁਰਾਲਾ ਵਿਖੇ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਦੇ ਜੱਦੀ ਘਰ ਵਿਖੇ ਛਾਪੇਮਾਰੀ ਕੀਤੀ ਗਈ ਪਰ ਉਨ੍ਹਾਂ ਨੂੰ ਬੇਰੰਗ ਹੀ ਵਾਪਸ ਮੁੜਨਾ ਪਿਆ।

ਇਹ ਵੀ ਪੜ੍ਹੋ: ਜਲੰਧਰ: ਲੁਟੇਰਿਆਂ ਦਾ ਬਹਾਦਰੀ ਨਾਲ ਮੁਕਾਬਲਾ ਕਰਨ ਵਾਲੀ ਕੁਸੁਮ ਨੂੰ ਡੀ. ਸੀ. ਨੇ ਇੰਝ ਕੀਤਾ ਸਨਮਾਨਤ

ਇਥੇ ਇਹ ਜ਼ਿਕਰਯੋਗ ਹੈ ਕਿ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਦੀ ਜ਼ਮਾਨਤ ਅਰਜ਼ੀ ਖਾਰਜ ਕਰਨ ਤੋਂ ਬਾਅਦ ਸੁਮੇਧ ਸੈਣੀ ਵੱਲੋਂ ਸੁਪਰੀਮ ਕੋਰਟ 'ਚ ਜ਼ਮਾਨਤ ਵਾਸਤੇ ਅਰਜ਼ੀ ਦਾਖ਼ਲ ਕੀਤੀ ਗਈ ਹੈ। ਜਿਸ 'ਤੇ ਸੋਮਵਾਰ ਨੂੰ ਸੁਣਵਾਈ ਹੋਣ ਦੀ ਸੰਭਾਵਨਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਭਾਰਤ ਦੇ ਸਾਬਕਾ ਅਟਾਰਿਨੀ ਜਨਰਲ ਮੁਕੁਲ ਰੋਹਗਤੀ ਅਤੇ ਸੀਨੀਅਰ ਐਡਵੋਕੇਟ ਏ. ਪੀ. ਐੱਸ. ਦਿਓਲ ਸੁਪਰੀਮ ਕੋਰਟ 'ਚ ਸੈਣੀ ਦਾ ਪੱਖ ਰੱਖਣਗੇ। ਦੱਸਣਯੋਗ ਹੈ ਕਿ ਮੁਲਤਾਨੀ ਅਗਵਾ ਮਾਮਲੇ 'ਚ ਸੈਣੀ 'ਤੇ ਧਾਰਾ 302 ਜੁੜਨ ਤੋਂ ਬਾਅਦ ਗ੍ਰਿਫ਼ਤਾਰੀ ਦੀ ਤਲਵਾਰ ਲਟਕ ਰਹੀ ਹੈ।

ਇਹ ਵੀ ਪੜ੍ਹੋ: 'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ, ਪਾਣੀ ਲਈ ਤੜਫ਼ਦਾ ਰਿਹਾ ਮੁੰਡਾ, ਸ਼ੱਕੀ ਹਾਲਾਤ 'ਚ ਹੋਈ ਮੌਤ

ਪੁਲਸ ਵੱਲੋਂ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਰਾਜਾਂ 'ਚ ਛਾਪੇਮਾਰੀ ਕੀਤੀ ਜਾ ਰਹੀ ਹੈ ਪਰ ਉਹ ਅਜੇ ਤਕ ਪੁਲਸ ਦੀ ਪਕੜ 'ਚੋਂ ਬਾਹਰ ਹਨ। ਇਸ ਤੋਂ ਇਲਾਵਾ ਇਕ ਹੋਰ ਜਗ੍ਹਾ 'ਤੇ ਵੀ ਉਨ੍ਹਾਂ ਨੁੰ ਫੜਨ ਲਈ ਛਾਪੇਮਾਰੀ ਕੀਤੀ ਗਈ। ਪਤਾ ਲੱਗਾ ਹੈ ਕਿ ਉਸ ਸਥਾਨ 'ਤੇ ਵੀ ਉਹ ਨਹੀ ਮਿਲੇ। ਇਸ ਤੋਂ ਬਾਅਦ ਐੱਸ. ਆਈ. ਟੀ. ਪੁਲਸ ਟੀਮ ਵੱਲੋਂ ਟਾਂਡਾ ਥਾਣਾ ਵਿਖੇ ਸੂਚਿਤ ਵੀ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ: ਸਾਬਕਾ DGP ਸੁਮੇਧ ਸੈਣੀ ਨੇ ਖੜ੍ਹਕਾਇਆ ਸੁਪਰੀਮ ਕੋਰਟ ਦਾ ਦਰਵਾਜ਼ਾ, ਦਾਇਰ ਕੀਤੀ ਪਟੀਸ਼ਨ


author

shivani attri

Content Editor

Related News