ਸੁਮੇਧ ਸੈਣੀ ਨੂੰ ਹਾਈਕੋਰਟ ਵੱਲੋਂ ਝਟਕਾ, ਜਲਦ ਸੁਣਵਾਈ ਕਰਨ ਤੋਂ ਕੀਤਾ ਇਨਕਾਰ
Tuesday, Aug 31, 2021 - 02:56 PM (IST)
ਚੰਡੀਗੜ੍ਹ : ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਨੂੰ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਉਸ ਸਮੇਂ ਝਟਕਾ ਲੱਗਾ, ਜਦੋਂ ਅਦਾਲਤ ਨੇ 9 ਸਤੰਬਰ ਦੀ ਬਜਾਏ ਅੱਜ ਸੁਣਵਾਈ ਕਰਨ ਦੀ ਉਨ੍ਹਾਂ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਮਾੜੀ ਖ਼ਬਰ, ਮੁੜ ਕਰਨਾ ਪੈ ਸਕਦੈ 'ਬਿਜਲੀ ਸੰਕਟ' ਦਾ ਸਾਹਮਣਾ
ਇਸ ਤੋਂ ਇਲਾਵਾ ਸੁਮੇਧ ਸੈਣੀ ਵੱਲੋਂ ਅਦਾਲਤ ਨੂੰ ਪੈੱਨ ਡਰਾਈਵ ਸੌਂਪ ਕੇ ਵਿਜੀਲੈਂਸ ਅਧਿਕਾਰੀ ਤੇ ਹੋਰਨਾਂ ਖ਼ਿਲਾਫ਼ ਉਲੰਘਣਾ ਦੀ ਕਾਰਵਾਈ ਦੀ ਮੰਗ ਨੂੰ ਵੀ ਖਾਰਿਜ ਕਰ ਦਿੱਤਾ ਗਿਆ ਹੈ। ਹਾਈਕੋਰਟ ਨੇ ਸੁਮੇਧ ਸੈਣੀ ਸੈਣੀ ਦੇ ਮਾਮਲੇ ਸਬੰਧੀ 9 ਸਤੰਬਰ ਨੂੰ ਤੈਅ ਤਾਰੀਖ਼ 'ਤੇ ਹੀ ਸੁਣਵਾਈ ਕਰਨ ਦੇ ਹੁਕਮ ਜਾਰੀ ਕੀਤੇ ਹਨ ਅਤੇ ਕਿਹਾ ਹੈ ਕਿ ਮਾਮਲੇ 'ਚ ਜਲਦੀ ਸੁਣਵਾਈ ਦੀ ਲੋੜ ਨਹੀਂ ਹੈ।
ਇਹ ਵੀ ਪੜ੍ਹੋ : ਅਨਮੋਲ ਗਗਨ ਮਾਨ ਦੀ ਸਿਹਤ ਵਿਗੜੀ, ਮੁੜ ਹਸਪਤਾਲ 'ਚ ਕਰਵਾਇਆ ਗਿਆ ਦਾਖ਼ਲ
ਦੱਸਣਯੋਗ ਹੈ ਕਿ ਸੁਮੇਧ ਸਿੰਘ ਸੈਣੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਉਨ੍ਹਾਂ ਨੂੰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ