ਜਦੋਂ ਜੇਲ੍ਹ ਅੰਦਰ ਗਸ਼ ਖਾ ਕੇ ਡਿੱਗੇ ਪੰਜਾਬ ਦੇ ਸਾਬਕਾ DGP ਸੁਮੇਧ ਸਿੰਘ ਸੈਣੀ... (ਵੀਡੀਓ)

Tuesday, Aug 31, 2021 - 04:12 PM (IST)

ਚੰਡੀਗੜ੍ਹ : ਪੰਜਾਬ ਵਿਜੀਲੈਂਸ ਵੱਲੋਂ ਬੀਤੇ ਦਿਨੀਂ ਭ੍ਰਿਸ਼ਟਚਾਰ ਅਤੇ ਸਾਜ਼ਿਸ ਤਹਿਤ ਦਰਜ ਮਾਮਲੇ 'ਚ ਐਂਟੀਸਪੇਟਰੀ ਬੇਲ ਲੈ ਚੁੱਕੇ ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਇਸ ਗ੍ਰਿਫ਼ਤਾਰੀ ਦੌਰਾਨ ਸੁਮੇਧ ਸੈਣੀ ਦੀ ਇਕ ਵੀਡੀਓ ਸਾਹਮਣੇ ਆਈ ਹੈ। ਇਸ ਵੀਡੀਓ 'ਚ ਸੁਮੇਧ ਸੈਣੀ ਜੇਲ੍ਹ ਅੰਦਰ ਗਸ਼ ਖਾ ਕੇ ਡਿੱਗਦੇ ਦਿਖਾਈ ਦੇ ਰਹੇ ਹਨ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਕਿਸਾਨਾਂ ਦਾ ਜ਼ਬਰਦਸਤ ਪ੍ਰਦਰਸ਼ਨ, ਪੁਲਸ ਛਾਉਣੀ 'ਚ ਤਬਦੀਲ ਹੋਇਆ 'ਪ੍ਰੈੱਸ ਕਲੱਬ' (ਤਸਵੀਰਾਂ)

ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਮਗਰੋਂ ਉਨ੍ਹਾਂ ਦੀ ਇਕ ਤਸਵੀਰ ਵੀ ਸਾਹਮਣੇ ਆਈ ਸੀ, ਜਿਸ 'ਚ ਉਹ ਸਲਾਖ਼ਾਂ ਪਿੱਛੇ ਜ਼ਮੀਨ 'ਤੇ ਬੈਠੇ ਹੋਏ ਦਿਖਾਈ ਦਿੱਤੇ ਸਨ। ਹੁਣ ਉਨ੍ਹਾਂ ਦੀ ਇਕ ਵੀਡੀਓ ਸਾਹਮਣੇ ਆਈ ਹੈ, ਜਿਸ 'ਚ ਉਹ ਜੇਲ੍ਹ ਅੰਦਰ ਅਚਾਨਕ ਡਿੱਗਦੇ ਹੋਏ ਦਿਖਾਈ ਦਿੰਦੇ ਹਨ।

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਮਾੜੀ ਖ਼ਬਰ, ਮੁੜ ਕਰਨਾ ਪੈ ਸਕਦੈ 'ਬਿਜਲੀ ਸੰਕਟ' ਦਾ ਸਾਹਮਣਾ

ਦੱਸਣਯੋਗ ਹੈ ਕਿ ਬੀਤੇ ਦਿਨੀਂ ਪੰਜਾਬ ਵਿਜੀਲੈਂਸ ਵੱਲੋਂ ਉਸ ਸਮੇਂ ਸੁਮੇਧ ਸੈਣੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਦੋਂ ਉਹ ਪੁਲਸ ਤਫਤੀਸ਼ 'ਚ ਸ਼ਾਮਲ ਹੋਣ ਲਈ ਵਿਜੀਲੈਂਸ ਦੇ ਦਫ਼ਤਰ ਪੁੱਜੇ ਸਨ। ਸੁਮੇਧ ਸਿੰਘ ਸੈਣੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਉਨ੍ਹਾਂ ਨੂੰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News