ਮੋਹਾਲੀ ਦੀ ਜ਼ਿਲ੍ਹਾ ਅਦਾਲਤ ਨੇ ਸੈਣੀ ਨੂੰ ਜਾਰੀ ਕੀਤਾ ਉਲੰਘਣਾ ਦਾ ਨੋਟਿਸ

09/07/2021 8:46:27 AM

ਚੰਡੀਗੜ੍ਹ (ਹਾਂਡਾ) : ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਨੂੰ ਮੋਹਾਲੀ ਦੀ ਜ਼ਿਲ੍ਹਾ ਅਦਾਲਤ ਨੇ ਵਿਜੀਲੈਂਸ ਵੱਲੋਂ ਦਾਖ਼ਲ ਉਲੰਘਣਾ ਪਟੀਸ਼ਨ ’ਤੇ ਨੋਟਿਸ ਜਾਰੀ ਕੀਤਾ ਹੈ। ਸੈਣੀ ਨੂੰ ਇਸ ਪਟੀਸ਼ਨ ’ਤੇ 14 ਸਤੰਬਰ ਤੱਕ ਜਵਾਬ ਦਾਖ਼ਲ ਕਰਨ ਨੂੰ ਕਿਹਾ ਗਿਆ ਹੈ। ਅਪੀਰੀਅਲ ਹਾਊਸਿੰਗ ਪ੍ਰਾਜੈਕਟ ਕੁਰਾਲੀ ਵਿਚ ਹੋਈਆਂ ਗੜਬੜੀਆਂ ਵਿਚ ਸ਼ਾਮਲ ਹੋਣ ਦੇ ਦਰਜ ਮਾਮਲੇ ਅਤੇ ਇਕ ਹੋਰ ਮਾਮਲੇ ਵਿਚ ਜਾਂਚ 'ਚ ਸ਼ਾਮਲ ਹੋਣ ਆਏ ਸੈਣੀ ਨੂੰ ਵਿਜੀਲੈਂਸ ਨੇ ਗ੍ਰਿਫ਼ਤਾਰ ਕਰ ਲਿਆ ਸੀ।

ਇਹ ਵੀ ਪੜ੍ਹੋ : ਇਸ ਪਿੰਡ ਦੇ ਕੋਨੇ-ਕੋਨੇ 'ਚ ਲੱਗੇ ਸਿਆਸੀ ਪਾਰਟੀਆਂ ਦੇ ਬਾਈਕਾਟ ਦੇ ਬੋਰਡ, EVM ਨੂੰ ਲੈ ਕੇ ਕੀਤਾ ਗਿਆ ਵੱਡਾ ਐਲਾਨ

ਸੈਣੀ ਅਤੇ ਉਨ੍ਹਾਂ ਦੇ ਵਕੀਲਾਂ ’ਤੇ ਦੋਸ਼ ਹੈ ਕਿ ਉਨ੍ਹਾਂ ਨੇ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਦੀ ਅਦਾਲਤ ਨੂੰ ਗਲਤ ਬਿਆਨ ਦਿੱਤੇ, ਜਿਸ ਤੋਂ ਬਾਅਦ ਅਦਾਲਤ ਨੇ ਸੈਣੀ ਨੂੰ ਰਿਮਾਂਡ ’ਤੇ ਭੇਜਣ ਦੀ ਵਿਜੀਲੈਂਸ ਦੀ ਪਟੀਸ਼ਨ ’ਤੇ ਸੁਣਵਾਈ ਰੋਕ ਦਿੱਤੀ ਸੀ।

ਇਹ ਵੀ ਪੜ੍ਹੋ : 7 ਸਾਲਾਂ ਦੇ ਪੁੱਤ ਨਾਲ ਪਿਓ ਦੀ ਹੈਵਾਨੀਅਤ, ਚੋਰੀ ਸੇਬ ਖਾਣ 'ਤੇ ਗਰਮ ਚਾਕੂ ਨਾਲ ਸਾੜਿਆ ਹੱਥ

ਵਕੀਲਾਂ ਨੇ ਜ਼ਿਲ੍ਹਾ ਅਦਾਲਤ ਨੂੰ ਦੱਸਿਆ ਸੀ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੈਣੀ ਦੇ ਰਿਮਾਂਡ ’ਤੇ ਸਟੇਅ ਲਗਾ ਦਿੱਤੀ ਹੈ, ਜਦੋਂ ਕਿ ਹਾਈਕੋਰਟ ਦੇ ਹੁਕਮ ਦੇਰ ਰਾਤ ਨੂੰ ਆਏ ਸਨ। ਇਸ ਖ਼ਿਲਾਫ਼ ਪੰਜਾਬ ਵਿਜੀਲੈਂਸ ਨੇ ਕ੍ਰਿਮੀਨਲ ਉਲੰਘਣਾ ਪਟੀਸ਼ਨ ਦਾਖ਼ਲ ਕੀਤੀ ਹੈ। ਪਟੀਸ਼ਨ ਵਿਚ ਸੈਣੀ ਅਤੇ ਉਨ੍ਹਾਂ ਦੇ ਵਕੀਲਾਂ ਨੂੰ ਪਾਰਟੀ ਬਣਾਇਆ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News