''ਸੁਮੇਧ ਸਿੰਘ ਸੈਣੀ'' ਨੂੰ ਹਾਈਕੋਰਟ ਵੱਲੋਂ ਵੱਡੀ ਰਾਹਤ, ਵਿਧਾਨ ਸਭਾ ਚੋਣਾਂ ਤੱਕ ਨਹੀਂ ਹੋਵੇਗੀ ਗ੍ਰਿਫ਼ਤਾਰੀ

09/11/2021 8:56:13 AM

ਚੰਡੀਗੜ੍ਹ (ਹਾਂਡਾ) : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਦੀ ਕਿਸੇ ਵੀ ਦਰਜ ਹੋਏ ਜਾਂ ਭਵਿੱਖ ਵਿਚ ਦਰਜ ਹੋਣ ਵਾਲੇ ਮਾਮਲਿਆਂ ’ਚ ਗ੍ਰਿਫ਼ਤਾਰੀ ’ਤੇ ਰੋਕ ਲਾ ਦਿੱਤੀ ਹੈ। ਇਹ ਰੋਕ ਪੰਜਾਬ ’ਚ ਵਿਧਾਨ ਸਭਾ ਚੋਣਾਂ ਦੇ ਸੰਪੰਨ ਹੋਣ ਤੱਕ ਜਾਰੀ ਰਹੇਗੀ। ਅਦਾਲਤ ਨੇ ਕਿਹਾ ਹੈ ਕਿ ਲੱਗਦਾ ਹੈ ਕਿ ਸੈਣੀ ਨੂੰ ਸਿਆਸੀ ਰੰਜਿਸ਼ ਕਾਰਨ ਮੌਜੂਦਾ ਸਰਕਾਰ ਵੱਲੋਂ ਫਸਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਸਖ਼ਤ ਫ਼ੈਸਲਾ, 'ਕੋਰੋਨਾ ਟੀਕਾ' ਨਾ ਲਵਾਉਣ ਵਾਲੇ ਸਰਕਾਰੀ ਮੁਲਾਜ਼ਮਾਂ ਦੀ ਹੋਵੇਗੀ ਛੁੱਟੀ

ਇਸ ਲਈ ਸੈਣੀ ਦੀ ਕਿਸੇ ਵੀ ਮਾਮਲੇ ’ਚ ਫਰਵਰੀ, 2022 ਤੱਕ ਗ੍ਰਿਫ਼ਤਾਰੀ ਨਹੀਂ ਹੋਵੇਗੀ। ਸਿਰਫ ਐੱਫ. ਆਈ. ਆਰ. ਨੰਬਰ 77 ’ਚ ਇਹ ਹੁਕਮ ਲਾਗੂ ਨਹੀਂ ਹੋਣਗੇ ਕਿਉਂਕਿ ਉਹ ਮਾਮਲਾ ਸੁਪਰੀਮ ਕੋਰਟ ਵਿਚ ਵਿਚਾਰ ਅਧੀਨ ਹੈ। ਅਦਾਲਤ ਨੇ ਸੈਣੀ ਨੂੰ ਭਵਿੱਖ ’ਚ ਕਿਸੇ ਵੀ ਏਜੰਸੀ ਵੱਲੋਂ ਦਰਜ ਕੀਤੇ ਜਾਣ ਵਾਲੇ ਮਾਮਲਿਆਂ ’ਚ ਵੀ ਗ੍ਰਿਫ਼ਤਾਰ ਨਾ ਕੀਤੇ ਜਾਣ ਦੇ ਹੁਕਮ ਦਿੱਤੇ ਹਨ।

ਇਹ ਵੀ ਪੜ੍ਹੋ : ਜ਼ਰੂਰੀ ਖ਼ਬਰ : ਪਟਿਆਲਾ ਤੋਂ ਰਾਜਪੁਰਾ ਜਾਣ ਅਤੇ ਚੰਡੀਗੜ੍ਹ ਤੋਂ ਪਟਿਆਲਾ ਆਉਣ ਲਈ ਨਵਾਂ ਟ੍ਰੈਫਿਕ ਪਲਾਨ ਜਾਰੀ

ਸੁਮੇਧ ਸੈਣੀ ਨੂੰ ਦੇਸ਼ ਛੱਡਣ ਤੋਂ ਪਹਿਲਾਂ ਅਦਾਲਤ ਦੀ ਮਨਜ਼ੂਰੀ ਲੈਣ ਲਈ ਕਿਹਾ ਗਿਆ ਹੈ। ਸੈਣੀ ਖ਼ਿਲਾਫ਼ ਅੰਡਰ ਟ੍ਰਾਇਲ ਮਾਮਲਿਆਂ ’ਚ ਵੀ ਅਦਾਲਤ ਫਰਵਰੀ, 2022 ਤੋਂ ਪਹਿਲਾਂ ਕੋਈ ਆਰਡਰ ਪਾਸ ਨਹੀਂ ਕਰੇਗੀ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਪਨਬੱਸ ਤੇ ਪੰਜਾਬ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਦੀ 'ਕੈਪਟਨ' ਨਾਲ ਹੋ ਸਕਦੀ ਹੈ ਮੀਟਿੰਗ (ਵੀਡੀਓ)

ਹਾਈਕੋਰਟ ਨੇ ਸਪੱਸ਼ਟ ਹੁਕਮ ਜਾਰੀ ਕੀਤੇ ਹਨ ਕਿ ਸੈਣੀ ਖ਼ਿਲਾਫ਼ ਦਰਜ ਹਰੇਕ ਮਾਮਲੇ ’ਚ ਜਾਂਚ ’ਤੇ ਵੀ ਫਰਵਰੀ, 2022 ਤੱਕ ਰੋਕ ਰਹੇਗੀ ਅਤੇ ਦਰਜ ਸਾਰੇ ਮਾਮਲਿਆਂ ਵਿਚ ਉਨ੍ਹਾਂ ਨੂੰ ਕੋਰਟ ਵਿਚ ਖ਼ੁਦ ਪੇਸ਼ ਨਾ ਹੋਣ ਦੀ ਛੋਟ ਵੀ ਰਹੇਗੀ।
ਨੋਟ : ਸੁਮੇਧ ਸੈਣੀ ਦੀ ਗ੍ਰਿਫ਼ਤਾਰੀ 'ਤੇ ਵਿਧਾਨ ਸਭਾ ਚੋਣਾਂ ਤੱਕ ਲੱਗੀ ਰੋਕ ਬਾਰੇ ਕੀ ਤੁਸੀਂ ਸਹਿਮਤ ਹੋ?


Babita

Content Editor

Related News