ਸਾਬਕਾ DGP ਸੁਮੇਧ ਸੈਣੀ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ, ਗ੍ਰਿਫ਼ਤਾਰੀ 'ਤੇ ਲਾਈ ਰੋਕ

Thursday, Apr 28, 2022 - 02:31 PM (IST)

ਸਾਬਕਾ DGP ਸੁਮੇਧ ਸੈਣੀ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ, ਗ੍ਰਿਫ਼ਤਾਰੀ 'ਤੇ ਲਾਈ ਰੋਕ

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਕੋਠੀ ਦੀ ਖ਼ਰੀਦੋ-ਫਰੋਖ਼ਤ ਮਾਮਲੇ 'ਚ ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਨੂੰ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਨੇ ਫ਼ੈਸਲਾ ਸੁਣਾਉਂਦਿਆਂ ਸੁਮੇਧ ਸੈਣੀ ਨੂੰ ਅੰਤਿਮ ਰਾਹਤ ਦਿੰਦੇ ਹੋਏ ਉਨ੍ਹਾਂ ਦੀ ਗ੍ਰਿਫ਼ਤਾਰੀ 'ਤੇ ਰੋਕ ਲਾ ਦਿੱਤੀ ਹੈ।

ਇਹ ਵੀ ਪੜ੍ਹੋ : ਸਾਬਕਾ ਮੰਤਰੀ 'ਰੰਧਾਵਾ' ਤੋਂ ਗੱਡੀ ਵਾਪਸ ਲੈਣ ਦੇ ਮਾਮਲੇ ਨੇ ਫੜ੍ਹਿਆ ਤੂਲ, 'ਆਪ' ਵਿਧਾਇਕਾਂ ਨੇ ਖੜ੍ਹੇ ਕੀਤੇ ਸਵਾਲ

ਦੱਸਣਯੋਗ ਹੈ ਕਿ ਮੋਹਾਲੀ ਅਦਾਲਤ ਨੇ 26 ਅਪ੍ਰੈਲ ਨੂੰ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਨੂੰ ਰੱਦ ਕਰ ਦਿੱਤਾ ਸੀ। ਇਸ ਤੋਂ ਬਾਅਦ ਇਹ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚਿਆ ਸੀ। ਇਸ ਤੋਂ ਬਾਅਦ ਹਾਈਕੋਰਟ ਨੇ ਸੁਮੇਧ ਸਿੰਘ ਸੈਣੀ ਨੂੰ ਰਾਹਤ ਦਿੰਦੇ ਹੋਏ ਉਨ੍ਹਾਂ ਦੀ ਗ੍ਰਿਫ਼ਤਾਰੀ 'ਤੇ ਰੋਕ ਲਾ ਦਿੱਤੀ ਹੈ।
ਇਹ ਵੀ ਪੜ੍ਹੋ : ਪਿੰਡ ਕੁਰਾਲਾ 'ਚ ਦਿਨ ਚੜ੍ਹਦੇ ਹੀ ਵੱਡੀ ਵਾਰਦਾਤ, ਗੋਲੀ ਮਾਰ ਕੇ ਵਿਅਕਤੀ ਦਾ ਕੀਤਾ ਕਤਲ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 


author

Babita

Content Editor

Related News