ਸੁਮੇਧ ਸੈਣੀ ਨੂੰ ਗ੍ਰਿਫ਼ਤਾਰ ਕਰਾਉਣ ਵਾਲੇ ਨੂੰ 5 ਲੱਖ ਦਾ ਇਨਾਮ ਦੇਣ ਦਾ ਐਲਾਨ

Tuesday, Sep 15, 2020 - 10:50 AM (IST)

ਸੁਮੇਧ ਸੈਣੀ ਨੂੰ ਗ੍ਰਿਫ਼ਤਾਰ ਕਰਾਉਣ ਵਾਲੇ ਨੂੰ 5 ਲੱਖ ਦਾ ਇਨਾਮ ਦੇਣ ਦਾ ਐਲਾਨ

ਮੋਹਾਲੀ (ਨਿਆਮੀਆਂ) : ਅਮਰੀਕਾ 'ਚ ਨਿਊਯਾਰਕ ਦੇ ਰਿਚਮੰਡ ਹਿੱਲ 118 ਸਟਰੀਟ ਗੁਰਦੁਆਰਾ ਸਿੱਖ ਕਲਚਰਲ ਸੁਸਾਇਟੀ ਦੀ ਪ੍ਰਬੰਧਕ ਕਮੇਟੀ ਦੀ ਇਕ ਅਹਿਮ ਮੀਟਿੰਗ ਐੱਸ. ਆਈ. ਟੀ., ਪੰਜਾਬ ਪੁਲਸ ਅਤੇ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਵਾਲੇ ਏਜੰਡੇ ’ਤੇ ਸੱਦੀ ਗਈ। ਮੀਟਿੰਗ 'ਚ ਸਰਬ ਸੰਮਤੀ ਨਾਲ ਫ਼ੈਸਲਾ ਲਿਆ ਗਿਆ ਕਿ ਉਸ ਵਿਅਕਤੀ ਨੂੰ 5 ਲੱਖ ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ, ਜੋ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਨੂੰ ਗ੍ਰਿਫ਼ਤਾਰ ਕਰੇਗਾ ਜਾਂ ਗ੍ਰਿਫ਼ਤਾਰ ਕਰਵਾਉਣ 'ਚ ਸਹਾਇਤਾ ਕਰੇਗਾ। ਮੀਟਿੰਗ 'ਚ ਸੁਸਾਇਟੀ ਦੇ ਪ੍ਰਧਾਨ ਦਵਿੰਦਰ ਸਿੰਘ ਬੋਪਾਰਾਏ, ਸੁਸਾਇਟੀ ਦੇ ਸਾਬਕਾ ਪ੍ਰਧਾਨ ਅਤੇ ਨਿਊਯਾਰਕ ਸ਼ਹਿਰ ਦੇ ਮਨੁੱਖੀ ਅਧਿਕਾਰ ਕਮਿਸ਼ਨਰ ਗੁਰਦੇਵ ਸਿੰਘ ਕੰਗ, ਜਨਰਲ ਸੱਕਤਰ ਬਲਾਕਾ ਸਿੰਘ, ਕੁਲਦੀਪ ਸਿੰਘ ਵੜੈਚ, ਬੂਟਾ ਸਿੰਘ ਚੀਮਾ, ਸਾਬਕਾ ਪ੍ਰਧਾਨ ਕੁਲਦੀਪ ਸਿੰਘ ਢਿੱਲੋਂ, ਮੁਖਤਿਆਰ ਸਿੰਘ ਘੁੰਮਣ, ਹਰਜੀਤ ਸਿੰਘ ਧਾਲੀਵਾਲ, ਸੁਰਜੀਤ ਸਿੰਘ ਮੂਧਲ, ਨਿਹਾਲ ਸਿੰਘ, ਪਰਮਜੀਤ ਸਿੰਘ ਕੋਹਲੀ ਨੇ ਸਾਂਝੇ ਤੌਰ ’ਤੇ ਇਹ ਐਲਾਨ ਕੀਤਾ।


author

Babita

Content Editor

Related News