ਪੰਜਾਬ ਦੇ ਸਾਬਕਾ DGP ਸੁਮੇਧ ਸਿੰਘ ਸੈਣੀ ਨੂੰ ਅਦਾਲਤ ਵੱਲੋਂ ਵੱਡੀ ਰਾਹਤ

Monday, May 11, 2020 - 09:28 PM (IST)

ਮੋਹਾਲੀ (ਰਾਣਾ, ਭਗਵਤ) : ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਨੂੰ 29 ਸਾਲ ਪੁਰਾਣੇ ਮਾਮਲੇ 'ਚ ਸੋਮਵਾਰ ਨੂੰ ਅਦਾਲਤ ਵੱਲੋਂ ਵੱਡੀ ਰਾਹਤ ਦਿੱਤੀ ਗਈ ਹੈ। ਅਦਾਲਤ ਨੇ 29 ਸਾਲ ਪੁਰਾਣੇ ਬਲਵੰਤ ਸਿੰਘ ਮੁਲਤਾਨੀ ਕੇਸ 'ਚ ਸੁਮੇਧ ਸਿੰਘ ਸੈਣੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਨੂੰ ਮਨਜ਼ੂਰ ਕਰ ਲਿਆ ਹੈ। ਦੱਸਣਯੋਗ ਹੈ ਕਿ ਆਈ. ਏ. ਐਸ. ਦੇ ਬੇਟੇ ਨੂੰ ਅਗਵਾ ਕਰਨ ਦੇ ਮਾਮਲੇ 'ਚ ਮੋਹਾਲੀ ਦੇ ਮਟੌਰ ਥਾਣੇ 'ਚ ਸੁਮੇਧ ਸਿੰਘ ਸੈਣੀ ਸਮੇਤ 8 ਦੇ ਖਿਲਾਫ ਕੇਸ ਦਰਜ ਕੀਤਾ ਗਿਆ ਸੀ, ਜਿਸ ਦੀ ਸੁਣਵਾਈ ਪਹਿਲਾਂ 9 ਮਈ ਨੂੰ ਹੋਈ ਅਤੇ ਮੋਹਾਲੀ ਪੁਲਸ ਨੂੰ ਅਦਾਲਤ ਨੇ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਸੀ।

ਇਸ ਤੋਂ ਬਾਅਦ ਪੁਲਸ ਵਲੋਂ ਅਦਾਲਤ 'ਚ ਕੇਸ ਨਾਲ ਜੁੜਿਆ ਰਿਕਾਰਡ ਪੇਸ਼ ਕੀਤਾ ਗਿਆ, ਜਿਸ ਤੋਂ ਬਾਅਦ ਸਾਬਕਾ ਡੀ. ਜੀ. ਪੀ. ਦੇ ਵਕੀਲ ਅਤੇ ਸਰਕਾਰੀ ਵਕੀਲ ਵਿਚਕਾਰ ਕਾਫੀ ਬਹਿਸ ਹੋਣ ਤੋਂ ਬਾਅਦ ਅਦਾਲਤ ਨੇ ਆਪਣਾ ਫੈਸਲਾ 11 ਮਈ ਤੱਕ ਸੁਰੱਖਿਅਤ ਰੱਖ ਲਿਆ। 11 ਮਈ ਨੂੰ ਅਦਾਲਤ ਵਲੋਂ ਦੋਹਾਂ ਧਿਰਾਂ ਦੇ ਵਕੀਲਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸੁਮੇਧ ਸਿੰਘ ਸੈਣੀ ਨੂੰ ਵੱਡੀ ਰਾਹਤ ਦਿੰਦੇ ਹੋਏ ਅਗਾਊਂ ਜ਼ਮਾਨਤ ਦੇ ਦਿੱਤੀ ਹੈ।


Babita

Content Editor

Related News