ਮੁਲਤਾਨੀ ਅਗਵਾ ਮਾਮਲੇ 'ਚ ਸਾਬਕਾ DGP ਸੈਣੀ ਨੂੰ ਝਟਕਾ, ਨਹੀਂ ਮਿਲੀ ਅਗਾਊਂ ਜ਼ਮਾਨਤ

Tuesday, Sep 01, 2020 - 02:14 PM (IST)

ਮੁਲਤਾਨੀ ਅਗਵਾ ਮਾਮਲੇ 'ਚ ਸਾਬਕਾ DGP ਸੈਣੀ ਨੂੰ ਝਟਕਾ, ਨਹੀਂ ਮਿਲੀ ਅਗਾਊਂ ਜ਼ਮਾਨਤ

ਮੋਹਾਲੀ (ਪਰਦੀਪ) : ਬਹੁ-ਚਰਚਿਤ ਮੁਲਤਾਨੀ ਅਗਵਾ ਮਾਮਲੇ 'ਚ ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਨੂੰ ਅਦਾਲਤ ਵੱਲੋਂ ਵੱਡਾ ਝਟਕਾ ਲੱਗਿਆ ਹੈ। ਮੋਹਾਲੀ ਅਦਾਲਤ ਨੇ ਸਾਬਕਾ ਡੀ. ਜੀ. ਪੀ. ਦੀ ਅਗਾਊਂ ਜ਼ਮਾਨਤ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ, ਜਿਸ ਤੋਂ ਬਾਅਦ ਕਿਸੇ ਵੀ ਸਮੇਂ ਸੁਮੇਧ ਸਿੰਘ ਸੈਣੀ ਦੀ ਗ੍ਰਿਫ਼ਤਾਰੀ ਹੋ ਸਕਦੀ ਹੈ।

ਇਹ ਵੀ ਪੜ੍ਹੋ : ਨੌਜਵਾਨ ਨੇ ਵਿਆਹ 'ਚ ਨੱਚਦੀ ਕੁੜੀ ਦੀ ਖਿੱਚੀ ਫੋਟੋ, ਬੱਬੂ ਮਾਨ ਦੇ ਗਾਣੇ ਨਾਲ ਜੋੜ ਵਾਇਰਲ ਕੀਤੀ ਵੀਡੀਓ
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਬਹੁ-ਚਰਚਿਤ ਮੁਲਤਾਨੀ ਅਗਵਾ ਮਾਮਲੇ 'ਚ ਅਦਾਲਤ ਨੇ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਨੂੰ ਰਾਹਤ ਦਿੰਦਿਆਂ ਉਨ੍ਹਾਂ ਦੀ ਗ੍ਰਿਫ਼ਤਾਰੀ 'ਤੇ 1 ਸਤੰਬਰ ਤੱਕ ਰੋਕ ਲਾ ਦਿੱਤੀ ਸੀ। ਇਸ ਦੇ ਨਾਲ ਹੀ ਅਦਾਲਤ ਵੱਲੋਂ ਸਾਬਕਾ ਡੀ. ਜੀ. ਪੀ. ਦੀ ਅਗਾਊਂ ਜ਼ਮਾਨਤ ਦੀ ਅਰਜ਼ੀ 'ਤੇ 1 ਸਤੰਬਰ ਤੱਕ ਲਈ ਫ਼ੈਸਲਾ ਰਾਖਵਾਂ ਰੱਖ ਲਿਆ ਗਿਆ ਸੀ।

ਇਹ ਵੀ ਪੜ੍ਹੋ : 'ਹਾਰਟ ਸਰਜਰੀ' ਦੇ ਹਫ਼ਤੇ ਬਾਅਦ 13 ਸਾਲਾ ਬੱਚੇ ਨੂੰ ਹੋਇਆ 'ਕੋਰੋਨਾ', ਇੰਝ ਜਿੱਤੀ ਜ਼ਿੰਦਗੀ ਦੀ ਜੰਗ

ਇਸ ਤੋਂ ਪਹਿਲਾਂ 'ਸਿੱਟ' (ਵਿਸ਼ੇਸ਼ ਜਾਂਚ ਟੀਮ) ਵੱਲੋਂ ਸੁਮੇਧ ਸਿੰਘ ਸੈਣੀ ਦੀ ਗ੍ਰਿਫ਼ਤਾਰੀ ਲਈ ਉਨ੍ਹਾਂ ਦੀ ਸੈਕਟਰ-20 ਸਥਿਤ ਰਿਹਾਇਸ਼ ਵਿਖੇ ਛਾਪੇਮਾਰੀ ਕੀਤੀ ਗਈ ਸੀ। ਮੋਹਾਲੀ ਦੀ ਵਿਸ਼ੇਸ਼ ਅਦਾਲਤ ਵੱਲੋਂ ਸੈਣੀ ਦੀ ਗ੍ਰਿਫ਼ਤਾਰੀ ’ਤੇ ਲਾਈ ਰੋਕ ਹਟਾ ਦਿੱਤੀ ਗਈ ਸੀ, ਜਿਸ ਤੋਂ ਬਾਅਦ ਉਕਤ ਛਾਪੇਮਾਰੀ ਕੀਤੀ ਗਈ ਸੀ।

ਇਹ ਵੀ ਪੜ੍ਹੋ : ਕੋਰੋਨਾ ਆਫ਼ਤ ਦੌਰਾਨ ਸੁਖਬੀਰ ਦੀ ਕੈਪਟਨ ਨੂੰ ਦੋ-ਟੁੱਕ, 'ਨਹੀਂ ਸੰਭਾਲ ਸਕਦੇ ਤਾਂ ਛੱਡ ਦਿਓ ਜ਼ਿੰਮੇਵਾਰੀ'

ਅੱਜ ਅਦਾਲਤ ਵੱਲੋਂ ਉਨ੍ਹਾਂ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਗਈ ਹੈ, ਜਿਸ ਤੋਂ ਬਾਅਦ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਦੀ ਗ੍ਰਿਫ਼ਤਾਰੀ ਕਿਸੇ ਵੀ ਸਮੇਂ ਹੋ ਸਕਦੀ ਹੈ।


 


author

Babita

Content Editor

Related News