ਮੁਲਤਾਨੀ ਅਗਵਾ ਮਾਮਲੇ ਦੀ ਜਾਂਚ ''ਚ ਸ਼ਾਮਲ ਨਹੀਂ ਹੋਏ ''ਸੁਮੇਧ ਸੈਣੀ'', ਜਾਣੋ ਕੀ ਰਿਹਾ ਕਾਰਨ

Wednesday, Sep 30, 2020 - 03:22 PM (IST)

ਮੁਲਤਾਨੀ ਅਗਵਾ ਮਾਮਲੇ ਦੀ ਜਾਂਚ ''ਚ ਸ਼ਾਮਲ ਨਹੀਂ ਹੋਏ ''ਸੁਮੇਧ ਸੈਣੀ'', ਜਾਣੋ ਕੀ ਰਿਹਾ ਕਾਰਨ

ਮੋਹਾਲੀ (ਪਰਦੀਪ) : ਮੁਲਤਾਨੀ ਅਗਵਾ ਮਾਮਲੇ 'ਚ ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਬੁੱਧਵਾਰ ਨੂੰ ਸ਼ਾਮਲ ਨਹੀਂ ਹੋਏ। ਉਨ੍ਹਾਂ ਨੂੰ ਪੇਸ਼ ਹੋਣ ਲਈ ਵਿਸ਼ੇਸ਼ ਜਾਂਚ ਟੀਮ ਵੱਲੋਂ ਤੀਜਾ ਨੋਟਿਸ ਭੇਜਿਆ ਗਿਆ ਸੀ ਪਰ ਦੱਸਿਆ ਜਾ ਰਿਹਾ ਹੈ ਕਿ ਪਿਛਲੇ ਦਿਨੀਂ ਕੀਤੇ ਲੰਬੇ ਸਫ਼ਰ ਦੌਰਾਨ ਉਨ੍ਹਾਂ ਦੀ ਸਿਹਤ ਠੀਕ ਨਹੀਂ ਚੱਲ ਰਹੀ, ਜਿਸ ਕਾਰਨ ਉਹ ਅੱਜ ਦੀ ਜਾਂਚ 'ਚ ਸ਼ਾਮਲ ਨਹੀਂ ਹੋਏ। ਸੁਮੇਧ ਸਿੰਘ ਸੈਣੀ ਮੁਤਾਬਕ ਜਦੋਂ ਉਹ ਤੰਦਰੁਸਤ ਹੋ ਜਾਣਗੇ ਤਾਂ ਜਾਂਚ 'ਚ ਜ਼ਰੂਰ ਸ਼ਾਮਲ ਹੋਣਗੇ।
ਦੱਸਣਯੋਗ ਹੈ ਕਿ ਬੀਤੇ ਦਿਨੀਂ ਵਿਸ਼ੇਸ਼ ਜਾਂਚ ਟੀਮ ਵੱਲੋਂ ਸੁਮੇਧ ਸੈਣੀ ਨੂੰ ਪੁੱਛਗਿੱਛ ਲਈ ਮੋਹਾਲੀ ਦੇ ਮਟੌਰ ਥਾਣੇ 'ਚ ਬੁਲਾਇਆ ਸੀ ਅਤੇ ਕਰੀਬ 6 ਘੰਟੇ ਤੱਕ ਪੁੱਛਗਿੱਛ ਕੀਤੀ ਗਈ ਸੀ ਪਰ ਉਨ੍ਹਾਂ ਵੱਲੋਂ ਦਿੱਤੇ ਜਵਾਬਾਂ ਤੋਂ ਸੰਤੁਸ਼ਟ ਨਾ ਹੋਣ ਕਾਰਨ ਜਾਂਚ ਟੀਮ ਵੱਲੋਂ ਨੂੰ ਉਨ੍ਹਾਂ ਨੂੰ ਮੁੜ ਬੁੱਧਵਾਰ ਸਵੇਰੇ 11 ਵਜੇ ਮਟੌਰ ਥਾਣੇ ਵਿਖੇ ਬੁਲਾਇਆ ਗਿਆ ਸੀ।


author

Babita

Content Editor

Related News