ਸੁਮੇਧ ਸਿੰਘ ਸੈਣੀ ਖ਼ਿਲਾਫ਼ ਕਮਾਈ ਤੋਂ ਜ਼ਿਆਦਾ ਜਾਇਦਾਦ ਦਾ ਕੇਸ ਦਰਜ, ਘਰ ''ਤੇ ਵਿਜੀਲੈਂਸ ਦੀ ਛਾਪੇਮਾਰੀ

Tuesday, Aug 03, 2021 - 01:49 PM (IST)

ਸੁਮੇਧ ਸਿੰਘ ਸੈਣੀ ਖ਼ਿਲਾਫ਼ ਕਮਾਈ ਤੋਂ ਜ਼ਿਆਦਾ ਜਾਇਦਾਦ ਦਾ ਕੇਸ ਦਰਜ, ਘਰ ''ਤੇ ਵਿਜੀਲੈਂਸ ਦੀ ਛਾਪੇਮਾਰੀ

ਚੰਡੀਗੜ੍ਹ (ਰਮਨਜੀਤ) : ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਦੇ ਚੰਡੀਗੜ੍ਹ ਦੀ ਸੈਕਟਰ 20 ਸਥਿਤ ਰਿਹਾਇਸ਼ ’ਤੇ ਸੋਮਵਾਰ ਸ਼ਾਮ ਨੂੰ ਵਿਜੀਲੈਂਸ ਨੇ ਛਾਪਾ ਮਾਰਿਆ। ਇਸ ਦੌਰਾਨ ਵੱਡੀ ਗਿਣਤੀ ਵਿਚ ਪੁਲਸ ਅਧਿਕਾਰੀ ਅਤੇ ਕਰਮਚਾਰੀ ਉਨ੍ਹਾਂ ਦੇ ਘਰ ਦੇ ਬਾਹਰ ਮੌਜੂਦ ਰਹੇ ਅਤੇ ਸੈਣੀ ਦੇ ਸੁਰੱਖਿਆ ਮੁਲਾਜ਼ਮਾਂ ਦੇ ਨਾਲ ਤਕਰੀਬਨ ਪੌਣਾ ਘੰਟਾ ਤੱਕ ਬਹਿਸ ਚੱਲਦੀ ਰਹੀ। ਇਸ ਤੋਂ ਬਾਅਦ ਸੁਮੇਧ ਸੈਣੀ ਦੇ ਵਕੀਲ ਵੀ ਉਥੇ ਪੁੱਜੇ ਅਤੇ ਜਾਂਚ ਟੀਮ ਦੇ ਨਾਲ ਮੌਜੂਦ ਰਹਿਣ ਦੀ ਗੱਲ ਕੀਤੀ। ਕਾਫ਼ੀ ਦੇਰ ਬਹਿਸ ਤੋਂ ਬਾਅਦ ਵਿਜੀਲੈਂਸ ਟੀਮ ਵਲੋਂ ਸੈਣੀ ਦੇ ਵਕੀਲ ਨੂੰ ਆਪਣੇ ਨਾਲ ਅੰਦਰ ਲਿਜਾਇਆ ਗਿਆ।

ਇਹ ਵੀ ਪੜ੍ਹੋ : ਲੁਧਿਆਣਾ ਛੱਡਣ ਦੀ ਫਿਰਾਕ 'ਚ ਸਨ ਨਾਬਾਲਗ ਭੈਣ ਨਾਲ ਜਬਰ-ਜ਼ਿਨਾਹ ਕਰਨ ਵਾਲੇ 3 ਸਕੇ ਭਰਾ, ਗ੍ਰਿਫ਼ਤਾਰ
ਸੂਚਨਾ ਮੁਤਾਬਕ ਇਹ ਛਾਪੇਮਾਰੀ ਵਿਜੀਲੈਂਸ ਦੇ ਐੱਸ. ਪੀ. ਗਗਨਦੀਪ ਅਤੇ ਏ. ਆਈ. ਜੀ. ਆਸ਼ੀਸ਼ ਕਪੂਰ ਦੀ ਅਗਵਾਈ ਵਿਚ ਕੀਤੀ ਗਈ। ਸੂਤਰਾਂ ਦਾ ਕਹਿਣਾ ਹੈ ਕਿ ਸੈਣੀ ਖ਼ਿਲਾਫ਼ ਕਮਾਈ ਤੋਂ ਜ਼ਿਆਦਾ ਜਾਇਦਾਦ, ਡੀ. ਜੀ. ਪੀ. ਰਹਿੰਦਿਆਂ ਆਪਣੇ ਅਹੁਦੇ ਦੀ ਦੁਰਵਰਤੋਂ ਅਤੇ ਭ੍ਰਿਸ਼ਟਾਚਾਰ ਦੀਆਂ ਧਾਰਾਵਾਂ ਵਿਚ ਮਾਮਲਾ ਐੱਫ਼. ਆਈ. ਆਰ. ਨੰਬਰ 13 ਦੇ ਤਹਿਤ ਮੋਹਾਲੀ ਦੇ ਵਿਜੀਲੈਂਸ ਬਿਊਰੋ ਪੁਲਸ ਥਾਣੇ ਵਿਚ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਅਮਨਜੋਤ ਕੌਰ ਦੇ ਭਾਜਪਾ 'ਚ ਸ਼ਾਮਲ ਹੋਣ 'ਤੇ 'ਬਲਵੰਤ ਰਾਮੂਵਾਲੀਆ' ਦਾ ਵੱਡਾ ਫ਼ੈਸਲਾ, ਧੀ ਨਾਲੋਂ ਤੋੜੇ ਸਾਰੇ ਸਬੰਧ

ਮਾਮਲੇ ਦੀ ਜਾਂਚ ਲਈ ਇਕ ਵਿਸ਼ੇਸ਼ ਟੀਮ ਦਾ ਗਠਨ ਕੀਤਾ ਗਿਆ ਹੈ। ਟੀਮ ’ਚ ਏ. ਡੀ. ਜੀ. ਪੀ. ਕਮ ਡਾਇਰੈਕਟਰ ਵਿਜੀਲੈਂਸ ਬਿਊਰੋ ਲਕਸ਼ਮੀਕਾਂਤ ਯਾਦਵ, ਏ. ਆਈ. ਜੀ. ਆਸ਼ੀਸ਼ ਕਪੂਰ, ਐੱਸ. ਪੀ. ਗਗਨਜੀਤ ਅਤੇ ਡੀ. ਐੱਸ. ਪੀ. ਹਰਿੰਦਰ ਸਿੰਘ ਸ਼ਾਮਲ ਹਨ। ਵਿਜੀਲੈਂਸ ਨੇ ਇਸ ਮਾਮਲੇ ਵਿਚ ਸੈਣੀ ਸਣੇ 5 ਲੋਕਾਂ ਨੂੰ ਵੀ ਸ਼ਾਮਲ ਕੀਤਾ ਹੈ। ਜਾਣਕਾਰੀ ਮੁਤਾਬਕ ਪਿਛਲੇ ਤਕਰੀਬਨ 4-5 ਮਹੀਨਿਆਂ ਤੋਂ ਇਸ ਮਾਮਲੇ ਦੇ ਸਬੰਧ ਵਿਚ ਵਿਜੀਲੈਂਸ ਬਿਊਰੋ ਵਲੋਂ ਜਾਂਚ ਕੀਤੀ ਜਾ ਰਹੀ ਸੀ ਅਤੇ ਲਗਾਤਾਰ ਤੱਥ ਜੁਟਾਏ ਜਾ ਰਹੇ ਸਨ। ਇਸ ਤੋਂ ਬਾਅਦ ਹੀ ਕਾਨੂੰਨੀ ਕਾਰਵਾਈਆਂ ਪੂਰੀਆਂ ਕਰਨ ਤੋਂ ਬਾਅਦ ਵਿਜੀਲੈਂਸ ਬਿਊਰੋ ਵਲੋਂ ਇਹ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਲੱਗ ਸਕਦੇ ਨੇ ਲੰਬੇ 'ਬਿਜਲੀ ਕੱਟ'

ਸੈਣੀ ਖ਼ਿਲਾਫ਼ ਬੇਅਦਬੀ ਮਾਮਲੇ ਦੀ ਜਾਂਚ ਵੀ ਚੱਲ ਰਹੀ ਹੈ ਅਤੇ ਉਸੇ ਮਾਮਲੇ ਵਿਚ ਸੈਣੀ ਵਲੋਂ ਪੰਜਾਬ ਹਰਿਆਣਾ ਹਾਈਕੋਰਟ ਵਲੋਂ ਗ੍ਰਿਫਤਾਰੀ ’ਤੇ ਰੋਕ ਵੀ ਹਾਸਲ ਕੀਤੀ ਹੋਈ ਹੈ। ਖ਼ਾਸ ਗੱਲ ਇਹੀ ਹੈ ਕਿ ਵਿਜੀਲੈਂਸ ਬਿਊਰੋ ਵਲੋਂ ਕੀਤੀ ਗਈ ਛਾਪੇਮਾਰੀ ਕਿਸ-ਕਿਸ ਦੇ ਸਬੰਧ ਵਿਚ ਕੀਤੀ ਗਈ ਹੈ, ਇਸ ਦਾ ਖ਼ੁਲਾਸਾ ਵਿਜੀਲੈਂਸ ਬਿਊਰੋ ਵਲੋਂ ਵੀ ਨਹੀਂ ਕੀਤਾ ਗਿਆ ਹੈ। ਸੈਣੀ ’ਤੇ ਸਿਟਕੋ ਦੇ ਸਾਬਕਾ ਮੁਲਾਜ਼ਮ ਬਲਵੰਤ ਸਿੰਘ ਮੁਲਤਾਨੀ ਦੇ ਕਤਲ ਦਾ ਮਾਮਲਾ ਚੱਲ ਰਿਹਾ ਹੈ। ਜਦੋਂ ਉਹ ਚੰਡੀਗੜ੍ਹ ਦੇ ਐੱਸ. ਐੱਸ. ਪੀ. ਸਨ ਤਦ ਮੁਲਤਾਨੀ ਦਾ ਕਤਲ ਹੋ ਗਿਆ ਸੀ। ਇਸ ਮਾਮਲੇ ਵਿਚ ਉਨ੍ਹਾਂ ਖ਼ਿਲਾਫ਼ ਕੇਸ ਚੱਲ ਰਿਹਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News