ਵੱਡੀ ਖ਼ਬਰ : ਸਾਬਕਾ DGP ਸੁਮੇਧ ਸੈਣੀ ਨੂੰ ਹਾਈਕੋਰਟ ਤੋਂ ਮਿਲੀ ਅਗਾਊਂ ਜ਼ਮਾਨਤ

Thursday, Aug 12, 2021 - 01:33 PM (IST)

ਵੱਡੀ ਖ਼ਬਰ : ਸਾਬਕਾ DGP ਸੁਮੇਧ ਸੈਣੀ ਨੂੰ ਹਾਈਕੋਰਟ ਤੋਂ ਮਿਲੀ ਅਗਾਊਂ ਜ਼ਮਾਨਤ

ਚੰਡੀਗੜ੍ਹ : ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਵੱਡੀ ਰਾਹਤ ਦਿੱਤੀ ਗਈ ਹੈ। ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਨੂੰ ਹਾਈਕੋਰਟ ਨੇ ਮਨਜ਼ੂਰੀ ਦੇ ਦਿੱਤੀ ਹੈ।

ਇਹ ਵੀ ਪੜ੍ਹੋ : ਚੰਗੀ ਖ਼ਬਰ : ਕੈਪਟਨ ਦੀ ਅਪੀਲ 'ਤੇ ਕੇਂਦਰ ਵੱਲੋਂ ਪੰਜਾਬ ਲਈ ਵੈਕਸੀਨ ਦੀ ਸਪਲਾਈ 25 ਫ਼ੀਸਦੀ ਵਧਾਉਣ ਦੇ ਹੁਕਮ

ਇਸ ਦੇ ਨਾਲ ਹੀ ਹਾਈਕੋਰਟ ਨੇ ਸਾਫ਼ ਕਰ ਦਿੱਤਾ ਹੈ ਕਿ ਸੈਣੀ ਨੂੰ ਜ਼ਮਾਨਤ ਮਿਲਣ ਦੇ ਬਾਵਜੂਦ ਇਕ ਹਫ਼ਤੇ ਦੇ ਅੰਦਰ-ਅੰਦਰ ਜਾਂਚ 'ਚ ਸ਼ਾਮਲ ਹੋਣਾ ਪਵੇਗਾ। ਦੱਸਣਯੋਗ ਹੈ ਕਿ ਵਿਜੀਲੈਂਸ ਨੇ ਕੁੱਝ ਦਿਨ ਪਹਿਲਾਂ ਅਸਾਧਾਰਣ ਜਾਇਦਾਦ ਦੇ ਮਾਮਲੇ 'ਚ ਇਕ ਐਫ. ਆਈ. ਆਰ. ਦਰਜ ਕੀਤੀ ਸੀ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਲੁਧਿਆਣਾ 'ਚ 3 ਮੰਜ਼ਿਲਾ ਇਮਾਰਤ ਡਿੱਗੀ, ਕਈ ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ

ਇਸ ਦੇ ਖ਼ਿਲਾਫ਼ ਸੁਮੇਧ ਸੈਣੀ ਵੱਲੋਂ ਹਾਈਕੋਰਟ ਦਾ ਰੁੱਖ ਕਰ ਲਿਆ ਗਿਆ ਸੀ। ਅੱਜ ਹਾਈਕੋਰਟ ਨੇ ਇਸ ਮਾਮਲੇ ਵਿੱਚ ਸੈਣੀ ਨੂੰ  ਵੱਡੀ ਰਾਹਤ ਦਿੰਦੇ ਹੋਏ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਨੂੰ ਮਨਜ਼ੂਰ ਕਰ ਲਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News