ਸਰਕਾਰੀ ਸਕੂਲਾਂ ’ਚ ਸ਼ੁਰੂ ਹੋ ਰਹੇ ਸਮਰ ਕੈਂਪਾਂ ਨੂੰ ਲੈ ਕੇ ਬੋਲੇ ਸਿੱਖਿਆ ਮੰਤਰੀ ਬੈਂਸ, ਕਹੀਆਂ ਇਹ ਗੱਲਾਂ
Sunday, Jul 02, 2023 - 11:46 PM (IST)

ਚੰਡੀਗੜ੍ਹ (ਬਿਊਰੋ) : ਸੂਬੇ ਦੇ ਸਰਕਾਰੀ ਸਕੂਲਾਂ ਦੀਆਂ ਪ੍ਰੀ-ਪ੍ਰਾਇਮਰੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ 3 ਜੁਲਾਈ ਤੋਂ 15 ਜੁਲਾਈ, 2023 ਲਗਾਏ ਜਾ ਰਹੇ ਸਮਰ ਕੈਂਪ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਇਹ ਜਾਣਕਾਰੀ ਇਕ ਪ੍ਰੈੱਸ ਨੋਟ ਰਾਹੀਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਵੱਲੋਂ ਦਿੱਤੀ ਗਈ।
ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਲਾਰੈਂਸ ਬਿਸ਼ਨੋਈ ਸਮੇਤ ਹੋਰ ਖ਼ਤਰਨਾਕ ਗੈਂਗਸਟਰਾਂ ਨੂੰ ‘ਕਾਲਾ ਪਾਣੀ’ ਭੇਜਣ ਦੀ ਤਿਆਰੀ ! (ਵੀਡੀਓ)
ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਸਕੂਲ ਸਿੱਖਿਆ ਵਿਭਾਗ ਵੱਲੋਂ ਪਹਿਲੀ ਵਾਰ ਨਿਵੇਕਲੀ ਪਹਿਲਕਦਮੀ ਕਰਦੇ ਹੋਏ ਸਾਰੇ ਸਰਕਾਰੀ ਸਕੂਲਾਂ ਵਿਚ ਸਮਰ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਸਮਰ ਕੈਂਪਾਂ ਲਈ ਸਰਕਾਰ ਵੱਲੋਂ ਪੰਜ ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਇਸ ਰਾਸ਼ੀ ਨਾਲ ਸਕੂਲ ਮੁਖੀ ਵਿਦਿਆਰਥੀਆਂ ਨੂੰ ਗਤੀਵਿਧੀਆਂ ਲਈ ਮਟੀਰੀਅਲ ਲੈ ਕੇ ਦੇਣਗੇ।
ਇਹ ਖ਼ਬਰ ਵੀ ਪੜ੍ਹੋ : ਦੋਸਤ ਨੂੰ ਮਿਲ ਕੇ ਆ ਰਹੇ 2 ਨੌਜਵਾਨਾਂ ਨਾਲ ਵਾਪਰੀ ਅਣਹੋਣੀ, ਘਰ ’ਚ ਪੈ ਗਿਆ ਚੀਕ-ਚਿਹਾੜਾ
ਸਿੱਖਿਆ ਮੰਤਰੀ ਬੈਂਸ ਨੇ ਦੱਸਿਆ ਕਿ ਸਮਰ ਕੈਂਪਾਂ ਵਿਚ ਬੱਚਿਆ ਨੂੰ ਬੌਧਿਕ ਗਤੀਵਿਧੀਆਂ, ਸਿਹਤ ਸੰਭਾਲ, ਖੇਡਾਂ, ਆਰਟ ਕਰਾਫ਼ਟ, ਮੌਲਿਕ ਕਦਰਾਂ-ਕੀਮਤਾਂ, ਗਣਿਤ, ਵਾਤਾਵਰਣ ਸਿੱਖਿਆ ਅਤੇ ਭਾਸ਼ਾ ਕੌਸ਼ਲ ਆਦਿ ਸਬੰਧੀ ਕਾਰਜ ਕਰਵਾਏ ਜਾਣਗੇ। ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਉਹ ਖੁਦ ਵੀ ਇਨ੍ਹਾਂ ਸਮਰ ਕੈਂਪਾਂ ਨਾਲ ਨੇੜਿਓਂ ਜੁੜੇ ਰਹਿਣਗੇ ਤੇ ਸਮਰ ਕੈਂਪਾਂ ਵਿਚ ਆਪਣੀ ਹਾਜ਼ਰੀ ਲਗਵਾਉਣਗੇ ਅਤੇ ਵਿਦਿਆਰਥੀਆਂ ਨਾਲ ਰੂਬਰੂ ਹੋਣ ਦੀ ਕੋਸ਼ਿਸ਼ ਕਰਨਗੇ। ਬੈਂਸ ਨੇ ਕਿਹਾ ਕਿ ਨੌਵੀਂ ਤੋਂ ਬਾਰ੍ਹਵੀਂ ਤੱਕ ਦੇ ਬੱਚਿਆ ਦੀ ਆਮ ਦਿਨਾਂ ਦੀ ਤਰ੍ਹਾਂ ਪੜ੍ਹਾਈ ਹੋਵੇਗੀ।