ਜਲੰਧਰ 'ਚ ਗਰਮੀਆਂ ਦਾ ਕਰਫਿਊ! ਪਾਰਾ ਪਹੁੰਚਿਆ 42 ਡਿਗਰੀ, ਸੜਕਾਂ 'ਤੇ ਪਸਰੀ ਸੁੰਨ, ਐਡਵਾਈਜ਼ਰੀ ਜਾਰੀ
Monday, Jun 08, 2026 - 02:37 PM (IST)
ਜਲੰਧਰ (ਵੈੱਬ ਡੈਸਕ, ਸੋਨੂੰ, ਪੁਨੀਤ)-ਪੰਜਾਬ ਵਿਚ ਗਰਮੀ ਨੇ ਆਪਣੇ ਤੇਵਰ ਹੋਰ ਤਿੱਖੇ ਕਰ ਲਏ ਹਨ। ਜੇਕਰ ਗੱਲ ਕੀਤੀ ਜਾਵੇ ਜਲੰਧਰ ਦੀ ਤਾਂ ਤਾਪਮਾਨ 42 ਡਿਗਰੀ ਤੱਕ ਪਹੁੰਚ ਚੁੱਕਾ ਹੈ। ਮਹਾਨਗਰ ਜਲੰਧਰ 'ਚ ਐਤਵਾਰ ਨੂੰ ਵੱਧ ਤੋਂ ਵੱਧ ਤਾਪਮਾਨ 41.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਿਸ ਨਾਲ ਲੋਕਾਂ ਨੂੰ ਭਿਆਨਕ ਗਰਮੀ ਅਤੇ ਗਰਮ ਹਵਾਵਾਂ ਦਾ ਸਾਹਮਣਾ ਕਰਨਾ ਪਿਆ। ਮੌਸਮ ਵਿਭਾਗ ਨੇ 8 ਤੋਂ 10 ਜੂਨ ਤੱਕ ਲਗਾਤਾਰ ਤਿੰਨ ਦਿਨਾਂ ਲਈ ਲੂ (ਹੀਟ ਵੇਵ) ਦਾ 'ਯੈਲੋ ਅਲਰਟ' ਜਾਰੀ ਕੀਤਾ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿਚ ਤਾਪਮਾਨ ਵਿਚ ਹੋਰ ਵਾਧਾ ਹੋ ਸਕਦਾ ਹੈ ਅਤੇ ਦਿਨ ਦੇ ਸਮੇਂ ਗਰਮ ਹਵਾਵਾਂ ਦਾ ਅਸਰ ਹੋਰ ਜ਼ਿਆਦਾ ਮਹਿਸੂਸ ਕੀਤਾ ਜਾਵੇਗਾ। ਦੁਪਹਿਰ ਦੇ ਸਮੇਂ ਤੇਜ਼ ਧੁੱਪ ਅਤੇ ਗਰਮ ਹਵਾਵਾਂ ਕਾਰਨ ਬਾਜ਼ਾਰਾਂ, ਸੜਕਾਂ ਅਤੇ ਜਨਤਕ ਥਾਵਾਂ ’ਤੇ ਲੋਕਾਂ ਦੀ ਆਵਾਜਾਈ ਘੱਟ ਦਿਖਾਈ ਦਿੱਤੀ। ਜ਼ਰੂਰੀ ਕੰਮਾਂ ਲਈ ਬਾਹਰ ਨਿਕਲਣ ਵਾਲੇ ਲੋਕ ਸਿਰ ਅਤੇ ਚਿਹਰੇ ਨੂੰ ਕੱਪੜੇ ਨਾਲ ਢਕ ਕੇ ਚੱਲਦੇ ਨਜ਼ਰ ਆਏ।
ਇਹ ਵੀ ਪੜ੍ਹੋ: ਪੰਜਾਬ: ਕਤਲ ਕਰਕੇ ਬਿਆਸ ਦਰਿਆ 'ਚ ਸੁੱਟੀ ਨੌਜਵਾਨ ਦੀ ਲਾਸ਼ ਹੋਈ ਬਰਾਮਦ! ਪੁਲਸ ਨੇ ਕੀਤੇ ਵੱਡੇ ਖ਼ੁਲਾਸੇ

ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿਚ ਪਿਛਲੇ ਦਿਨ ਦੀ ਤੁਲਨਾ ਵਿਚ 1.1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਜਦਕਿ ਇਹ ਆਮ ਨਾਲੋਂ 1.6 ਡਿਗਰੀ ਵੱਧ ਬਣਿਆ ਹੋਇਆ ਹੈ। ਪੰਜਾਬ ਵਿਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿਚ 44.8 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਉੱਥੇ ਹੀ, ਅੰਮ੍ਰਿਤਸਰ ਵਿਚ ਵੱਧ ਤੋਂ ਵੱਧ ਤਾਪਮਾਨ 40.9 ਡਿਗਰੀ ਅਤੇ ਹੁਸ਼ਿਆਰਪੁਰ ਵਿਚ 39.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜਲੰਧਰ ਵਿਚ ਵੱਧ ਤੋਂ ਵੱਧ ਤਾਪਮਾਨ 41.2 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 29 ਡਿਗਰੀ ਸੈਲਸੀਅਸ ਰਿਕਾਰਡ ਹੋਣ ਨਾਲ ਦਿਨ ਅਤੇ ਰਾਤ ਦੋਵੇਂ ਸਮੇਂ ਗਰਮੀ ਦਾ ਅਸਰ ਬਣਿਆ ਰਿਹਾ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਨਾਜਾਇਜ਼ ਸਬੰਧਾਂ ਕਾਰਨ ਕਤਲ ਕਰਕੇ ਬਿਆਸ ਦਰਿਆ 'ਚ ਸੁੱਟਿਆ ਨੌਜਵਾਨ

ਮੌਸਮ ਮਾਹਿਰਾਂ ਨੇ ਲੋਕਾਂ ਨੂੰ ਦੁਪਹਿਰ 12 ਤੋਂ ਸ਼ਾਮ 4 ਵਜੇ ਤੱਕ ਬਿਨਾਂ ਵਜ੍ਹਾ ਘਰੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਹੈ। ਵਿਸ਼ੇਸ਼ ਰੂਪ ਵਿਚ ਬੱਚਿਆਂ, ਬਜ਼ੁਰਗਾਂ ਅਤੇ ਬੀਮਾਰ ਵਿਅਕਤੀਆਂ ਨੂੰ ਲੂ ਤੋਂ ਬਚਾਉਣ ਲਈ ਲੋੜੀਂਦਾ ਪਾਣੀ ਪੀਣ, ਹਲਕੇ ਰੰਗ ਦੇ ਸੂਤੀ ਕੱਪੜੇ ਪਹਿਨਣ ਅਤੇ ਸਿਰ ਨੂੰ ਢਕ ਕੇ ਰੱਖਣ ਦੀ ਸਲਾਹ ਦਿੱਤੀ ਗਈ ਹੈ। ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਲੂ ਦੌਰਾਨ ਸਰੀਰ ਵਿਚ ਪਾਣੀ ਦੀ ਕਮੀ, ਚੱਕਰ ਆਉਣਾ ਅਤੇ ਹੀਟ ਸਟ੍ਰੋਕ ਵਰਗੀਆਂ ਸਮੱਸਿਆਵਾਂ ਵਧ ਸਕਦੀਆਂ ਹਨ, ਇਸ ਲਈ ਸਾਵਧਾਨੀ ਵਰਤਣੀ ਬੇਹੱਦ ਜ਼ਰੂਰੀ ਹੈ। ਮੌਸਮ ਵਿਭਾਗ ਦੇ ਅਨੁਸਾਰ ਆਗਾਮੀ ਤਿੰਨ ਦਿਨਾਂ ਤੱਕ ਗਰਮੀ ਅਤੇ ਲੂ ਦਾ ਪ੍ਰਭਾਵ ਜਾਰੀ ਰਹਿਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: 6 ਜ਼ਿਲ੍ਹਿਆਂ 'ਚ IMD ਨੇ ਜਾਰੀ ਕਰ 'ਤਾ ਅਲਰਟ! ਪੰਜਾਬ ਲਈ ਮੌਸਮ ਵਿਭਾਗ ਦੀ ਵੱਡੀ ਅਪਡੇਟ

ਗਰਮੀ ਵਧਣ ਨਾਲ ਬਿਜਲੀ ਦੀ ਮੰਗ ’ਚ ਉਛਾਲ
ਤਾਪਮਾਨ 42 ਡਿਗਰੀ ਪਹੁੰਚਣ ਦੇ ਨਾਲ ਹੀ ਸ਼ਹਿਰ ਵਿਚ ਬਿਜਲੀ ਦੀ ਮੰਗ ਵਿਚ ਵੀ ਤੇਜ਼ੀ ਨਾਲ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਸਾਰਾ ਦਿਨ ਏਅਰ ਕੰਡੀਸ਼ਨਰ ਅਤੇ ਕੂਲਰ ਦੀ ਲਗਾਤਾਰ ਵਰਤੋਂ ਨਾਲ ਬਿਜਲੀ ਦੀ ਖਪਤ ਵਧ ਗਈ ਹੈ। ਪਾਵਰਕਾਮ ਅਧਿਕਾਰੀਆਂ ਅਨੁਸਾਰ ਬਿਜਲੀ ਦੀ ਮੰਗ ਆਮ ਦਿਨਾਂ ਦੀ ਤੁਲਨਾ ਵਿਚ ਕਾਫੀ ਵਧ ਗਈ ਹੈ। ਉੱਥੇ ਹੀ, ਖਪਤਕਾਰਾਂ ਨੂੰ ਵੀ ਬਿਜਲੀ ਉਪਕਰਨਾਂ ਦੀ ਜ਼ਰੂਰਤ ਅਨੁਸਾਰ ਵਰਤੋਂ ਕਰਨ ਅਤੇ ਊਰਜਾ ਦੀ ਬੱਚਤ ਕਰਨ ਦੀ ਸਲਾਹ ਦਿੱਤੀ ਜਾ ਰਹੀ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਅਗਲੇ ਕੁਝ ਦਿਨਾਂ ਤੱਕ ਗਰਮੀ ਦਾ ਅਸਰ ਜਾਰੀ ਰਹਿਣ ਕਾਰਨ ਬਿਜਲੀ ਦੀ ਮੰਗ ਹੋਰ ਵਧ ਸਕਦੀ ਹੈ।
ਇਹ ਵੀ ਪੜ੍ਹੋ: ਜਲੰਧਰ 'ਚ 5 ਲੱਖ 'ਚ ਨਵਜੰਮਿਆ ਜਵਾਕ ਵੇਚਣ ਦੇ ਮਾਮਲੇ 'ਚ ਨਵਾਂ ਮੋੜ! ਮਾਂ ਨੇ ਕੀਤਾ ਸਨਸਨੀਖੇਜ਼ ਖ਼ੁਲਾਸਾ

ਇਹ ਵੀ ਪੜ੍ਹੋ: Punjab: ਇੰਟਰਵਿਊ ਦੇਣ ਮਗਰੋਂ ਘੁੰਮਣ ਗਏ 3 ਦੋਸਤਾਂ ਨਾਲ ਵਾਪਰਿਆ ਵੱਡਾ ਹਾਦਸਾ, ਇਕੱਠਿਆਂ ਗਈ ਜਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
