ਪੰਜਾਬ 'ਚ ਹੋ ਗਈ ਗਰਮੀਆਂ ਦੀ ਸ਼ੁਰੂਆਤ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
Friday, Mar 07, 2025 - 11:33 AM (IST)

ਜਲੰਧਰ- ਪੰਜਾਬ 'ਚ ਦਿਨੋ-ਦਿਨ ਤਾਪਮਾਨ 'ਚ ਵਾਧਾ ਨਜ਼ਰ ਆ ਰਿਹਾ ਹੈ, ਨਾਲ ਹੀ ਹਰ ਕਿਸੇ ਨੂੰ ਗਰਮੀਆਂ ਦੀ ਸ਼ੁਰੂਆਤ ਦਾ ਅਹਿਸਾਸ ਹੋ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ, ਜਿਸ ਕਾਰਨ ਤਾਪਮਾਨ ਵਧੇਗਾ।
ਇਹ ਵੀ ਪੜ੍ਹੋ- ਖੂਨ ਦੇ ਰਿਸ਼ਤੇ ਹੋਏ ਦਾਗਦਾਰ, ਕਲਯੁੱਗੀ ਪੁੱਤ ਨੇ ਜ਼ਮੀਨ ਦੇ ਲਾਲਚ ’ਚ ਕੀਤਾ ਪਿਤਾ ਦਾ ਕਤਲ
ਆਉਣ ਵਾਲੇ ਸੱਤ ਦਿਨਾਂ ਯਾਨੀ ਅਗਲੇ ਹਫ਼ਤੇ ਤੱਕ ਤਾਪਮਾਨ 30 ਡਿਗਰੀ ਸੈਲਸੀਅਸ ਨੂੰ ਪਾਰ ਕਰ ਜਾਵੇਗਾ। ਮੌਸਮ ਵਿਗਿਆਨ ਕੇਂਦਰ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 2.7 ਡਿਗਰੀ ਸੈਲਸੀਅਸ ਵਧਿਆ ਹੈ। ਦਰਅਸਲ ਪੱਛਮੀ ਗੜਬੜੀ ਦਾ ਅਸਰ ਹੁਣ ਘੱਟ ਹੋ ਰਿਹਾ ਹੈ, ਜਿਸ ਨਾਲ ਪਹਾੜਾਂ ਵਿੱਚ ਸਥਿਤੀ ਆਮ ਹੁੰਦੀ ਜਾ ਰਹੀ ਹੈ। ਜਿਸ ਤੋਂ ਬਾਅਦ ਪੰਜਾਬ ‘ਚ ਤਾਪਮਾਨ ‘ਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਸਕਦਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8