ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, ਭਿਆਨਕ ਗਰਮੀ ਨੂੰ ਦੇਖਦਿਆਂ ਲਿਆ ਜਾ ਸਕਦੈ ਇਹ ਵੱਡਾ ਫ਼ੈਸਲਾ
Saturday, May 03, 2025 - 04:37 PM (IST)

ਚੰਡੀਗੜ੍ਹ : ਪੰਜਾਬ ਵਿਚ ਲਗਾਤਾਰ ਵੱਧ ਰਹੀ ਗਰਮੀ ਅਤੇ ਲੂ ਦੀ ਸਥਿਤੀ ਨੂੰ ਦੇਖਦੇ ਹੋਏ ਸਕੂਲਾਂ ਦੇ ਸਮੇਂ ਵਿਚ ਬਦਲਾਅ ਹੋ ਸਕਦਾ ਹੈ। ਦਰਅਸਲ ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਬਾਰਿਸ਼ ਕਾਰਣ ਭਾਵੇਂ ਗਰਮੀ ਤੋਂ ਕੁਝ ਰਾਹਤ ਮਿਲੀ ਹੈ ਪਰ ਮੌਸਮ ਵਿਭਾਗ ਨੇ ਅਗਲੇ ਦਿਨਾਂ ਵਿਚ ਭਿਆਨਕ ਗਰਮੀ ਅਤੇ ਲੂ ਚੱਲਣ ਦੀ ਚਿਤਾਵਨੀ ਦਿੱਤੀ ਹੈ। ਵਿਭਾਗੀ ਸੂਤਰਾਂ ਅਨੁਸਾਰ ਜੇਕਰ ਆਉਂਦੇ ਦਿਨਾਂ ਦੌਰਾਨ ਗਰਮੀ ਹੋਰ ਵੱਧਦੀ ਹੈ ਤਾਂ ਸਰਕਾਰ ਸਕੂਲਾਂ ਵਿਚ ਸਮੇਂ ਤੋਂ ਪਹਿਲਾਂ ਗਰਮੀਆਂ ਦੀ ਛੁੱਟੀਆਂ ਕੀਤੀਆਂ ਕਰ ਸਕਦੀ ਹੈ ਜਾਂ ਫਿਰ ਸਮੇਂ ਵਿਚ ਬਦਲਾਅ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਛੋਟੇ ਬੱਚਿਆਂ ਲਈ ਆਨਲਾਈਨ ਕਲਾਸ ਲਗਾਉਣ 'ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ : ਬਿਜਲੀ ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਆਖੀਰ ਲਿਆ ਗਿਆ ਇਹ ਵੱਡਾ ਫ਼ੈਸਲਾ
ਵਿਭਾਗ ਵੱਲੋਂ ਸਕੂਲਾਂ ਨੂੰ ਵਿਸ਼ੇਸ਼ ਹਦਾਇਤਾਂ ਜਾਰੀ
ਵਿਭਾਗ ਵੱਲੋਂ ਜਾਰੀ ਵਿਸ਼ੇਸ਼ ਹਦਾਇਤਾਂ ਵਿਚ ਸਕੂਲਾਂ ਨੂੰ ਆਖਿਆ ਗਿਆ ਹੈ ਕਿ ਉਹ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਪਾਣੀ ਪੀਣ ਲਈ ਉਤਸ਼ਾਹਿਤ ਕਰਨ, ਭਾਵੇਂ ਉਨ੍ਹਾਂ ਨੂੰ ਪਿਆਸ ਨਾ ਵੀ ਲੱਗੀ ਹੋਵੇ। ਓ.ਆਰ.ਐੱਸ, ਨਿੰਬੂ ਪਾਣੀ, ਲੱਸੀ ਵਰਗੇ ਘਰੇਲੂ ਤਰਲ ਪਦਾਰਥਾਂ ਦਾ ਸੇਵਨ ਕਰਨ ਲਈ ਉਨ੍ਹਾਂ ਨੂੰ ਪ੍ਰੇਰਿਤ ਕੀਤਾ ਜਾਵੇ। ਬੱਚਿਆਂ ਨੂੰ ਹਲਕੇ ਰੰਗਾਂ ਦੇ, ਢਿੱਲੇ ਅਤੇ ਸੂਤੀ ਕੱਪੜੇ ਪਹਿਨਣ ਦੀ ਸਲਾਹ ਦਿੱਤੀ ਜਾਵੇ। ਧੁੱਪ ਵਿਚ ਬਾਹਰ ਨਿਕਲਦੇ ਸਮੇਂ ਸਿਰ ਢੱਕਣ ਲਈ ਟੋਪੀ, ਕੱਪੜਾ ਜਾਂ ਛੱਤਰੀ ਦੀ ਵਰਤੋਂ ਕੀਤੀ ਜਾਵੇ। ਘਰ ਦੇ ਅੰਦਰ ਜਾਂ ਛਾਂ ਵਿਚ ਰਹੋ: ਦਿਨ ਦੇ ਗਰਮ ਸਮੇਂ ਦੌਰਾਨ (ਖਾਸ ਕਰਕੇ ਦੁਪਹਿਰ 12 ਤੋਂ 3 ਵਜੇ ਤੱਕ) ਬਾਹਰ ਨਿਕਲਣ ਤੋਂ ਗੁਰੇਜ਼ ਕੀਤਾ ਜਾਵੇ। ਸਰੀਰਕ ਗਤੀਵਿਧੀਆਂ ਜਾਂ ਬਾਹਰੀ ਖੇਡਾਂ ਨੂੰ ਦਿਨ ਦੇ ਠੰਡੇ ਸਮੇਂ, ਯਾਨੀ ਸਵੇਰ ਜਾਂ ਸ਼ਾਮ ਤੱਕ ਮੁਲਤਵੀ ਕੀਤਾ ਜਾਵੇ। ਸਥਾਨਕ ਮੌਸਮ ਦੀ ਜਾਣਕਾਰੀ ਲਈ ਰੇਡੀਓ, ਟੀਵੀ ਜਾਂ ਅਖ਼ਬਾਰ ਸੁਣਨ/ਪੜ੍ਹਨ ਲਈ ਪ੍ਰੇਰਿਤ ਕੀਤਾ ਜਾਵੇ।
ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਬੋਰਡ ਨੇ ਕੀਤਾ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e