ਗਰਮੀ ਨਾਲ ਬੇਹਾਲ ਹੋਏ ਪੰਜਾਬੀਆਂ ਨੂੰ ਠਾਰੇਗਾ ਮੀਂਹ, ਇਸ ਦਿਨ ਸੂਬੇ ''ਚ ਦਸਤਕ ਦੇਵੇਗਾ ਮਾਨਸੂਨ
Sunday, Jun 21, 2020 - 06:43 PM (IST)
ਲੁਧਿਆਣਾ (ਨਰਿੰਦਰ ਮਹਿੰਦਰੂ) : ਗਰਮੀ ਨਾਲ ਬੇਹਾਲ ਹੋਏ ਪੰਜਾਬੀਆਂ ਨੂੰ ਜਲਦ ਹੀ ਝੁਲਸਾ ਦੇਣ ਵਾਲੀ ਗਰਮੀ ਤੋਂ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ 30 ਜੂਨ ਤੱਕ ਮਾਨਸੂਨ ਪੰਜਾਬ ਵਿਚ ਦਸਤਕ ਦੇ ਦੇਵੇਗਾ। ਫਿਲਹਾਲ ਅਗਲੇ 2-3 ਦਿਨਾਂ ਤਕ ਗਰਮੀ ਦਾ ਕਹਿਰ ਜਾਰੀ ਰਹੇਗਾ 25 ਜੂਨ ਤੋਂ ਬਾਅਦ ਹੀ ਗਰਮੀ ਤੋਂ ਕੁਝ ਰਾਹਤ ਮਿਲਣ ਦੇ ਆਸਾਰ ਹਨ।
ਇਹ ਵੀ ਪੜ੍ਹੋ : ਮੋਗਾ ਦੇ ਪਿੰਡ ਰਾਜੇਆਣਾ ਦੇ ਸ਼ਰਨਜੀਤ ਸਿੰਘ ਨੇ ਕੈਨੇਡਾ 'ਚ ਹਾਸਲ ਕੀਤਾ ਪੁਲਸ ਦਾ ਉੱਚ ਅਹੁਦਾ
ਲੁਧਿਆਣਾ ਸਥਿਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੌਸਮ ਵਿਭਾਗ ਦੀ ਵਿਗਿਆਨੀ ਡਾਕਟਰ ਕੁਲਵਿੰਦਰ ਕੌਰ ਨੇ ਕਿਹਾ ਹੈ ਕਿ ਪੰਜਾਬ ਵਿਚ ਮਾਨਸੂਨ ਦੀ ਦਸਤਕ ਜੂਨ ਮਹੀਨ ਦੇ ਅਖਰੀਲੇ ਦਿਨ ਜਾਂ ਫਿਰ ਜੁਲਾਈ ਦੇ ਪਹਿਲੇ ਦਿਨ ਤੱਕ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਫਿਲਹਾਲ ਗਰਮੀ ਇਸੇ ਤਰ੍ਹਾਂ ਜਾਰੀ ਰਹੇਗੀ ਪਰ 25 ਜੂਨ ਤੋਂ ਬਾਅਦ ਲੋਕਾਂ ਨੂੰ ਕੁਝ ਰਾਹਤ ਮਿਲੇਗੀ ਕਿਉਂਕਿ ਪ੍ਰੀਮਾਨਸੂਨ ਮੀਂਹ ਸ਼ੁਰੂ ਹੋ ਜਾਵੇਗਾ ਅਤੇ ਦੋ-ਤਿੰਨ ਦਿਨ ਬਾਅਦ ਪੰਜਾਬ ਦੇ ਕਈ ਹਿੱਸਿਆਂ ਵਿਚ ਹਲਕੀ ਬੱਦਲਵਾਈ ਦੇ ਨਾਲ ਹਲਕਾ ਮੀਂਹ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਲਈ ਝੋਨੇ ਦੇ ਸੀਜ਼ਨ ਦੌਰਾਨ ਮਾਨਸੂਨ ਦੀ ਆਮਦ ਬੇਹੱਦ ਲਾਜ਼ਮੀ ਹੈ। ਜਿਸ ਰਫ਼ਤਾਰ ਨਾਲ ਮਾਨਸੂਨ ਚੱਲ ਰਿਹਾ ਹੈ ਲੱਗਦਾ ਹੈ ਕਿ ਉਹ ਸਮੇਂ ਸਿਰ ਪੰਜਾਬ 'ਚ ਦਸਤਕ ਦੇ ਦੇਵੇਗਾ।
ਇਹ ਵੀ ਪੜ੍ਹੋ : ਪਠਾਨਕੋਟ ਜ਼ਿਲ੍ਹੇ 'ਚ ਬੇਕਾਬੂ ਹੋ ਰਿਹੈ ਕੋਰੋਨਾ, 16 ਨਵੇਂ ਮਾਮਲੇ ਆਏ ਸਾਹਮਣੇ