ਅਤਿ ਦੀ ਗਰਮੀ ਕਾਰਣ ਹਾਲੋ-ਬੇਹਾਲ ਹੋਏ ਪੰਜਾਬ ਵਾਸੀਆਂ ਲਈ ਚੰਗੀ ਖ਼ਬਰ, ਇਸ ਦਿਨ ਦਸਤਕ ਦੇਵੇਗਾ ਮਾਨਸੂਨ
Wednesday, Jun 29, 2022 - 06:35 PM (IST)
ਚੰਡੀਗੜ੍ਹ/ਲੁਧਿਆਣਾ : ਅਤਿ ਦੀ ਗਰਮੀ ਕਾਰਣ ਹਾਲੋ-ਬੇਹਾਲ ਹੋਏ ਪੰਜਾਬ ਦੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ ਕਿਉਂਕਿ ਪੰਜਾਬ ਵਿਚ ਮਾਨਸੂਨ ਦੀ ਦਸਤਕ 30 ਜੂਨ ਦੀ ਰਾਤ ਨੂੰ ਹੋ ਸਕਦੀ ਹੈ ਅਤੇ ਇਕ ਜੁਲਾਈ ਤੋਂ ਤੇਜ਼ ਮੀਂਹ ਦੀ ਸੰਭਾਵਨਾ ਹੈ। ਜਿਸ ਤੋਂ ਬਾਅਦ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲਣੀ ਲਾਜ਼ਮੀ ਹੈ। ਇਸ ਤੋਂ ਪਹਿਲਾਂ 29 ਜੂਨ ਨੂੰ ਪ੍ਰੀ-ਮਾਨਸੂਨ ਵੀ ਦਸਤਕ ਦੇ ਸਕਦਾ ਹੈ। ਇਸ ਦੀ ਪੁਸ਼ਟੀ ਚੰਡੀਗੜ੍ਹ ਮੌਸਮ ਵਿਭਾਗ ਵਲੋਂ ਕੀਤੀ ਗਈ ਹੈ। ਇਸ ਸਮੇਂ ਬੰਗਾਲ ਦੀ ਖਾੜੀ ਵੱਲੋਂ ਪੂਰਬੀ ਹਵਾਵਾਂ ਸੂਬੇ ਵਿਚ ਦਾਖਲ ਹੋਈਆਂ ਹਨ। ਇਨ੍ਹਾਂ ਵਿਚ ਨਮੀ ਦੀ ਮਾਤਰਾ ਕਾਫੀ ਜ਼ਿਆਦਾ ਹੋਣ ਕਰਕੇ ਪ੍ਰੀ-ਮਾਨਸੂਨ ਦੇ ਮੀਂਹ ਤੋਂ ਤਿੰਨ ਦਿਨ ਪਹਿਲਾਂ ਬੱਦਲ ਬਣਨੇ ਸ਼ੁਰੂ ਹੋ ਗਏ ਹਨ। ਇਹੋ ਕਾਰਣ ਹੈ ਕਿ ਸੂਬੇ ਵਿਚ ਹੁੰਮਸ ਭਰਿਆ ਮੌਸਮ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਸੀ ਕਿ ਮਾਨਸੂਨ ਸਮੇਂ ’ਤੇ ਪਹੁੰਚੇਗਾ ਅਤੇ 101 ਫੀਸਦੀ ਮੀਂਹ ਪੂਰੇ ਸੀਜਨ ਵਿਚ ਦੇਖਣ ਨੂੰ ਮਿਲੇਗਾ।
ਇਹ ਵੀ ਪੜ੍ਹੋ : ਸੁਖਬੀਰ ਸਿੰਘ ਬਾਦਲ ਵਲੋਂ ਅਸਤੀਫ਼ੇ ਦੀ ਖ਼ਬਰਾਂ ਦਰਮਿਆਨ ਅਕਾਲੀ ਦਲ ਦੀ ਪ੍ਰੈੱਸ ਕਾਨਫਰੰਸ, ਆਇਆ ਵੱਡਾ ਬਿਆਨ
ਮੌਸਮ ਵਿਭਾਗ ਅਨੁਸਾਰ ਮਾਨਸੂਨ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਕੁੱਝ ਹਿੱਸਿਆਂ ਵਿਚ 30 ਜੂਨ ਤੋਂ 1 ਜੁਲਾਈ ਤੱਕ ਅੱਗੇ ਵਧੇਗਾ। ਅਗਲੇ 24 ਤੋਂ 36 ਘੰਟਿਆਂ ਦੌਰਾਨ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਹਲਕੀ ਬਾਰਿਸ਼, ਗਰਜ ਦੇ ਨਾਲ ਹਲਕੀ ਤੋਂ ਦਰਮਿਆਨੀ ਵਰਖਾ ਨਾਲ ਪ੍ਰੀ-ਮਾਨਸੂਨ ਦਸਤਕ ਦੇ ਸਕਦਾ ਹੈ। 29 ਜੂਨ ਦੀ ਰਾਤ ਤੋਂ ਮੀਂਹ ਦੀਆਂ ਗਤੀਵਿਧੀਆਂ ਵਿਚ ਵਾਧਾ ਹੋਵੇਗਾ ਅਤੇ 30 ਜੂਨ ਤੋਂ 1 ਜੁਲਾਈ ਨੂੰ ਪੰਜਾਬ ਉੱਤਰੀ ਹਿੱਸਿਆਂ ਦੇ ਕੁੱਝ ਸਥਾਨਾਂ ’ਚ ਮੱਧ ਤੋਂ ਭਾਰੀ ਮੀਂਹ ਦੀ ਸੰਭਾਵਨਾ ਹੈ। ਇਸ ਦੌਰਾਨ ਗਰਜ-ਚਮਕ ਦੇ ਨਾਲ 40-45 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲਣਗੀਆਂ।
ਇਹ ਵੀ ਪੜ੍ਹੋ : ਪੰਜਾਬ ਬਜਟ 2022 : ਵਿੱਤ ਮੰਤਰੀ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਦਿੱਤੇ ਗੱਫ਼ੇ, ਕੀਤੇ ਵੱਡੇ ਐਲਾਨ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।