ਲੁਧਿਆਣਾ ’ਚ ਗਰਮੀ ਨੇ ਤੋੜਿਆ 50 ਸਾਲ ਦਾ ਰਿਕਾਰਡ, ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ
Tuesday, Mar 30, 2021 - 06:37 PM (IST)
ਲੁਧਿਆਣਾ (ਨਰਿੰਦਰ ਮਹਿੰਦਰੂ) : ਪੂਰੇ ਉੱਤਰ ਭਾਰਤ ਵਿਚ ਲਗਾਤਾਰ ਗਰਮੀ ਦਾ ਪ੍ਰਕੋਪ ਵੱਧਦਾ ਜਾ ਰਿਹਾ ਹੈ ਜੇਕਰ ਗੱਲ ਪੰਜਾਬ ਦੀ ਤਾਂ ਸੂਬੇ ਵਿਚ ਵੀ ਦਿਨ ਦਾ ਪਾਰਾ 30 ਡਿਗਰੀ ਤੋਂ ਪਾਰ ਚਲਾ ਗਿਆ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੌਸਮ ਵਿਭਾਗ ਦੀ ਮੁਖੀ ਡਾ. ਪ੍ਰਭਜੋਤ ਕੌਰ ਨੇ ਦੱਸਿਆ ਕਿ ਬੀਤੇ ਦਿਨੀਂ ਰਾਤ ਦਾ ਪਾਰਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਚ ਲਗਾਏ ਗਏ ਮੌਸਮ ਆਬਜ਼ਰਵੇਟਰੀ ਵਿਚ ਲਗਭਗ 22.5 ਡਿਗਰੀ ਦੇ ਕਰੀਬ ਦੇਖਿਆ ਗਿਆ ਜੋ ਕਿ ਬੀਤੇ 50 ਸਾਲਾਂ ਦੇ ਵਿਚ ਕਦੇ ਵੀ ਮਾਰਚ ਮਹੀਨੇ ’ਚ ਨਹੀਂ ਵਧਿਆ।
ਇਹ ਵੀ ਪੜ੍ਹੋ : ਜਲੰਧਰ ਦੇ ਮਸ਼ਹੂਰ ਬਾਜ਼ਾਰ ਮਾਈ ਹੀਰਾਂ ਗੇਟ ’ਚ ਫੈਲੀ ਸਨਸਨੀ, ਦਹਿਸ਼ਤ ’ਚ ਆਏ ਲੋਕ
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੌਸਮ ਵਿਭਾਗ ਦੀ ਮੁਖੀ ਡਾ. ਪ੍ਰਭਜੋਤ ਕੌਰ ਨੇ ਦੱਸਿਆ ਕਿ ਪੂਰੇ ਉੱਤਰ ਭਾਰਤ ਵਿਚ ਲਗਾਤਾਰ ਗਰਮੀ ਵੱਧਦੀ ਜਾ ਰਹੀ ਹੈ. ਉਨ੍ਹਾਂ ਕਿਹਾ ਕਿ ਜੇਕਰ ਆਉਂਦੇ ਮਹੀਨੇ ਦੀ ਗੱਲ ਕੀਤੀ ਜਾਵੇ ਤਾਂ ਆਉਂਦੇ ਮਹੀਨੇ ਵਿਚ ਵੀ ਹਵਾਵਾਂ ਚੱਲਣ ਦੀ ਉਮੀਦ ਹੈ ਅਤੇ ਇਸ ਨਾਲ ਪਾਰਾ ਹੋਰ ਵਧੇਗਾ, ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਲਗਾਤਾਰ ਗਰਮੀ ਵਧਣ ਕਰਕੇ ਪਿਛਲੇ ਪੰਜਾਹ ਸਾਲ ਦਾ ਰਿਕਾਰਡ ਟੁੱਟਿਆ ਹੈ ਅਤੇ ਜੇਕਰ ਬੀਤੇ ਹਫ਼ਤੇ ਦੀ ਦੇਸ਼ ਦੀ ਗੱਲ ਕੀਤੀ ਜਾਵੇ ਤਾਂ ਦਿਨ ਦਾ ਪਾਰਾ ਵੱਧ ਤੋਂ ਵੱਧ 30 ਡਿਗਰੀ ਦੇ ਨੇੜੇ-ਤੇੜੇ ਰਿਹਾ ਹੈ ਜਿਸ ਨਾਲ ਲੋਕਾਂ ਨੂੰ ਗਰਮੀ ਜ਼ਿਆਦਾ ਮਹਿਸੂਸ ਹੋਣ ਲੱਗੀ ਹੈ। ਉਨ੍ਹਾਂ ਕਿਹਾ ਕਿ ਫ਼ਿਲਹਾਲ ਆਉਂਦੇ ਦਿਨਾਂ ਵਿਚ ਵੀ ਬਾਰਿਸ਼ ਦੀ ਕੋਈ ਉਮੀਦ ਨਹੀਂ ਹੈ, ਇਸ ਕਰਕੇ ਲੋਕਾਂ ਨੂੰ ਫਿਲਹਾਲ ਗਰਮੀ ਦਾ ਸਾਹਮਣਾ ਕਰਨਾ ਪਵੇਗਾ।
ਇਹ ਵੀ ਪੜ੍ਹੋ : ਨਾਜਾਇਜ਼ ਸੰਬੰਧਾਂ ਦੇ ਸ਼ੱਕ ਨੇ ਤਬਾਹ ਕੀਤਾ ਪਰਿਵਾਰ, ਪਤਨੀ ਦਾ ਕਤਲ ਕਰ ਰਾਤੋ-ਰਾਤ ਕਰ ਦਿੱਤਾ ਸਸਕਾਰ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?