ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਗੁਰੂ ਨਗਰੀ ਵਿਚ ਹੋਇਆ ਵੱਡਾ ਐਲਾਨ, ਲਿਆ ਗਿਆ ਇਹ ਫ਼ੈਸਲਾ

Monday, Jun 01, 2026 - 06:05 PM (IST)

ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਗੁਰੂ ਨਗਰੀ ਵਿਚ ਹੋਇਆ ਵੱਡਾ ਐਲਾਨ, ਲਿਆ ਗਿਆ ਇਹ ਫ਼ੈਸਲਾ

ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ) : ਗਰਮੀਆਂ ਦੀਆਂ ਛੁੱਟੀਆਂ ਕਾਰਨ ਵਪਾਰ ਮੰਡਲ ਸ੍ਰੀ ਅਨੰਦਪੁਰ ਸਾਹਿਬ ਵੱਲੋਂ 25 ਤੋਂ 28 ਜੂਨ ਤੱਕ ਸ਼ਹਿਰ ਦੇ ਸਾਰੇ ਬਾਜ਼ਾਰ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਵਪਾਰ ਮੰਡਲ ਸ੍ਰੀ ਅਨੰਦਪੁਰ ਸਾਹਿਬ ਦੀ ਅੱਜ ਇਥੇ ਵਿਸ਼ੇਸ਼ ਮੀਟਿੰਗ ਹੋਈ। ਮੀਟਿੰਗ ਵਿਚ ਸ਼ਹਿਰ ਦੇ ਵੱਡੀ ਗਿਣਤੀ ਵਿਚ ਦੁਕਾਨਦਾਰਾਂ ਅਤੇ ਵਪਾਰੀਆਂ ਨੇ ਭਾਗ ਲਿਆ ਅਤੇ ਵਪਾਰ ਨਾਲ ਜੁੜੇ ਕਈ ਅਹਿਮ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਇਸ ਵਾਰ ਗਰਮੀਆਂ ਦੀਆਂ ਛੁੱਟੀਆਂ 25 ਜੂਨ ਤੋਂ 28 ਜੂਨ ਤੱਕ ਰਹਿਣਗੀਆਂ। ਇਨ੍ਹਾਂ ਚਾਰ ਦਿਨਾਂ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਦੇ ਮੁੱਖ ਬਾਜ਼ਾਰਾਂ, ਵਪਾਰਕ ਅਦਾਰਿਆਂ ਅਤੇ ਦੁਕਾਨਾਂ ਨੂੰ ਮੁਕੰਮਲ ਤੌਰ ’ਤੇ ਬੰਦ ਰੱਖਿਆ ਜਾਵੇਗਾ। ਵਪਾਰ ਮੰਡਲ ਵੱਲੋਂ ਇਸ ਫ਼ੈਸਲੇ ਦੀ ਜਾਣਕਾਰੀ ਸਮੇਂ ਸਿਰ ਜਨਤਕ ਕੀਤੀ ਗਈ ਹੈ ਤਾਂ ਜੋ ਸਥਾਨਕ ਵਸਨੀਕ ਅਤੇ ਬਾਹਰਲੇ ਇਲਾਕਿਆਂ ਤੋਂ ਆਉਣ ਵਾਲੇ ਲੋਕ ਆਪਣੇ ਕੰਮਕਾਜ ਸਬੰਧੀ ਪਹਿਲਾਂ ਹੀ ਲੋੜੀਂਦੇ ਪ੍ਰਬੰਧ ਕਰ ਸਕਣ। 

ਇਹ ਵੀ ਪੜ੍ਹੋ : ਅਕਾਲੀ ਦਲ ਪੁਨਰ ਸੁਰਜੀਤੀ ਨੂੰ ਵੱਡਾ ਝਟਕਾ, ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ

ਵਪਾਰ ਮੰਡਲ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਗਰਮੀਆਂ ਦੇ ਮੌਸਮ ਦੌਰਾਨ ਲਗਾਤਾਰ ਵਪਾਰਕ ਰੁਝੇਵਿਆਂ ਕਾਰਨ ਦੁਕਾਨਦਾਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਆਰਾਮ ਅਤੇ ਮਨੋਰੰਜਨ ਲਈ ਸਮਾਂ ਨਹੀਂ ਮਿਲਦਾ। ਇਸ ਲਈ ਹਰ ਸਾਲ ਵਪਾਰ ਮੰਡਲ ਦੀ ਸਹਿਮਤੀ ਨਾਲ ਕੁਝ ਦਿਨਾਂ ਦੀਆਂ ਛੁੱਟੀਆਂ ਰੱਖੀਆਂ ਜਾਂਦੀਆਂ ਹਨ ਤਾਂ ਜੋ ਦੁਕਾਨਦਾਰ ਆਪਣੇ ਪਰਿਵਾਰਾਂ ਨਾਲ ਸਮਾਂ ਬਿਤਾ ਸਕਣ ਅਤੇ ਪਹਾੜੀ ਜਾਂ ਹੋਰ ਠੰਡੇ ਸਥਾਨਾਂ ’ਤੇ ਸੈਰ-ਸਪਾਟਾ ਕਰ ਸਕਣ। ਉਨ੍ਹਾਂ ਕਿਹਾ ਕਿ ਇਹ ਪਰੰਪਰਾ ਕਈ ਸਾਲਾਂ ਤੋਂ ਚੱਲਦੀ ਆ ਰਹੀ ਹੈ ਅਤੇ ਸ਼ਹਿਰ ਦੇ ਵਪਾਰੀ ਇਸ ਵਿਚ ਪੂਰਾ ਸਹਿਯੋਗ ਦਿੰਦੇ ਹਨ। ਮੀਟਿੰਗ ਦੌਰਾਨ ਇਕ ਹੋਰ ਮਹੱਤਵਪੂਰਨ ਫ਼ੈਸਲਾ ਲਿਆ ਗਿਆ ਕਿ ਹੁਣ ਮਹੀਨੇ ਦੇ ਆਖ਼ਰੀ ਐਤਵਾਰ ਨੂੰ ਸ੍ਰੀ ਅਨੰਦਪੁਰ ਸਾਹਿਬ ਦੀਆਂ ਸਾਰੀਆਂ ਦੁਕਾਨਾਂ ਮੁਕੰਮਲ ਤੌਰ ’ਤੇ ਬੰਦ ਰੱਖੀਆਂ ਜਾਣਗੀਆਂ। ਵਪਾਰੀਆਂ ਦਾ ਮੰਨਣਾ ਹੈ ਕਿ ਇਸ ਨਾਲ ਦੁਕਾਨਦਾਰਾਂ ਨੂੰ ਆਪਣੇ ਪਰਿਵਾਰਕ ਅਤੇ ਸਮਾਜਿਕ ਫ਼ਰਜ਼ ਨਿਭਾਉਣ ਲਈ ਸਮਾਂ ਮਿਲੇਗਾ ਅਤੇ ਉਹ ਮਾਨਸਿਕ ਤੌਰ ’ਤੇ ਤਾਜ਼ਗੀ ਮਹਿਸੂਸ ਕਰਨਗੇ।

ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਇਸ ਵੱਡੇ ਆਗੂ ਨੂੰ ਲਗਾ ਸਕਦੀ ਹੈ ਪ੍ਰਧਾਨ

ਇਸ ਮੌਕੇ ਵਪਾਰ ਮੰਡਲ ਦੇ ਪ੍ਰਧਾਨ ਦੀਪਕ ਆਂਗਰਾ ਅਤੇ ਇੰਦਰਜੀਤ ਸਿੰਘ, ਕੌਂਸਲਰ ਜਤਿਨ ਕੌਸ਼ਲ, ਮਨੀ ਅਰੋੜਾ, ਸੰਨੀ ਸ਼ਿਮਲਾ ਗਰਮੈਂਟ, ਰਾਜਨ ਗਾਬਾ, ਸੈਫੀ ਅਰੋੜਾ, ਤਰਨਜੀਤ ਸਿੰਘ ਤਰਨੀ, ਤੇਜਿੰਦਰ ਸਿੰਘ, ਸਰਬਜੀਤ ਸਿੰਘ, ਜਸਵਿੰਦਰ ਸਿੰਘ, ਮਨਿੰਦਰ ਪਾਲ ਸਿੰਘ ਮਨੀ, ਹਰਪ੍ਰੀਤ ਸਿੰਘ ਬੇਦੀ, ਰਘੂਕੁਲਭੂਸ਼ਣ ਬੰਟੀ ਬਾਸੋਵਾਲ, ਬੱਬੂ ਬੇਦੀ, ਕਾਲਾ ਵਾਲੀਆ, ਜਸਵਿੰਦਰ ਪਾਲ ਸਿੰਘ ਰਾਜਾ, ਗੁਰਚਰਨ ਸਿੰਘ ਸਮੇਤ ਵੱਡੀ ਗਿਣਤੀ ਵਿਚ ਦੁਕਾਨਦਾਰ ਹਾਜ਼ਰ ਸਨ।

ਇਹ ਵੀ ਪੜ੍ਹੋ : ਪੰਜਾਬ 'ਚ ਦਿਨ ਦਿਹਾੜੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪੂਰੇ ਸ਼ਹਿਰ 'ਚ ਦਹਿਸ਼ਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News