ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, ਜਾਣੋ ਕਦੋਂ ਤੱਕ ਬੰਦ ਰਹਿਣਗੇ ਸਕੂਲ, ਚੰਡੀਗੜ੍ਹ ਸਿੱਖਿਆ ਵਿਭਾਗ ਵਲੋਂ ਨੋਟੀਫਿਕੇਸ਼ਨ...

Wednesday, May 20, 2026 - 10:53 AM (IST)

ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, ਜਾਣੋ ਕਦੋਂ ਤੱਕ ਬੰਦ ਰਹਿਣਗੇ ਸਕੂਲ, ਚੰਡੀਗੜ੍ਹ ਸਿੱਖਿਆ ਵਿਭਾਗ ਵਲੋਂ ਨੋਟੀਫਿਕੇਸ਼ਨ...

ਚੰਡੀਗੜ੍ਹ (ਸ਼ੀਨਾ) : ਸਿੱਖਿਆ ਵਿਭਾਗ ਵਲੋਂ ਚੰਡੀਗੜ੍ਹ ਦੇ ਸਰਕਾਰੀ ਅਤੇ ਸਹਾਇਤਾ ਪ੍ਰਾਪਤ ਸਕੂਲਾਂ 'ਚ ਸਾਲ 2026 ਲਈ ਗਰਮੀਆਂ ਦੀਆਂ ਛੁੱਟੀਆਂ 23 ਮਈ ਤੋਂ 30 ਜੂਨ ਤੱਕ ਹੋਣਗੀਆਂ। ਸਿੱਖਿਆ ਵਿਭਾਗ ਦੀ ਇੱਕ ਮੀਟਿੰਗ ਦੌਰਾਨ ਇੱਕ ਪ੍ਰਸਤਾਵ ਪੇਸ਼ ਕੀਤਾ ਗਿਆ। ਇਸ 'ਚ ਕਿਹਾ ਗਿਆ ਕਿ ਗਰਮੀਆਂ ਦੀਆਂ ਛੁੱਟੀਆਂ ਦੀ ਮਿਆਦ 30 ਜੂਨ ਤੱਕ ਵਧਾਈ ਜਾਵੇਗੀ ਭਾਵ ਸਕੂਲ ਕੁੱਲ 39 ਦਿਨਾਂ ਲਈ ਬੰਦ ਰਹਿਣਗੇ।

ਇਹ ਵੀ ਪੜ੍ਹੋ : ਰਾਧਾ ਸੁਆਮੀ ਡੇਰਾ ਬਿਆਸ ਦੀਆਂ ਸੰਗਤਾਂ ਲਈ ਵੱਡੀ ਖ਼ੁਸ਼ਖ਼ਬਰੀ, ਲਿਆ ਗਿਆ ਵੱਡਾ ਫ਼ੈਸਲਾ

ਹਾਲਾਂਕਿ ਇਸ ਮਿਆਦ ਦੌਰਾਨ 29 ਅਤੇ 30 ਜੂਨ ਨੂੰ ਅਧਿਆਪਕਾਂ ਲਈ ਕੰਮਕਾਜੀ ਦਿਨਾਂ ਵਜੋਂ ਮਨੋਨੀਤ ਕੀਤਾ ਗਿਆ ਹੈ, ਜਦੋਂ ਕਿ ਵਿਦਿਆਰਥੀਆਂ ਲਈ ਛੁੱਟੀਆਂ ਜਾਰੀ ਰਹਿਣਗੀਆਂ। ਇਹ ਫ਼ੈਸਲਾ ਸਿੱਖਿਆ ਵਿਭਾਗ ਦੀ ਮੀਟਿੰਗ ਦੌਰਾਨ ਹੋਈ ਚਰਚਾ ਤੋਂ ਬਾਅਦ ਇੱਕ ਸਿਫਾਰਸ਼ ਵਜੋਂ ਉੱਭਰਿਆ।

ਇਹ ਵੀ ਪੜ੍ਹੋ : ਭਿਆਨਕ ਗਰਮੀ ਦੇ ਮੱਦੇਨਜ਼ਰ ਹੈਲਥ ਐਡਵਾਈਜ਼ਰੀ ਜਾਰੀ, ਕੀ ਨਾ ਕਰੀਏ? ਪੜ੍ਹੋ ਸਿਹਤ ਵਿਭਾਗ ਦੀਆਂ ਹਦਾਇਤਾਂ

ਇਸ 'ਚ ਅਧਿਕਾਰੀਆਂ ਅਤੇ ਸਕੂਲ ਪ੍ਰਿੰਸੀਪਲਾਂ ਨੇ ਹਿੱਸਾ ਲਿਆ। ਇਸ ਸਬੰਧੀ ਚੰਡੀਗੜ੍ਹ ਦੇ ਸਿੱਖਿਆ ਵਿਭਾਗ ਵਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

 

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e


 


author

Babita

Content Editor

Related News