ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਸਰਕਾਰੀ ਸਕੂਲ 'ਚ ਹੈਰਾਨੀਜਨਕ ਘਟਨਾ, ਜਾਰੀ ਹੋ ਗਏ ਨੋਟਿਸ

Monday, Jun 09, 2025 - 11:00 AM (IST)

ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਸਰਕਾਰੀ ਸਕੂਲ 'ਚ ਹੈਰਾਨੀਜਨਕ ਘਟਨਾ, ਜਾਰੀ ਹੋ ਗਏ ਨੋਟਿਸ

ਚੰਡੀਗੜ੍ਹ/ਫਾਜ਼ਿਲਕਾ : ਜ਼ਿਲ੍ਹਾ ਫਾਜ਼ਿਲਕਾ ਦੇ ਪਿੰਡ ਬੇਰੀਵਾਲਾ ਸਥਿਤ ਸ਼ਹੀਦ ਮਲਕੀਤ ਸਿੰਘ (ਲਾਭ ਵਾਲਾ) ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਇਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਕੀਤੀ ਗਈ ਅਚਨਚੇਤ ਚੈਕਿੰਗ ਦੌਰਾਨ ਸਕੂਲ ਦਾ ਨਾਨ ਟੀਚਿੰਗ ਸਟਾਫ ਗੈਰ-ਹਾਜ਼ਰ ਪਾਇਆ ਗਿਆ ਅਤੇ ਸਕੂਲ ਨੂੰ ਪੂਰੀ ਤਰ੍ਹਾਂ ਤਾਲਾ ਲੱਗਿਆ ਹੋਇਆ ਸੀ। ਇਸ ਘਟਨਾ ਤੋਂ ਬਾਅਦ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਨੇ ਸਖ਼ਤ ਨੋਟਿਸ ਲੈਂਦਿਆਂ ਸਬੰਧਤ ਸਟਾਫ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ।ਇਥੇ ਇਹ ਖਾਸ ਤੌਰ "ਤੇ ਦੱਸਣਯੋਗ ਹੈ ਕਿ ਜੂਨ ਮਹੀਨੇ ਦੀਆਂ ਛੁੱਟੀਆਂ ਦੌਰਾਨ ਸਕੂਲਾਂ ਵਿਚ ਛੁੱਟੀਆਂ ਹੁੰਦੀਆਂ ਹਨ, ਵਿਭਾਗ ਦੇ ਹੁਕਮਾਂ ਮੁਤਾਬਕ ਨਾਨ ਟੀਚਿੰਗ ਸਟਾਫ਼ ਨੂੰ ਸਕੂਲਾਂ ਵਿਚ ਹਾਜ਼ਰ ਰਹਿਣਾ ਹੁੰਦਾ ਹੈ। ਪਰ ਇਸ ਮੌਕੇ ਸਕੂਲ ਨੂੰ ਪੂਰੀ ਤਰ੍ਹਾਂ ਤਾਲਾ ਲੱਗਿਆ ਹੋਇਆ ਸੀ। 

ਇਹ ਵੀ ਪੜ੍ਹੋ : ਪੰਜਾਬ ਲਈ ਖੁਸ਼ਖ਼ਬਰੀ, ਕੇਂਦਰ ਸਰਕਾਰ ਨੇ ਵੱਡੇ ਪ੍ਰੋਜੈਕਟ ਨੂੰ ਦਿੱਤੀ ਮਨਜ਼ੂਰੀ

ਜਾਣਕਾਰੀ ਅਨੁਸਾਰ, ਜ਼ਿਲ੍ਹਾ ਸਿੱਖਿਆ ਅਫ਼ਸਰ, ਫਾਜ਼ਿਲਕਾ ਦੇ ਦਫ਼ਤਰ ਵੱਲੋਂ ਜਾਰੀ ਪੱਤਰ ਵਿਚ ਦੱਸਿਆ ਗਿਆ ਹੈ ਕਿ ਉਸੇ ਦਿਨ ਸਵੇਰੇ 8:30 ਵਜੇ ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸਕੂਲ ਦੀ ਅਚਨਚੇਤ ਚੈਕਿੰਗ ਕੀਤੀ ਗਈ। ਜਾਂਚ ਦੌਰਾਨ ਇਹ ਪਾਇਆ ਗਿਆ ਕਿ ਸਕੂਲ ਨੂੰ ਤਾਲਾ ਲੱਗਾ ਹੋਇਆ ਸੀ ਅਤੇ 3 ਕਰਮਚਾਰੀ ਮੌਕੇ 'ਤੇ ਮੌਜੂਦ ਨਹੀਂ ਸੀ। ਇਸ ਗੰਭੀਰ ਕੁਤਾਹੀ ਦੀ ਰਿਪੋਰਟ ਤੁਰੰਤ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਦਿੱਤੀ ਗਈ।

ਇਹ ਵੀ ਪੜ੍ਹੋ : ਪੰਜਾਬ "ਚ ਇਨ੍ਹਾਂ ਵਾਹਨ ਚਾਲਕਾਂ ਦੀ ਆ ਗਈ ਸ਼ਾਮਤ, ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਫਾਜ਼ਿਲਕਾ ਨੇ ਸਕੂਲ ਦੇ ਸਮੂਹ ਸਟਾਫ ਨੂੰ ਆਪਣੇ ਦਫ਼ਤਰ ਵਿਖੇ ਨਿੱਜੀ ਤੌਰ 'ਤੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਦਾ ਹੁਕਮ ਦਿੱਤਾ ਹੈ। ਪੱਤਰ ਵਿਚ ਸਪੱਸ਼ਟ ਚਿਤਾਵਨੀ ਦਿੱਤੀ ਗਈ ਹੈ ਕਿ ਜੇਕਰ ਸਬੰਧਤ ਸਟਾਫ ਪੇਸ਼ ਹੋ ਕੇ ਆਪਣਾ ਪੱਖ ਨਹੀਂ ਰੱਖਦਾ ਤਾਂ ਇਕਪਾਸੜ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ, ਜਿਸਦੀ ਪੂਰੀ ਜ਼ਿੰਮੇਵਾਰੀ ਸਬੰਧਤ ਕਰਮਚਾਰੀਆਂ ਦੀ ਹੋਵੇਗੀ।

ਇਹ ਵੀ ਪੜ੍ਹੋ : ਪੰਜਾਬ : ਪੁਰਾਣੇ ਵਾਹਨਾਂ ਦੀ ਬੈਕਲਾਗ ਐਂਟਰੀ ਸ਼ੁਰੂ, ਹੁਣ ਆਨਲਾਈਨ ਕਰਵਾਈ ਜਾ ਸਕੇਗੀ ਆਰ. ਸੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News