ਪੰਜਾਬ ਦੇ ਸਕੂਲਾਂ ਵਿਚ ਗਰਮੀਆਂ ਦੀ ਛੁੱਟੀਆਂ ਨੂੰ ਲੈਕੇ ਵੱਡੀ ਖ਼ਬਰ, ਜਾਣੋ ਕਦੋਂ ਹੋਵੇਗਾ ਐਲਾਨ
Wednesday, May 14, 2025 - 01:37 PM (IST)

ਚੰਡੀਗੜ੍ਹ : ਪੰਜਾਬ ਵਿਚ ਗਰਮੀ ਨੇ ਜ਼ੋਰ ਫੜ ਲਿਆ ਹੈ। ਆਲਮ ਇਹ ਹੈ ਕਿ ਮਈ ਦੇ ਦੂਜੇ ਹਫਤੇ ਤਾਪਮਾਨ ਲਗਾਤਾਰ ਵੱਧ ਰਿਹਾ ਹੈ, ਅਤੇ ਪੰਜਾਬ ਦੇ ਕਈ ਜ਼ਿਲ੍ਹਿਆਂ ਦਾ ਤਾਪਮਾਨ 41 ਡਿਗਰੀ ਪਾਰ ਕਰ ਗਿਆ ਹੈ। ਇਸ ਲਈ ਵਿਦਿਆਰਥੀ ਗਰਮੀਆਂ ਦੀਆਂ ਛੁੱਟੀਆਂ ਦੇ ਐਲਾਨ ਦਾ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਪੰਜਾਬ ਵਿਚ ਪੈ ਰਹੀ ਭਿਆਨਕ ਗਰਮੀ ਨੂੰ ਦੇਖਦਿਆਂ ਪੰਜਾਬ ਸਰਕਾਰ ਜਲਦੀ ਹੀ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਸਕਦੀ ਹੈ। ਉਂਝ ਪੰਜਾਬ ਦੇ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਮਈ ਦੇ ਅਖੀਰਲੇ ਹਫ਼ਤੇ ਹੋਣ ਦੀ ਸੰਭਾਵਨਾ ਹੈ ਜੋ 1 ਜੁਲਾਈ, 2025 ਤੱਕ ਜਾਰੀ ਰਹਿ ਸਕਦੀਆਂ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਪੈਨਸ਼ਨ ਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ, ਆਖਿਰ ਲਿਆ ਗਿਆ ਇਹ ਫ਼ੈਸਲਾ
ਇਥੇ ਇਹ ਦੱਸਣਯੋਗ ਹੈ ਕਿ ਪੰਜਾਬ ਵਿਚ ਤਾਪਮਾਨ ਵੱਧਣ ਕਾਰਣ ਅਤੇ ਕਈ ਜ਼ਿਲ੍ਹਿਆਂ ਵਿਚ ਲੂ ਚੱਲਣ ਕਾਰਨ ਬੱਚਿਆਂ ਦਾ ਬੁਰਾ ਹਾਲ ਹੈ, ਇਸ ਗੱਲ ਦੀ ਸੰਭਾਵਨਾ ਵੱਧ ਰਹੀ ਹੈ ਕਿ 2025 ਵਿਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਜਲਦੀ ਹੋ ਸਕਦਾ ਹੈ। ਹਾਲਾਂਕਿ, ਪੰਜਾਬ ਸਰਕਾਰ ਵੱਲੋਂ ਅਜੇ ਤੱਕ ਗਰਮੀਆਂ ਦੀਆਂ ਛੁੱਟੀਆਂ ਦੀਆਂ ਤਰੀਕਾਂ ਦਾ ਅਧਿਕਾਰਤ ਤੌਰ ‘ਤੇ ਐਲਾਨ ਨਹੀਂ ਕੀਤਾ ਗਿਆ ਹੈ ਪਰ ਸਿੱਖਿਆ ਵਿਭਾਗ ਦੇ ਸੂਤਰਾਂ ਅਨੁਸਾਰ, ਸਰਕਾਰ ਸਥਿਤੀ ‘ਤੇ ਨਜ਼ਰ ਰੱਖ ਰਹੀ ਹੈ। ਜੇਕਰ ਆਉਣ ਵਾਲੇ ਦਿਨਾਂ ਵਿਚ ਤਾਪਮਾਨ ਹੋਰ ਵਧਦਾ ਹੈ ਆਉਂਦੇ ਦਿਨਾਂ ਵਿਚ ਸਕੂਲਾਂ ਵਿਚ ਛੁੱਟੀਆਂ ਬਾਰੇ ਕੋਈ ਫ਼ੈਸਲਾ ਲਿਆ ਜਾ ਸਕਦਾ ਹੈ।
ਇਹ ਵੀ ਪੜ੍ਹੋ : ਔਰਤਾਂ ਲਈ ਵੱਡਾ ਐਲਾਨ! ਪੰਜਾਬ ਸਰਕਾਰ ਨੇ ਲਿਆ ਅਹਿਮ ਫ਼ੈਸਲਾ
ਪੰਜਾਬ ਦੇ ਮੌਸਮ ਦਾ ਹਾਲ
ਪੰਜਾਬ ਦੇ ਮੌਸਮ ਵਿਚ ਲਗਾਤਾਰ ਬਦਲਾਅ ਆ ਰਹੇ ਹਨ। ਕੁਝ ਦਿਨਾਂ ਦੀ ਰਾਹਤ ਤੋਂ ਬਾਅਦ ਇਕ ਵਾਰ ਫਿਰ ਗਰਮੀ ਵਧਣੀ ਸ਼ੁਰੂ ਹੋ ਗਈ ਹੈ। ਵਿਭਾਗ ਮੁਤਾਬਕ ਅਗਲੇ ਕੁਝ ਦਿਨਾਂ ਵਿਚ ਤਾਪਮਾਨ ਵਿਚ 2 ਤੋਂ 4 ਡਿਗਰੀ ਤਕ ਵਾਧਾ ਹੋਣ ਦੀ ਸੰਭਾਵਨਾ ਹੈ। 3 ਦਿਨਾਂ ਤਕ ਸੂਬੇ ਵਿਚ ਬਾਰਿਸ਼ ਦੀ ਵੀ ਕੋਈ ਭਵਿੱਖਬਾਣੀ ਨਹੀਂ ਕੀਤੀ ਗਈ। ਪਿਛਲੇ 24 ਘੰਟਿਆਂ ਵਿਚ ਸੂਬੇ ਦੇ ਔਸਤਨ ਵੱਧ ਤੋਂ ਵੱਧ ਤਾਪਮਾਨ ਵਿਚ 1.6°C ਦਾ ਵਾਧਾ ਹੋਇਆ ਹੈ। ਹਾਲਾਂਕਿ, ਇਹ ਆਮ ਤਾਪਮਾਨ ਦੇ ਨੇੜੇ ਹੈ। ਰਾਜ ਵਿਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿਚ ਦਰਜ ਕੀਤਾ ਗਿਆ, ਜਿੱਥੇ ਪਾਰਾ 41.7°C 'ਤੇ ਪਹੁੰਚ ਚੁੱਕਿਆ ਹੈ। ਵਿਭਾਗ ਨੇ ਅਗਲੇ ਕੁਝ ਦਿਨ ਵੱਧ ਤੋਂ ਵੱਧ ਤਾਪਮਾਨ ਤੋਂ ਇਲਾਵਾ ਘੱਟੋ-ਘੱਟ ਤਾਪਮਾਨ ਵਿਚ ਵੀ ਵਾਧਾ ਦਰਜ ਹੋਣ ਦੀ ਸੰਭਾਵਨਾ ਜਤਾਈ ਹੈ, ਜਿਸ ਦਾ ਮਤਲਬ ਹੈ ਕਿ ਦੁਪਹਿਰ ਦੇ ਨਾਲ-ਨਾਲ ਸਵੇਰ ਤੇ ਸ਼ਾਮ ਵੇਲੇ ਵੀ ਲੋਕਾਂ ਨੂੰ ਗਰਮੀ ਦਾ ਸਾਹਮਣਾ ਕਰਨਾ ਪਵੇਗਾ।
ਇਹ ਵੀ ਪੜ੍ਹੋ : ਪੰਜਾਬ ਵਿਚ ਹੋ ਗਿਆ ਵੱਡਾ ਫਰੋਡ, ਜਦੋਂ ਪੋਲ ਖੁੱਲ੍ਹੀ ਤਾਂ ਉਡ ਗਏ ਹੋਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e