ਪੰਜਾਬ ਦੇ ਸਕੂਲਾਂ ਵਿਚ ਪੈ ਗਈਆਂ ਗਰਮੀਆਂ ਦੀਆਂ ਛੁੱਟੀਆਂ, ਜਾਣੋ ਹੁਣ ਕਦੋਂ ਖੁੱਲ੍ਹਣਗੇ ਸਕੂਲ
Saturday, May 30, 2026 - 01:17 PM (IST)
ਚੰਡੀਗੜ੍ਹ : ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ ਸੂਬੇ ਦੇ ਸਮੂਹ ਸਰਕਾਰੀ, ਏਡਿਡ ਅਤੇ ਨਿੱਜੀ ਸਕੂਲਾਂ ਵਿਚ 1 ਜੂਨ ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਰਹਿਣਗੀਆਂ। ਵਿਭਾਗ ਨੇ ਪੰਜਾਬ ਵਿਚ ਪੈ ਰਹੀ ਭਿਆਨਕ ਗਰਮੀ ਦੇ ਚੱਲਦੇ ਵਿਦਿਆਰਥੀਆਂ ਦੀ ਸਿਹਤ ਅਤੇ ਸੁਰੱਖਿਆ ਨੂੰ ਮੁੱਖ ਰੱਖਦਿਆਂ ਇਹ ਕਦਮ ਚੁੱਕਿਆ ਹੈ। ਇਸ ਦੌਰਾਨ ਸਕੂਲਾਂ ਵਿਚ ਨਿਯਮਤ ਪੜ੍ਹਾਈ ਬੰਦ ਰਹੇਗੀ। ਵਿਭਾਗ ਦੇ ਹੁਕਮਾਂ ਮੁਤਾਬਕ ਹੁਣ ਇਕ ਜੁਲਾਈ ਨੂੰ ਸਕੂਲ ਖੁੱਲ੍ਹਣਗੇ।
ਇਹ ਵੀ ਪੜ੍ਹੋ : ਪੰਜਾਬ : ਇਨ੍ਹਾਂ ਮੁਲਾਜ਼ਮਾਂ ਉਪਰ ਨਹੀਂ ਹੋਵੇਗੀ ਕਾਰਵਾਈ, ਜਾਰੀ ਹੋ ਗਏ ਨਵੇਂ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
